18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਿੰਡ ਚੌਲਚੱਕ ਵਿਚ ਰਣਜੀਤ ਸਿੰਘ ਰਾਣਾ ਵਲੋਂ ਘੁੰਮਣ ਦੀ ਅਗਵਾਈ ਵਿਚ ਮੀਟਿੰਗ

ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਪਿੰਡ ਚੌਲਚੱਕ ਵਿਖੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐੱਸ. ਸੀ.

Ad Position 21
No active advertisement
ਅਜੀਤ ਡੈਸਕ 17-10-2026
ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਪਿੰਡ ਚੌਲਚੱਕ ਵਿਖੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਤੇ ਸਾਬਕਾ ਸਰਪੰਚ ਰਣਜੀਤ ਸਿੰਘ ਰਾਣਾ ਵਲੋਂ ਵਰਕਰਾਂ ਦੀ ਮੀਟਿੰਗ ਕਰਵਾਈ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਵਰਕਰਾਂ ਨੂੰ ਮੌਜ਼ੂਦਾ ਸਰਕਾਰ ਦੀਆਂ ਨਾਕਾਮੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ 10 ਸਾਲ ਦੇ ਰਾਜ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਬੇਸਬਰੀ ਨਾਲ ਇਸ ‘ਆਪ’ ਦੀ ਧੋਖੇਬਾਜ਼ ਤੇ ਬੇਈਮਾਨ ਸਰਕਾਰ ਨੂੰ ਚੱਲਦਾ ਕਰਨ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਾਉਣ ਲਈ ਕੋਈ ਕਸਰ ਨਹੀਂ ਛੱਡਣਗੇ ਅਤੇ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ, ਜਿਸ ਵਿਚ ਪਹਿਲਾਂ ਦੀ ਤਰ੍ਹਾਂ 10 ਸਾਲ ਦੇ ਰਾਜ ਸਮੇਂ ਮਿਲਦੀਆਂ ਸੁੱਖ ਸਹੂਲਤਾਂ ਦੋਬਾਰਾ ਤੋਂ ਸ਼ੁਰੂ ਹੋਣਗੀਆਂ। ਸ: ਘੁੰਮਣ ਨੇ ਅੱਗੇ ਕਿਹਾ ਕਿ ਭਾਰੀ ਬਰਸਾਤ ਤੇ ਗੜੇਮਾਰੀ ਨਾਲ ਕੱਚੀਆਂ ਮੰਡੀਆਂ ਵਿਚ ਖੜ੍ਹੇ ਝੋਨੇ ਦੇ ਹੋਏ ਭਾਰੀ ਨੁਕਸਾਨ ਦਾ ਸਰਕਾਰ ਮੁਆਵਜ਼ਾ ਦੇਵੇ। ਇਸ ਮੌਕੇ ਸਾ. ਚੇਅਰਮੈਨ ਕੁਲਵੰਤ ਸਿੰਘ ਚੀਮਾ, ਜਥੇ. ਜਗੀਰ ਸਿੰਘ, ਨੰਬਰਦਾਰ ਕਰਮ ਸਿੰਘ, ਜਸਪਾਲ ਸਿੰਘ ਸਾਬਕਾ ਮੈਂਬਰ , ਰਾਜਵਿੰਦਰ ਸਿੰਘ, ਲਵਜੀਤ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਦੀਦਾਰ ਸਿੰਘ, ਬਲਵਿੰਦਰ ਸਿੰਘ, ਮੰਗਲ ਸਿੰਘ, ਲਵਪ੍ਰੀਤ ਸਿੰਘ, ਫ਼ੌਜਾ ਸਿੰਘ, ਸਰਬਜੀਤ ਸਿੰਘ ਸਾਬੀ, ਨਿਸ਼ਾਨ ਸਿੰਘ ਗਿੱਲ, ਗੁਰਦੀਪਕ ਸਿੰਘ, ਜਗਦੀਪ ਸਿੰਘ ਗਿੱਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਸੀ.ਬੀ.ਆਈ. ਦੇ ਨਾਂਅ ’ਤੇ ਡਰਾ-ਧਮਕਾ ਕੇ ਪੰਜਾਬ ’ਚ ਸੱਤਾ ਹਾਸਿਲ ਕਰਨ ਦੀ ਕਰ ਰਹੀ ਕੋਸ਼ਿਸ਼- ਜਾਗੋਵਾਲ ਅਗਲੀ ਖ਼ਬਰ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਦਾ ਕਤਲ ਸਰਕਾਰ ਦੇ ਮੱਥੇ ’ਤੇ ਕਲੰਕ ਪੰਜਾਬ ’ਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹੀ...
Ad Position 24