18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਉੱਤਰਾਖੰਡ ਅੰਤਰਰਾਜੀ ਲੋਕ ਨਾਚ ਮੁਕਾਬਲਿਆਂ ’ਚ ਆਰ.ਡੀ. ਖੋਸਲਾ ਸਕੂਲ ਨੇ ਸ਼ਾਨਦਾਰ ਉਪਲੱਬਧੀ ਹਾਸਿਲ ਕੀਤੀ

ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਆਰ. ਡੀ.

Ad Position 21
No active advertisement
ਅਜੀਤ ਡੈਸਕ 17-10-2026
ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀਆਂ ਨੇ ਉੱਤਰਾਖੰਡ ’ਚ ਅੰਤਰਰਾਜੀ ਲੋਕ ਨਾਚ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਪ-ਜੇਤੂ (ਰਨਰ-ਅਪ) ਦਾ ਸਥਾਨ ਪ੍ਰਾਪਤ ਕਰ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਪ੍ਰਤੀਯੋਗਤਾ ’ਚ ਵੱਖ-ਵੱਖ ਰਾਜਾਂ ਦੀ ਟੀਮਾਂ ਨੇ ਜੋਸ਼ ਨਾਲ ਭਾਗ ਲਿਆ ਤੇ ਆਪਣੀ-ਆਪਣੀ ਲੋਕ-ਸੰਸਕ੍ਰਿਤੀ, ਪਰੰਪਰਾਗਤ ਕਲਾ ਤੇ ਨ੍ਰਿਤ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਕੜੇ ਮੁਕਾਬਲੇ ਦੇ ਵਿਚਕਾਰ ਆਰ.ਡੀ. ਖੋਸਲਾ ਸਕੂਲ ਦੀ ਟੀਮ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ, ਆਕਰਸ਼ਕ ਨ੍ਰਿਤ ਸ਼ੈਲੀ, ਸ਼ਾਨਦਾਰ ਤਾਲਮੇਲ ਪੇਸ਼ ਕੀਤਾ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਅਨੁਸ਼ਾਸਨ, ਸੰਪੂਰਨਤਾ ਤੇ ਸਮੂਹਿਕ ਭਾਵਨਾ ਦੀ ਪਛਾਣ ਕਰਾ ਦਿੱਤੀ ਹੈ। ਇਸ ਸ਼ਾਨਦਾਰ ਸਫ਼ਲਤਾ ਦਾ ਸਿਹਰਾ ਟੀਮ ਕੋਚ ਰਜਿੰਦਰ ਸਿੰਘ ਪਾਲੀ ਦੇ ਹੁਨਰਮੰਦ ਮਾਰਗ ਦਰਸ਼ਨ, ਲਗਾਤਾਰ ਅਧਿਐਨ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਨਤੀਜਾ ਹੈ। ਵਿਸ਼ੇਸ਼ ਤੌਰ ’ਤੇ ਵਿਦਿਆਰਥੀ ਮਨਰਾਜ ਸਿੰਘ, ਗੁਰਸ਼ਹਿਰਾਜ ਸਿੰਘ, ਪਾਹੁਲਪ੍ਰੀਤ ਸਿੰਘ, ਸੁਖਮਨਪ੍ਰੀਤ ਸਿੰਘ, ਅਰੁਣਦੀਪ ਸਿੰਘ, ਗੁਰਕੀਰਤ ਸਿੰਘ, ਸਪਰਸ਼ਦੀਪ ਸਿੰਘ, ਪਰਤੇਸ਼ਵਰ ਸਿੰਘ, ਗੁਰਮਿੰਦਰ ਸਿੰਘ ਅਤੇ ਤੇਜ ਨੂਰ ਸਿੰਘ ਨੇ ਆਪਣੀ ਨਾਚ ਕਲਾ ਦਾ ਵਧੀਆ ਪ੍ਰਦਰਸ਼ਨ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੈ ਖੋਸਲਾ ਅਤੇ ਪ੍ਰਿੰਸੀਪਲ ਡਾ. ਬਿੰਦੂ ਭੱਲਾ ਨੇ ਜਿੱਤਣ ਵਾਲੇ ਵਿਦਿਆਰਥੀ, ਉਨ੍ਹਾਂ ਦੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ। ਉਨ੍ਹਾਂ ਵਿਦਿਆਰਥੀਆਂ ਦੀ ਪ੍ਰਤਿਭਾ, ਲਗਨ ਤੇ ਟੀਮ ਦੀ ਭਾਵਨਾ ’ਚ ਵਿਸ਼ਵਾਸ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਭਵਿੱਖ ਵਿਚ ਵੀ ਆਪਣੇ ਸਕੂਲ ਦਾ ਨਾਂਅ ਰੌਸ਼ਨ ਕਰਦੇ ਰਹਿਣਗੇ। ਅੰਤਰਰਾਸ਼ਟਰੀ ਪੱਧਰ ’ਤੇ ਉਪ ਜੇਤੂ ਬਣਨਾ ਸਕੂਲ ਲਈ ਬੜੇ ਮਾਣ ਦਾ ਪਲ ਹੈ ਅਤੇ ਇਹ ਸਾਰਿਆਂ ਵਿਦਿਆਰਥੀਆਂ ਦੇ ਲਈ ਇਕ ਪ੍ਰੇਰਨਾ ਦਾ ਸਰੋਤ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਐਥਲੈਟਿਕਸ ਮੁਕਾਬਲੇ ’ਚ ਡੀ.ਏ.ਵੀ. ਸੈਨਟੇਨਰੀ ਸਕੂਲ ਦੇ ਖਿਡਾਰੀਆਂ ਨੇ ਗੱਡੇ ਝੰਡੇ ਦੌੜ ਮੁਕਾਬਲਿਆਂ ’ਚ 6 ਤਗ... ਅਗਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦਾ ਸ਼ਰੇਆਮ ਕਤਲ ਕੀਤਾ ਜਾਣਾ ਬੇਹੱਦ ਚਿੰਤਾਜਨਕ- ਅਕਾਲੀ ਆਗੂ
Ad Position 24