16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਡਲਹੌਜ਼ੀ ਰੋਡ ’ਤੇ ਦੁਕਾਨਾਂ ਖਾਲੀ ਕਰਵਾਉਣ ਦੇ ਹੁਕਮ ਜਾਰੀ ਇੰਪਰੂਵਮੈਂਟ ਟਰੱਸਟ ਪਠਾਨਕੋਟ ਨੇ ਕਾਰਵਾਈ ਕੀਤੀ ਸ਼ੁਰੂ

ਪਠਾਨਕੋਟ, 16 ਅਕਤੂਬਰ (ਸੁਮਿਤ)-ਡਲਹੌਜ਼ੀ ਰੋਡ ’ਤੇ ਸਥਿਤ ਦੁਕਾਨਾਂ ਨੂੰ ਖਾਲੀ ਕਰਵਾਉਣ ਦੇ ਹੁਕਮ ਜਾਰੀ ਹੋਣ ਤੋਂ ਬਾਅਦ ਇੰਪਰੂਵਮੈਂਟ ਟਰੱਸਟ ਪਠਾਨਕੋਟ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਇਸ ਕਾਰਵਾਈ ਨੂੰ ਲੈ ਕੇ ਦੁਕਾਨਦਾਰਾਂ ’ਚ ਇਤਰਾਜ਼ ਪਾਇਆ ਜਾ ਰਿਹਾ ਹੈ ।

Ad Position 21
No active advertisement
ਡਲਹੌਜ਼ੀ ਰੋਡ ’ਤੇ ਖਾਲੀ ਕਰਵਾਈਆਂ ਜਾ ਰਹੀਆਂ ਦੁਕਾਨਾਂ ਦੇ ਹੁਕਮਾਂ ਨੂੰ ਲੈ ਕੇ ਰੋਸ ਪ੍ਰਗਟ ਕਰਦੇ ਹੋਏ ਸਥਾਨਕ ਦੁਕਾਨਦਾਰ। ਤਸਵੀਰ: ਸੁਮਿਤ 17-10-2026
ਪਠਾਨਕੋਟ, 16 ਅਕਤੂਬਰ (ਸੁਮਿਤ)-ਡਲਹੌਜ਼ੀ ਰੋਡ ’ਤੇ ਸਥਿਤ ਦੁਕਾਨਾਂ ਨੂੰ ਖਾਲੀ ਕਰਵਾਉਣ ਦੇ ਹੁਕਮ ਜਾਰੀ ਹੋਣ ਤੋਂ ਬਾਅਦ ਇੰਪਰੂਵਮੈਂਟ ਟਰੱਸਟ ਪਠਾਨਕੋਟ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਇਸ ਕਾਰਵਾਈ ਨੂੰ ਲੈ ਕੇ ਦੁਕਾਨਦਾਰਾਂ ’ਚ ਇਤਰਾਜ਼ ਪਾਇਆ ਜਾ ਰਿਹਾ ਹੈ । ਰਵੀ ਕੌਸ਼ਲ, ਰੋਹਿਤ ਕੁਮਾਰ ਸਮੇਤ ਮੌਜੂਦ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਦਹਾਕਿਆਂ ਤੋਂ ਇਸ ਥਾਂ ’ਤੇ ਰਹਿ ਰਹੇ ਹਨ ਤੇ ਆਪਣਾ ਕਾਰੋਬਾਰ ਕਰਕੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰ ਰਹੇ ਹਨ । ਦੁਕਾਨਦਾਰਾਂ ਨੇ ਕਿਹਾ ਕਿ ਦੁਕਾਨਾਂ ਖਾਲੀ ਕਰਵਾਉਣ ਨਾਲ ਉਨ੍ਹਾਂ ਦੇ ਕਾਰੋਬਾਰ ’ਤੇ ਮਾੜਾ ਅਸਰ ਪਵੇਗਾ ਤੇ ਉਨ੍ਹਾਂ ਦੇ ਸਾਹਮਣੇ ਰੋਜ਼ੀ-ਰੋਟੀ ਦੀ ਸਮੱਸਿਆ ਖੜ੍ਹੀ ਹੋ ਸਕਦੀ ਹੈ । ਉਨ੍ਹਾਂ ਇਸ ਕਾਰਵਾਈ ’ਤੇ ਇਤਰਾਜ਼ ਜਤਾਉਂਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਉਜਾੜਨ ਦੀ ਬਜਾਏ ਮੌਜੂਦਾ ਥਾਂ ’ਤੇ ਹੀ ਦੁਕਾਨਾਂ ਮੁਹੱਈਆ ਕਰਵਾਈਆਂ ਜਾਣ । ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਇਸ ਥਾਂ ਨਾਲ ਜੁੜੇ ਹੋਏ ਹਨ ਤੇ ਇੱਥੇ ਹੀ ਆਪਣਾ ਕਾਰੋਬਾਰ ਚਲਾ ਰਹੇ ਹਨ । ਇਸ ਲਈ ਉਨ੍ਹਾਂ ਦੇ ਮੁੜ ਵਸੇਬੇ ਤੇ ਰੋਜ਼ੀ-ਰੋਟੀ ਨੂੰ ਧਿਆਨ ਵਿਚ ਰੱਖਦਿਆਂ ਕੋਈ ਢੁੱਕਵਾਂ ਹੱਲ ਕੱਢਿਆ ਜਾਣਾ ਚਾਹੀਦਾ ਹੈ । ਉਨ੍ਹਾਂ ਪੰਜਾਬ ਸਰਕਾਰ ਤੇ ਇੰਪਰੂਵਮੈਂਟ ਟਰੱਸਟ ਪਠਾਨਕੋਟ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਨੂੰ ਸਮਝਦਿਆਂ ਉਨ੍ਹਾਂ ਨੂੰ ਮੌਜੂਦਾ ਥਾਂ ’ਤੇ ਹੀ ਦੁਕਾਨਾਂ ਦੇਣ ਸਬੰਧੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇ, ਤਾਂ ਜੋ ਉਨ੍ਹਾਂ ਦਾ ਕਾਰੋਬਾਰ ਅਤੇ ਪਰਿਵਾਰਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਨਾ ਹੋਵੇ ।
Ad Position 22
No active advertisement
ਪਿਛਲੀ ਖ਼ਬਰ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੀ ਐਨ.ਸੀ.ਸੀ. ਕੈਡਿਟ ਆਰਤੀ ਨੇ ਦਿੱਲੀ ਵਿਖੇ ਕੌਮੀ ਥਲ ਸੈਨਿਕ ਕੈਂਪ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਨਗਰ ਨਿਗਮ ਦਫ਼ਤਰ ਨੇੜੇ ਲੱਗੇ ਕੂੜੇ ਦੇ ਢੇਰ, ਦੁਕਾਨਦਾਰਾਂ ਨੇ ਜਤਾਈ ਨਾਰਾਜ਼ਗੀ
Ad Position 24