16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੁਰਮਤਿ ਸਮਾਗਮ ਗੁਰਦੁਆਰਾ ਕਲਗੀਧਰ ਭਦਰੋਆ ਵਿਖੇ ਕੱਲ੍ਹ

ਪਠਾਨਕੋਟ, 16 ਅਕਤੂਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ ਹਫ਼ਤਾਵਾਰੀ ਗੁਰਮਤਿ ਸਮਾਗਮ 18 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 8 ਤੋਂ 9 ਵਜੇ ਤੱਕ ਗੁਰਦੁਆਰਾ ਕਲਗੀਧਰ ਭਦਰੋਆ ਪਠਾਨਕੋਟ ਵਿਖੇ ਕਰਵਾਇਆ ਜਾਵੇਗਾ । ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ਲਵਪ੍ਰੀਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਸੰਗਤਾਂ ਨੂੰ ਚੱਲ ਰਹੀ ਬਾਣੀ ਦੀ ਵਿਆਖਿਆ ਰਾਹੀਂ ਗੁਰਮਤਿ ਵਿਚਾਰਾਂ ਨਾਲ ਜੋੜਨਗੇ ।

Ad Position 21
No active advertisement
ਅਜੀਤ ਡੈਸਕ 17-10-2026
ਪਠਾਨਕੋਟ, 16 ਅਕਤੂਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ ਹਫ਼ਤਾਵਾਰੀ ਗੁਰਮਤਿ ਸਮਾਗਮ 18 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 8 ਤੋਂ 9 ਵਜੇ ਤੱਕ ਗੁਰਦੁਆਰਾ ਕਲਗੀਧਰ ਭਦਰੋਆ ਪਠਾਨਕੋਟ ਵਿਖੇ ਕਰਵਾਇਆ ਜਾਵੇਗਾ । ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ਲਵਪ੍ਰੀਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਸੰਗਤਾਂ ਨੂੰ ਚੱਲ ਰਹੀ ਬਾਣੀ ਦੀ ਵਿਆਖਿਆ ਰਾਹੀਂ ਗੁਰਮਤਿ ਵਿਚਾਰਾਂ ਨਾਲ ਜੋੜਨਗੇ । ਇਸ ਮੌਕੇ ਭਾਈ ਸਰਵਨ ਸਿੰਘ ਦਾ ਹਜ਼ੂਰੀ ਰਾਗੀ ਜਥਾ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ । ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਮੈਨੇਜਰ ਸੋਹਨ ਸਿੰਘ, ਮਲਕੀਤ ਸਿੰਘ, ਦਾਤਾਰ ਸਿੰਘ, ਜੋਗਿੰਦਰ ਸਿੰਘ, ਤਿਰਲੋਚਨ ਸਿੰਘ, ਚਰਨ ਸਿੰਘ, ਪਰਮਜੀਤ ਸਿੰਘ, ਹਰਨਾਮ ਸਿੰਘ ਅਤੇ ਬਖਸ਼ੀਸ਼ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਸੁਭਾਸ਼ ਵਰਮਾ ਤੇ ਰੋਹਿਤ ਵਰਮਾ ਨੇ ਪ੍ਰਗਟਾਇਆ ਡੂੰਘਾ ਦੁੱਖ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਸਕੂਲ ਪਰਮਾਨੰਦ ਵਿਖੇ ਰੁਜ਼ਗਾਰ ਜਾਗਰੂਕਤਾ ਕੈਂਪ
Ad Position 24