17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬਟਾਲਾ ਵਿਖੇ ਹੋ ਰਹੀ ‘69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ’ ਦੀ ਤਿਆਰੀਆਂ ਸੰਬੰਧੀ ਚੀਫ਼ ਖ਼ਾਲਸਾ ਦੀਵਾਨ ਵਲੋਂ ਵਿਸ਼ੇਸ਼ ਇਕੱਤਰਤਾ

ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵਲੋਂ 19 ਤੋਂ 21 ਨਵੰਬਰ ਤੱਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਾਕੇ ਨੂੰ ਸਮਰਪਿਤ ਬਟਾਲਾ ਵਿਖੇ ਕਰਵਾਈ ਜਾ ਰਹੀ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਦੀਆਂ ਤਿਆਰੀਆਂ ਸੰਬੰਧੀ ਦੀਵਾਨ ਦੇ ਸ੍ਰੀ ਕਲਗੀਧਰ ਸਾਹਿਬ ਆਡੀਟੋਰੀਅਮ ਵਿਖੇ ਵਿਸ਼ੇਸ਼ ਇਕੱਤਰਤਾ ਹੋਈ। ਪ੍ਰਧਾਨ ਡਾ.

Ad Position 21
No active advertisement
ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼ਨ ਕਮੇਟੀ ਦੀ ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਆਨ: ਸਕੱਤਰ ਰਮਣੀਕ ਸਿੰਘ ਫ੍ਰੀਡਮ । ਤਸਵੀਰ : ਹਰਜੀਤ ਸਿੰਘ 17-10-2026
ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵਲੋਂ 19 ਤੋਂ 21 ਨਵੰਬਰ ਤੱਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਾਕੇ ਨੂੰ ਸਮਰਪਿਤ ਬਟਾਲਾ ਵਿਖੇ ਕਰਵਾਈ ਜਾ ਰਹੀ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਦੀਆਂ ਤਿਆਰੀਆਂ ਸੰਬੰਧੀ ਦੀਵਾਨ ਦੇ ਸ੍ਰੀ ਕਲਗੀਧਰ ਸਾਹਿਬ ਆਡੀਟੋਰੀਅਮ ਵਿਖੇ ਵਿਸ਼ੇਸ਼ ਇਕੱਤਰਤਾ ਹੋਈ। ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੇ ਦਿਸ਼ਾ ਨਿਰਦੇਸ਼ਾ ਹੇਠ ਹੋਈ ਇਕੱਤਰਤਾ ਵਿਚ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ. ਸਰਬਜੀਤ ਸਿੰਘ ਛੀਨਾ ਨੇ ਕਾਨਫਰੰਸ ਦੇ ਪ੍ਰਬੰਧਾਂ ਨੂੰ ਸਫਲ ਤੇ ਸਚਾਰੂ ਬਣਾਉਣ ਹਿੱਤ ਗਠਿਤ ਕੀਤੀਆਂ ਗਈਆਂ ਖਰੀਦ ਕਮੇਟੀ, ਟਰਾਂਸਪੋਰਟ ਕਮੇਟੀ, ਰਿਹਾਇਸ਼ ਕਮੇਟੀ, ਲੰਗਰ ਕਮੇਟੀ, ਪ੍ਰਾਹੁਣਾਚਾਰੀ ਕਮੇਟੀ ਆਦਿ ਵਿਚ ਸ਼ਾਮਿਲ ਮੈਂਬਰਾਂ ਨੂੰ ਉਨ੍ਹਾਂ ਦੀਆਂ ਜਿਮੇਵਾਰੀਆਂ ਤੋਂ ਜਾਣੂੰ ਕਰਵਾਇਆ । ਦੀਵਾਨ ਦੇ ਮੀਤ ਪ੍ਰਧਾਨ ਤੇ ਸੁਆਗਤੀ ਕਮੇਟੀ ਦੇ ਚੇਅਰਮੈਨ ਸੰਤੋਖ ਸਿੰਘ ਸੇਠੀ ਨੇ ਕਾਨਫਰੰਸ ਦੇ ਇਤਿਹਾਸਕ, ਪਿਛੋਕੜ, ਸ਼ੁਰੂਆਤ ਦੇ ਉਦੇਸ਼ ਅਤੇ ਸਮੇਂ ਦੀਆਂ ਸਮਾਜਿਕ ਵਿੱਦਿਅਕ ਚੁਣੌਤੀਆਂ ਅਤੇ ਮੌਜੂਦਾ ਸਮੇਂ ਵਿਚ ਇਸ ਦੀ ਪ੍ਰਸੰਗਿਕਤਾ ਦੇ ਬਾਰੇ ਜਾਣਕਾਰੀ ਦਿੱਤੀ। ਆਨਰੇਰੀ ਸਕੱਤਰ ਰਮਣੀਕ ਸਿੰਘ ਫ੍ਰੀਡਮ ਨੇ ਕਾਨਫਰੰਸ ਦੇ ਪ੍ਰਬੰਧਾਂ ਲਈ ਆਪਸੀ ਤਾਲਮੇਲ ਤੇ ਸਹਿਯੋਗ ਨਾਲ ਕੰਮ ਕਰਨ ਦੀ ਲੋੜ੍ਹ ’ਤੇ ਜ਼ੋਰ ਦਿੱਤਾ। ਡਾਇਰੈਕਟਰ ਐਜੂਕੇਸ਼ਨ ਡਾ. ਏ.ਪੀ.ਐੱਸ. ਚਾਵਲਾ ਅਤੇ ਡਿਪਟੀ ਡਾਇਰੈਕਟਰ ਉਰਮਿੰਦਰ ਕੌਰ ਨੇ ਕਾਨਫਰੰਸ ਦੇ ਤਿੰਨ ਦਿਨਾਂ ਪ੍ਰੋਗਰਾਮਾਂ ਦਾ ਵੇਰਵਾ ਪੇਸ਼ ਕਰਦਿਆਂ ਦੱਸਿਆ ਕਿ 19 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਤੋਂ ਇਲਾਵਾ ਨੁਮਾਇਸ਼ਾਂ ਦੇ ਉਦਘਾਟਨ ਅਤੇ ਸ਼ਾਮ ਨੂੰ ਕੀਰਤਨ ਦਰਬਾਰ ਹੋਵੇਗਾ। 20 ਨਵੰਬਰ ਨੂੰ ਵੱਖ ਵੱਖ ਸੈਮੀਨਾਰ ਅਤੇ ਸ਼ਾਮ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸੰਬੰਧੀ ਲਾਈਟ ਐਂਡ ਸਾਊਂਡ ਪ੍ਰੋਗਰਾਮ ਅਤੇ ਆਖਰੀ ਦਿਨ 21 ਨਵੰਬਰ ਨੂੰ ਦੇਸ਼ਾਂ ਵਿਦੇਸ਼ਾਂ ਤੋਂ ਸਮਾਜਿਕ, ਧਾਰਮਿਕ ਅਤੇ ਵਿੱਦਿਅਕ ਖੇਤਰ ਦੀਆਂ ਪੁੱਜ ਰਹੀਆਂ ਉੱਘੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਇਕੱਤਰਤਾ ਵਿਚ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਐਡੀ. ਆਨਰੇਰੀ ਸਕੱਤਰ ਹਰਵਿੰਦਰ ਪਾਲ ਸਿੰਘ ਚੁੱਘ ਤੇ ਜਸਪਾਲ ਸਿੰਘ ਢਿੱਲੋਂ ਤੇ ਹਰਜੀਤ ਸਿੰਘ, ਐਡੀਸ਼ਨਲ ਆਨ: ਸਕੱਤਰ ਐਜੂਕੇਸ਼ਨਲ ਕਮੇਟੀ ਕੁਲਜੀਤ ਸਿੰਘ ‘ਸਿੰਘ ਬ੍ਰਦਰਜ਼’, ਡਾਇਰੈਕਟਰ ਐਜੂਕੇਸ਼ਨ ਡਾ. ਏ. ਪੀ. ਐੱਸ. ਚਾਵਲਾ, ਡਿਪਟੀ ਡਾਇਰੈਕਟਰ ਉਰਮਿੰਦਰ ਕੌਰ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਆਪਣੇ ਅੰਦਰ ਦੀ ਕਾਬਲੀਅਤ ਨੂੰ ਪਹਿਚਾਣ ਕੇ ਜੀਵਨ ਦਾ ਟੀਚਾ ਮਿੱਥਣਾ ਜ਼ਰੂਰੀ-ਨਰੇਸ਼ ਮਹਾਜਨ ਨਿਰਗੁਣ ਅਗਲੀ ਖ਼ਬਰ ਫਤਹਿਗੜ੍ਹ ਚੂੜੀਆਂ-ਵੀਲਾ ਤੇਜਾ ਸੜਕ ਦਾ ਅੱਧ ਵਿਚਾਲੇ ਕੰਮ ਲਟਕਣ ’ਤੇ ਦਰਜਨਾਂ ਪਿੰਡਾਂ ਦੀ ਆਵਾਜਾਈ ਪ੍ਰਭਾਵਿਤ
Ad Position 24