ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਸੁਭਾਸ਼ ਵਰਮਾ ਤੇ ਰੋਹਿਤ ਵਰਮਾ ਨੇ ਪ੍ਰਗਟਾਇਆ ਡੂੰਘਾ ਦੁੱਖ
ਪਠਾਨਕੋਟ, 16 ਅਕਤੂਬਰ (ਸੁਮਿਤ)-ਆਮ ਆਦਮੀ ਪਾਰਟੀ ਦੇ ਸਟੇਟ ਸਕੱਤਰ ਟਰਾਂਸਪੋਰਟ ਵਿੰਗ ਸੁਭਾਸ਼ ਵਰਮਾ ਤੇ ਪਾਰਟੀ ਦੇ ਬਲਾਕ ਪ੍ਰਧਾਨ ਤੇ ਸਵਰਨਕਾਰ ਚੇਅਰਮੈਨ ਰੋਹਿਤ ਵਰਮਾ ਨੇ ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਮਾਮਲੇ ’ਚ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ।
ਪਠਾਨਕੋਟ, 16 ਅਕਤੂਬਰ (ਸੁਮਿਤ)-ਆਮ ਆਦਮੀ ਪਾਰਟੀ ਦੇ ਸਟੇਟ ਸਕੱਤਰ ਟਰਾਂਸਪੋਰਟ ਵਿੰਗ ਸੁਭਾਸ਼ ਵਰਮਾ ਤੇ ਪਾਰਟੀ ਦੇ ਬਲਾਕ ਪ੍ਰਧਾਨ ਤੇ ਸਵਰਨਕਾਰ ਚੇਅਰਮੈਨ ਰੋਹਿਤ ਵਰਮਾ ਨੇ ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਮਾਮਲੇ ’ਚ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ । ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤੇ ਇਸ ਦਿਸ਼ਾ ਵਿਚ ਸਖ਼ਤੀ ਵੀ ਵਰਤੀ ਜਾ ਰਹੀ ਹੈ । ਸੁਭਾਸ਼ ਵਰਮਾ ਅਤੇ ਰੋਹਿਤ ਵਰਮਾ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਸਿਰਫ਼ ਸਰਕਾਰ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਵੀ ਸਾਂਝੀ ਜ਼ਿੰਮੇਵਾਰੀ ਹੈ ।