ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ’ਚ ਅੱਖਾਂ ਦੀ ਸਿਹਤ ਸੰਬੰਧੀ ਜਾਗਰੂਕਤਾ ਸਮਾਗਮ
ਪਠਾਨਕੋਟ, 16 ਅਕਤੂਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਪਠਾਨਕੋਟ ਵਿਖੇ ਲਾਇਨਜ਼ ਕਲੱਬ ਪਠਾਨਕੋਟ ਤੇ ਰਾਸ਼ਟਰੀ ਸੇਵਾ ਯੋਜਨਾ (ਐਨ. ਐਸ.
ਪਠਾਨਕੋਟ, 16 ਅਕਤੂਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਪਠਾਨਕੋਟ ਵਿਖੇ ਲਾਇਨਜ਼ ਕਲੱਬ ਪਠਾਨਕੋਟ ਤੇ ਰਾਸ਼ਟਰੀ ਸੇਵਾ ਯੋਜਨਾ (ਐਨ.ਐਸ.ਐਸ.) ਦੇ ਸਹਿਯੋਗ ਨਾਲ ਅੱਖਾਂ ਦੀ ਸਿਹਤ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਅੱਖਾਂ ਦੀ ਸਹੀ ਦੇਖਭਾਲ, ਨਿਯਮਿਤ ਜਾਂਚ ਤੇ ਅੱਖਾਂ ਨਾਲ ਸਬੰਧਤ ਸਮੱਸਿਆਵਾਂ ਪ੍ਰਤੀ ਜਾਗਰੂਕ ਕਰਨਾ ਸੀ । ਇਸ ਮੌਕੇ ਡਾ: ਕੇ.ਡੀ. ਸਿੰਘ ਨੇ ਵਿਦਿਆਰਥੀਆਂ ਨੂੰ ਅੱਖਾਂ ਦੀ ਦੇਖਭਾਲ ਦੇ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੀਆਂ ਅੱਖਾਂ ਦੀ ਨਿਯਮਿਤ ਜਾਂਚ ਕਰਵਾਉਣ ਤੇ ਅੱਖਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਲਾਪਰਵਾਹੀ ਨਾ ਵਰਤਣ । ਉਨ੍ਹਾਂ ਦੱਸਿਆ ਕਿ ਸਮੇਂ ਸਿਰ ਅੱਖਾਂ ਦੀ ਜਾਂਚ ਕਰਵਾਉਣ ਨਾਲ ਕਈ ਸਮੱਸਿਆਵਾਂ ਦੀ ਪਹਿਚਾਣ ਕੀਤੀ ਜਾ ਸਕਦੀ ਹੈ ਤੇ ਸਹੀ ਇਲਾਜ ਰਾਹੀਂ ਅੱਖਾਂ ਦੀ ਰੌਸ਼ਨੀ ਨੂੰ ਸੁਰੱਖਿਅਤ ਰੱਖਣ ਵਿੱਚ ਮਦਦ ਮਿਲਦੀ ਹੈ । ਕਾਲਜ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਡਾ. ਕੇ. ਡੀ. ਸਿੰਘ ਦਾ ਸਵਾਗਤ ਕੀਤਾ ਤੇ ਵਿਦਿਆਰਥੀਆਂ ਨੂੰ ਮਹੱਤਵਪੂਰਨ ਜਾਣਕਾਰੀ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਜਾਗਰੂਕਤਾ ਪ੍ਰੋਗਰਾਮ ਦੇ ਆਯੋਜਨ ’ਚ ਸਹਿਯੋਗ ਦੇਣ ਲਈ ਲਾਇਨਜ਼ ਕਲੱਬ ਪਠਾਨਕੋਟ ਤੇ ਐਨਐਸਐਸ ਵਿਭਾਗ ਦੀ ਸ਼ਲਾਘਾ ਕੀਤੀ । ਪ੍ਰਿੰਸੀਪਲ ਡਾ: ਰੰਧਾਵਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਵੀ ਸਿੱਖਿਆ ਸੰਸਥਾਵਾਂ ਦੀ ਅਹਿਮ ਜ਼ਿੰਮੇਵਾਰੀ ਹੈ । ਇਸ ਮੌਕੇ ਕਾਲਜ ਦੇ ਵਿਦਿਆਰਥੀ-ਵਿਦਿਆਰਥਣਾਂ ਤੇ ਸਮੁੱਚਾ ਸਟਾਫ਼ ਵੀ ਹਾਜ਼ਰ ਸੀ ।