18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਐਕਸੈਲਸ਼ੀਅਰ ਸਕੂਲ ਬਿਜਲੀਵਾਲ ’ਚ ਨਸ਼ਾ ਮੁਕਤ ਅਭਿਆਨ ਤਹਿਤ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ

ਕਿਲ੍ਹਾ ਲਾਲ ਸਿੰਘ, 16 ਅਕਤੂਬਰ (ਬਲਬੀਰ ਸਿੰਘ)-ਐਕਸੈਲਸ਼ੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਾਉਣ ਲਈ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣਾ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਤੇ ਸਮਾਜ ਵਿਚ ਨਸ਼ਾ ਵਿਰੋਧੀ ਚੇਤਨਾ ਪੈਦਾ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 17-10-2026
ਕਿਲ੍ਹਾ ਲਾਲ ਸਿੰਘ, 16 ਅਕਤੂਬਰ (ਬਲਬੀਰ ਸਿੰਘ)-ਐਕਸੈਲਸ਼ੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਾਉਣ ਲਈ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣਾ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਤੇ ਸਮਾਜ ਵਿਚ ਨਸ਼ਾ ਵਿਰੋਧੀ ਚੇਤਨਾ ਪੈਦਾ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਨਸ਼ੇ ਵਿਰੁੱਧ ਸਹੁੰ ਚੁੱਕ ਕੇ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਰੈਲੀ ਕੱਢੀ ਤੇ ਹੱਥਾਂ ’ਚ ਨਸ਼ਾ ਵਿਰੋਧੀ ਨਾਅਰਿਆਂ ਵਾਲੀਆਂ ਤਖ਼ਤੀਆਂ ਫੜ੍ਹ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਵਿਦਿਆਰਥੀਆਂ ਵਲੋਂ ਨਸ਼ਾ ਮੁਕਤੀ ਨਾਲ ਸਬੰਧਤ ਪੋਸਟਰ, ਸਲੋਗਨ ਤੇ ਜਾਗਰੂਕਤਾ ਸੰਦੇਸ਼ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਆਪਣੇ ਸਾਥੀਆਂ, ਪਰਿਵਾਰਕ ਮੈਂਬਰਾਂ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦਾ ਸੰਕਲਪ ਲਿਆ। ਪ੍ਰਿੰਸੀਪਲ ਤੇਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਤੇ ਸਮਾਜ ਦੀ ਤਾਕਤ ਹਨ। ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਰਿਵਾਰ, ਸਕੂਲ ਅਤੇ ਸਮਾਜ ਨੂੰ ਮਿਲ ਕੇ ਲਗਾਤਾਰ ਯਤਨ ਕਰਨ ਦੀ ਲੋੜ ਹੈ। ਇਹ ਜਾਗਰੂਕਤਾ ਮੁਹਿੰਮ ਵਿਦਿਆਰਥੀਆਂ ਲਈ ਬਹੁਤ ਹੀ ਸਿੱਖਿਆਦਾਇਕ ਪ੍ਰੇਰਨਾ ਦਾਇਕ ਤੇ ਪ੍ਰਭਾਵਸ਼ਾਲੀ ਰਹੀ। ਇਸ ਮੌਕੇ ਚੇਅਰਮੈਨ ਐਡਵੋਕੇਟ ਨਰੋਤਮ ਸਿੰਘ, ਏ.ਐੱਸ.ਆਈ. ਧਰਮਿੰਦਰ ਸਿੰਘ, ਏ.ਐੱਸ.ਆਈ. ਦਲਜੀਤ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦਾ ਸ਼ਰੇਆਮ ਕਤਲ ਕੀਤਾ ਜਾਣਾ ਬੇਹੱਦ ਚਿੰਤਾਜਨਕ- ਅਕਾਲੀ ਆਗੂ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਧਾਰੀਵਾਲ ਦੀ ਵੁਸ਼ੂ ਟੀਮ ਨੇ ਰਾਜ ਪੱਧਰੀ ਮੁਕਾਬਲਿਆਂ ’ਚੋਂ ਜਿੱਤੇ 1 ਲੱਖ ਨਕਦ ਤੇ 11 ਤਗਮੇ
Ad Position 24