ਜ਼ਿਲ੍ਹਾ ਪੱਧਰੀ ਖੇਡਾਂ ’ਚ ਆਰੀਆ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਜਿੱਤੇ ਤਗਮੇ
ਪਠਾਨਕੋਟ, 16 ਅਕਤੂਬਰ (ਸੰਧੂ)-ਲਮੀਨੀ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਤਮਗੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ । ਮੁਕਾਬਲਿਆਂ ਦੌਰਾਨ ਨਿਧੀ ਨੇ 1 00 ਮੀਟਰ ਦੌੜ, ਦੀਪਿਕਾ ਨੇ 3000 ਮੀਟਰ ਦੌੜ, ਵੰਸ਼ਿਕਾ ਨੇ ਲੰਬੀ ਛਾਲ ਅਤੇ ਅੰਸ਼ਿਤਾ ਨੇ 800 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕੀਤਾ ।
ਪਠਾਨਕੋਟ, 16 ਅਕਤੂਬਰ (ਸੰਧੂ)-ਲਮੀਨੀ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਤਮਗੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ । ਮੁਕਾਬਲਿਆਂ ਦੌਰਾਨ ਨਿਧੀ ਨੇ 1 00 ਮੀਟਰ ਦੌੜ, ਦੀਪਿਕਾ ਨੇ 3000 ਮੀਟਰ ਦੌੜ, ਵੰਸ਼ਿਕਾ ਨੇ ਲੰਬੀ ਛਾਲ ਅਤੇ ਅੰਸ਼ਿਤਾ ਨੇ 800 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਮਹਿਕ ਨੇ 3000 ਮੀਟਰ ਦੌੜ ਵਿਚ ਦੂਜਾ, ਗੋਰਿਕਾ ਨੇ 800 ਮੀਟਰ ਦੌੜ ਵਿਚ ਤੀਜਾ ਤੇ ਕਾਵਿਆ, ਸਾਨੀਆ, ਮਹਿਕ ਤੇ ਨਿਧੀ ਦੀ ਟੀਮ ਨੇ ਰਿਲੇਅ ਦੌੜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ । ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਮਧੂ ਸਲਾਰੀਆ ਨੇ ਜੇਤੂ ਵਿਦਿਆਰਥਣਾਂ ਨੂੰ ਤਮਗੇ ਪਹਿਨਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ । ਸਕੂਲ ਦੇ ਸਮੂਹ ਸਟਾਫ਼ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ।