ਨਗਰ ਨਿਗਮ ਦਫ਼ਤਰ ਨੇੜੇ ਲੱਗੇ ਕੂੜੇ ਦੇ ਢੇਰ, ਦੁਕਾਨਦਾਰਾਂ ਨੇ ਜਤਾਈ ਨਾਰਾਜ਼ਗੀ
ਪਠਾਨਕੋਟ, 16 ਅਕਤੂਬਰ (ਸੁਮਿਤ)-ਨਗਰ ਨਿਗਮ ਦਫ਼ਤਰ ਦੇ ਨੇੜੇ ਲੱਗੇ ਕੂੜੇ ਦੇ ਢੇਰਾਂ ਕਾਰਨ ਇਲਾਕੇ ਦੇ ਦੁਕਾਨਦਾਰਾਂ ’ਚ ਨਾਰਾਜ਼ਗੀ ਪਾਈ ਜਾ ਰਹੀ ਹੈ । ਦੁਕਾਨਦਾਰਾਂ ਦਾ ਕਹਿਣਾ ਹੈ ਕਿ ਦਫ਼ਤਰ ਦੇ ਨੇੜੇ ਹੀ ਕੂੜਾ ਇਕੱਠਾ ਹੋਣਾ ਸਫ਼ਾਈ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰਦਾ ਹੈ ।
ਪਠਾਨਕੋਟ, 16 ਅਕਤੂਬਰ (ਸੁਮਿਤ)-ਨਗਰ ਨਿਗਮ ਦਫ਼ਤਰ ਦੇ ਨੇੜੇ ਲੱਗੇ ਕੂੜੇ ਦੇ ਢੇਰਾਂ ਕਾਰਨ ਇਲਾਕੇ ਦੇ ਦੁਕਾਨਦਾਰਾਂ ’ਚ ਨਾਰਾਜ਼ਗੀ ਪਾਈ ਜਾ ਰਹੀ ਹੈ । ਦੁਕਾਨਦਾਰਾਂ ਦਾ ਕਹਿਣਾ ਹੈ ਕਿ ਦਫ਼ਤਰ ਦੇ ਨੇੜੇ ਹੀ ਕੂੜਾ ਇਕੱਠਾ ਹੋਣਾ ਸਫ਼ਾਈ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰਦਾ ਹੈ । ਇਸ ਕਾਰਨ ਇਲਾਕੇ ’ਚ ਆਉਣ-ਜਾਣ ਵਾਲੇ ਲੋਕਾਂ ਤੇ ਦੁਕਾਨਦਾਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਦੁਕਾਨਦਾਰਾਂ ਨੇ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਦਫ਼ਤਰ ਦੇ ਨੇੜੇ ਹੀ ਕੂੜੇ ਦੇ ਢੇਰ ਲੱਗੇ ਰਹਿਣਗੇ ਤਾਂ ਸ਼ਹਿਰ ਦੇ ਹੋਰ ਇਲਾਕਿਆਂ ਵਿਚ ਸਫ਼ਾਈ ਪ੍ਰਬੰਧਾਂ ਦੀ ਸਥਿਤੀ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ । ਦੁਕਾਨਦਾਰਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਕੂੜੇ ਨੂੰ ਤੁਰੰਤ ਚੁੱਕਵਾਇਆ ਜਾਵੇ ਤੇ ਇਲਾਕੇ ’ਚ ਨਿਯਮਿਤ ਸਫ਼ਾਈ ਯਕੀਨੀ ਬਣਾਈ ਜਾਵੇ । ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣਾ ਸਬੰਧਿਤ ਵਿਭਾਗ ਦੀ ਜ਼ਿੰਮੇਵਾਰੀ ਹੈ ਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ।