18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਹੁਨਰ ਪੰਜਾਬ ਪੋਰਟਲ ਨਾਲ ਖੁੱਲ੍ਹਣਗੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ 51 ਕਾਲਜਾਂ ਦੇ ਪ੍ਰਿੰਸੀਪਲਾਂ ਤੇ ਨੋਡਲ ਅਫ਼ਸਰਾਂ ਨੂੰ ਦਿੱਤੀ ਗਈ ਸਿਖਲਾਈ

ਗੁਰਦਾਸਪੁਰ, 16 ਅਕਤੂਬਰ (ਚੱਕਰਾਜਾ)-ਪੰਜਾਬ ਸਰਕਾਰ ਦੀ ਪਹਿਲਕਦਮੀ ‘ਹੁਨਰ ਪੰਜਾਬ’ ਪੋਰਟਲ ਸਬੰਧੀ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ । ਇਸ ਪ੍ਰੋਗਰਾਮ ਦਾ ਉਦਘਾਟਨ ਪੰਜਾਬ ਸਟੇਟ ਬੇਅੰਤ ਸਿੰਘ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਐਸ.

Ad Position 21
No active advertisement
ਪ੍ਰੋਗਰਾਮ ਦੌਰਾਨ ਹਾਜ਼ਰ ਪ੍ਰਿੰਸੀਪਲਾਂ ਨੂੰ ਸੰਬੋਧਨ ਕਰਦੇ ਹੋਏ ਵਾਈਸ ਚਾਂਸਲਰ ਡਾ: ਐਸ.ਕੇ. ਮਿਸ਼ਰਾ। ਤਸਵੀਰਾਂ : ਵਿਸ਼ਾਲ ਮੁੰਨਾ 17-10-2026
ਗੁਰਦਾਸਪੁਰ, 16 ਅਕਤੂਬਰ (ਚੱਕਰਾਜਾ)-ਪੰਜਾਬ ਸਰਕਾਰ ਦੀ ਪਹਿਲਕਦਮੀ ‘ਹੁਨਰ ਪੰਜਾਬ’ ਪੋਰਟਲ ਸਬੰਧੀ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ । ਇਸ ਪ੍ਰੋਗਰਾਮ ਦਾ ਉਦਘਾਟਨ ਪੰਜਾਬ ਸਟੇਟ ਬੇਅੰਤ ਸਿੰਘ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਐਸ.ਕੇ. ਮਿਸ਼ਰਾ ਨੇ ਕੀਤਾ । ਇਸ ਸਿਖਲਾਈ ਪ੍ਰੋਗਰਾਮ ਵਿਚ ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੇ 51 ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਨੋਡਲ ਅਫ਼ਸਰਾਂ ਨੇ ਭਾਗ ਲਿਆ । ਆਪਣੇ ਉਦਘਾਟਨੀ ਸੰਬੋਧਨ ਵਿਚ ਡਾ: ਐਸ.ਕੇ. ਮਿਸ਼ਰਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਉੱਚ ਸਿੱਖਿਆ ਦਾ ਉਦੇਸ਼ ਕੇਵਲ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਰੁਜ਼ਗਾਰਯੋਗ ਹੁਨਰਾਂ, ਵਿਹਾਰਕ ਗਿਆਨ ਅਤੇ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਤਿਆਰ ਕਰਨਾ ਵੀ ਹੈ । ਉਨ੍ਹਾਂ ਹੁਨਰ ਪੰਜਾਬ ਪੋਰਟਲ ਨੂੰ ਸਿੱਖਿਆ ਸੰਸਥਾਵਾਂ, ਵਿਦਿਆਰਥੀਆਂ, ਉਦਯੋਗਾਂ ਅਤੇ ਸਰਕਾਰੀ ਵਿਭਾਗਾਂ ਨੂੰ ਇਕ ਸਾਂਝੇ ਮੰਚ ’ਤੇ ਲਿਆਉਣ ਵਾਲੀ ਮਹੱਤਵਪੂਰਨ ਪਹਿਲਕਦਮੀ ਦੱਸਿਆ । ਉਨ੍ਹਾਂ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਨੋਡਲ ਅਫ਼ਸਰਾਂ ਨੂੰ ਇਸ ਪਹਿਲਕਦਮੀ ਨੂੰ ਗੰਭੀਰਤਾ ਨਾਲ ਲਾਗੂ ਕਰਨ ਅਤੇ ਇਸ ਨੂੰ ਵਿਦਿਆਰਥੀਆਂ ਦੇ ਭਵਿੱਖ ਨਾਲ ਜੋੜ ਕੇ ਦੇਖਣ ਦੀ ਅਪੀਲ ਕੀਤੀ । ਕਾਲਜ ਦੇ ਪ੍ਰਿੰਸੀਪਲ ਡਾ: ਅਸ਼ਵਨੀ ਕੁਮਾਰ ਭੱਲਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਹੁਨਰ ਪੰਜਾਬ ਪੋਰਟਲ ਸਿੱਖਿਆ ਅਤੇ ਰੁਜ਼ਗਾਰ ਦਰਮਿਆਨ ਦੀ ਦੂਰੀ ਨੂੰ ਘਟਾਉਣ ਦਾ ਇਕ ਮਹੱਤਵਪੂਰਨ ਸਾਧਨ ਬਣ ਸਕਦਾ ਹੈ । ਕਾਲਜਾਂ ਦੀ ਜ਼ਿੰਮੇਵਾਰੀ ਕੇਵਲ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਪ੍ਰਦਾਨ ਕਰਨ ਤੱਕ ਸੀਮਿਤ ਨਹੀਂ ਹੈ, ਸਗੋਂ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾਉਣਾ, ਉਨ੍ਹਾਂ ਦੀਆਂ ਸਮਰੱਥਾਵਾਂ ਨੂੰ ਪਛਾਣਨਾ ਅਤੇ ਉਨ੍ਹਾਂ ਨੂੰ ਢੁੱਕਵੇਂ ਮੌਕਿਆਂ ਨਾਲ ਜੋੜਨਾ ਵੀ ਹੈ । ਸਿਖਲਾਈ ਪ੍ਰੋਗਰਾਮ ਦੇ ਨੋਡਲ ਅਫ਼ਸਰ ਪ੍ਰੋ: ਜਤਿੰਦਰ ਸਿੰਘ ਨੇ ਛੇ ਸਿਖਲਾਈ ਸੈਸ਼ਨਾਂ ਰਾਹੀਂ ਭਾਗੀਦਾਰਾਂ ਨੂੰ ਹੁਨਰ ਪੰਜਾਬ ਪੋਰਟਲ ਦੀ ਕਾਰਜ ਪ੍ਰਣਾਲੀ ਅਤੇ ਇਸ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੋਰਟਲ ’ਤੇ ਲੌਗਇਨ ਕਰਨ, ਕੋਰਸਾਂ ਦੀ ਜਾਣਕਾਰੀ ਦੇਖਣ, ਵਿਦਿਆਰਥੀਆਂ ਦੀ ਗਿਣਤੀ ਅਤੇ ਵੇਰਵੇ ਅੱਪਡੇਟ ਕਰਨ, ਵਿਦਿਆਰਥੀਆਂ ਦੇ ਪ੍ਰੋਫ਼ਾਈਲ ਦੀ ਤਸਦੀਕ ਕਰਨ, ਪਲੇਸਮੈਂਟ ਡਰਾਈਵਾਂ ਲਈ ਯੋਗ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕਰਨ ਅਤੇ ਪਲੇਸਮੈਂਟ ਪ੍ਰਦਰਸ਼ਨ ਦੀ ਨਿਗਰਾਨੀ ਕਰਨ ਸਬੰਧੀ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਇਆ । ਪ੍ਰੋ: ਜਤਿੰਦਰ ਸਿੰਘ ਨੇ ਜ਼ੋਰ ਦਿੱਤਾ ਕਿ ਪੋਰਟਲ ’ਤੇ ਦਰਜ ਕੀਤੀ ਜਾਣ ਵਾਲੀ ਜਾਣਕਾਰੀ ਸਹੀ, ਪੂਰੀ ਅਤੇ ਸਮੇਂ ਸਿਰ ਅੱਪਡੇਟ ਹੋਣੀ ਚਾਹੀਦੀ ਹੈ। ਇਸ ਮੌਕੇ ਸਮੂਹ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ 19 ਅਕਤੂਬਰ 2026 ਤੱਕ ਆਪਣੇ-ਆਪਣੇ ਕਾਲਜਾਂ ਦੇ ਵਿਦਿਆਰਥੀਆਂ ਦੀ ਹੁਨਰ ਪੰਜਾਬ ਪੋਰਟਲ ’ਤੇ ਰਜਿਸਟ੍ਰੇਸ਼ਨ ਯਕੀਨੀ ਬਣਾਉਣ ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਪੰਡਤ ਮੋਹਨ ਲਾਲ ਕਾਲਜ ਦੀਆਂ ਵਿਦਿਆਰਥਣਾਂ ਨੇ ਗੱਡੇ ਝੰਡੇ 8 ਖਿਡਾਰਨਾਂ ਸੂਬਾ ਪੱਧਰ ਲਈ... ਅਗਲੀ ਖ਼ਬਰ ਸੱਤਾ ਸੰਭਾਲਣ ਤੋਂ ਪਹਿਲਾਂ ਮਾਨ ਸਰਕਾਰ ਦੇ ਵਾਅਦੇ ਵਫਾ ਨਹੀਂ ਹੋਏ-ਕਾਮਰੇਡ ਸੈਣੀ
Ad Position 24