18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬਾਬਾ ਹਜ਼ਾਰਾ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਬਰਸੀ ਸਮਾਗਮ ਨਿੱਕੇ ਘੁੰਮਣ 23 ਤੋਂ ਤਿੰਨ ਦਿਨ ਚੱਲਣਗੇ ਇਲਾਹੀ ਗੁਰਬਾਣੀ ਦੇ ਮਨੋਹਰ ਪ੍ਰਵਾਹ- ਬਾਬਾ ਤਰਨਜੀਤ ਸਿੰਘ ਖ਼ਾਲਸਾ

ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣ ਵਾਲਿਆਂ ਦੀ ਯਾਦ ’ਚ ਸਾਲਾਨਾ ਪਵਿੱਤਰ ਬਰਸੀ ਸਮਾਗਮ 23, 24 ਤੇ 25 ਅਕਤੂਬਰ ਨੂੰ ਨਿੱਕੇ ਘੁੰਮਣ ਦੀ ਪਵਿੱਤਰ ਧਰਤੀ ’ਤੇ ਬਹੁਤ ਹੀ ਸ਼ਰਧਾ, ਭਾਵਨਾ, ਅਲੌਕਿਕ ਸਤਿਕਾਰ ਤੇ ਇਤਿਹਾਸਕ ਪੱਧਰ ’ਤੇ ਕਰਵਾਏ ਜਾ ਰਹੇ ਹਨ। ਇਨ੍ਹਾਂ ਤਿੰਨ ਰੋਜ਼ਾ ਰੂਹਾਨੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਦੇ ਮੁੱਖ ਪ੍ਰਬੰਧਕ ਬਾਬਾ ਤਰਨਜੀਤ ਸਿੰਘ ਖਾਲਸਾ (ਸਪੁੱਤਰ ਬਾਬਾ ਅਮਰੀਕ ਸਿੰਘ ਜੀ ਕਾਰ ਸੇਵਾ ਨਿੱਕੇ ਘੁੰਮਣ) ਨੇ ਦੱਸਿਆ ਕਿ ਸਮਾਗਮਾਂ ਸਬੰਧੀ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਸੇਵਾਦਾਰਾਂ ਦੀਆਂ ਵੱਖ-ਵੱਖ ਕਾਰਜਾਂ ਲਈ ਡਿਊਟੀਆਂ ਲਗਾ ਦਿੱਤੀਆਂ ਹਨ।

Ad Position 21
No active advertisement
ਬਾਬਾ ਤਰਨਜੀਤ ਸਿੰਘ ਖ਼ਾਲਸਾ 17-10-2026
ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣ ਵਾਲਿਆਂ ਦੀ ਯਾਦ ’ਚ ਸਾਲਾਨਾ ਪਵਿੱਤਰ ਬਰਸੀ ਸਮਾਗਮ 23, 24 ਤੇ 25 ਅਕਤੂਬਰ ਨੂੰ ਨਿੱਕੇ ਘੁੰਮਣ ਦੀ ਪਵਿੱਤਰ ਧਰਤੀ ’ਤੇ ਬਹੁਤ ਹੀ ਸ਼ਰਧਾ, ਭਾਵਨਾ, ਅਲੌਕਿਕ ਸਤਿਕਾਰ ਤੇ ਇਤਿਹਾਸਕ ਪੱਧਰ ’ਤੇ ਕਰਵਾਏ ਜਾ ਰਹੇ ਹਨ। ਇਨ੍ਹਾਂ ਤਿੰਨ ਰੋਜ਼ਾ ਰੂਹਾਨੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਦੇ ਮੁੱਖ ਪ੍ਰਬੰਧਕ ਬਾਬਾ ਤਰਨਜੀਤ ਸਿੰਘ ਖਾਲਸਾ (ਸਪੁੱਤਰ ਬਾਬਾ ਅਮਰੀਕ ਸਿੰਘ ਜੀ ਕਾਰ ਸੇਵਾ ਨਿੱਕੇ ਘੁੰਮਣ) ਨੇ ਦੱਸਿਆ ਕਿ ਸਮਾਗਮਾਂ ਸਬੰਧੀ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਸੇਵਾਦਾਰਾਂ ਦੀਆਂ ਵੱਖ-ਵੱਖ ਕਾਰਜਾਂ ਲਈ ਡਿਊਟੀਆਂ ਲਗਾ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਬਰਸੀ ਸਮਾਗਮ ਮੌਕੇ ਦੇਸ਼-ਵਿਦੇਸ਼ਾਂ ਤੋਂ ਲੱਖਾਂ ਸੰਗਤਾਂ ਦੀ ਆਮਦ ਨੂੰ ਵੇਖਦਿਆਂ ਸੇਵਾਦਾਰ ਡਿਊਟੀਆਂ ਨਿਭਾਅ ਰਹੇ ਹਨ ਤਾਂ ਜੋ ਕਿਸੇ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਸੰਗਤਾਂ ਦੀ ਸਹੂਲਤ ਲਈ ਗੁਰੂ ਕੇ ਲੰਗਰ, ਰਹਿਣ, ਪਾਰਕਿੰਗ ਤੇ ਮੈਡੀਕਲ ਸਹੂਲਤਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਬਾਬਾ ਤਰਨਜੀਤ ਸਿੰਘ ਨੇ ਦੱਸਿਆ ਕਿ 23 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 25 ਅਕਤੂਬਰ ਨੂੰ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਪਾਏ ਜਾਣਗੇ। ਇਸ ਤਿੰਨ ਦਿਨਾਂ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕੀਰਤਨੀ, ਕਥਾਵਾਚਕ ਤੇ ਉੱਚ ਕੋਟੀ ਦੇ ਪੰਥਕ ਵਿਦਵਾਨ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਗੌਰਵਮਈ ਸਿੱਖ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਖੰਡੇ-ਬਾਟੇ ਦਾ ਪਵਿੱਤਰ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ, ਜਿਸ ’ਚ ਸੈਂਕੜੇ ਨੌਜਵਾਨ ਅੰਮ੍ਰਿਤ ਦੀ ਦਾਤ ਛਕ ਕੇ ਗੁਰੂ ਵਾਲੇ ਬਣਨਗੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦਿਆ ਹੀ ਲੋਕਾਂ ਨੂੰ ਦਿਆਂਗੇ ਪਹਿਲਾਂ ਵਾਲੀਆਂ ਸਾਰੀਆਂ ਸੁੱਖ-ਸਹੂਲਤਾਂ : ਸੋਨੂੰ ਲੰਗਾਹ ਅਗਲੀ ਖ਼ਬਰ ਡਾਕਟਰ ਰਾਜੀਵ ਖੋਸਲਾ ਨੇ ਸਰਕਾਰੀ ਕਾਲਜ ਲਾਧੂਪੁਰ ਦੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ
Ad Position 24