ਆਈ.ਕੇ. ਪੀ.ਟੀ.ਯੂ. ਦੀ ਮੈਰਿਟ ਸੂਚੀ ’ਚ ਸ੍ਰੀ ਸਾਈਂ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਪਠਾਨਕੋਟ, 16 ਅਕਤੂਬਰ (ਸੰਧੂ)-ਸ੍ਰੀ ਸਾਈਂ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਬਧਾਨੀ ਦੇ ਵਿਦਿਆਰਥੀਆਂ ਨੇ ਆਈ. ਕੇ.
ਪਠਾਨਕੋਟ, 16 ਅਕਤੂਬਰ (ਸੰਧੂ)-ਸ੍ਰੀ ਸਾਈਂ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਬਧਾਨੀ ਦੇ ਵਿਦਿਆਰਥੀਆਂ ਨੇ ਆਈ.ਕੇ. ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਐਲਾਨੀ ਮੈਰਿਟ ਸੂਚੀ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟਾਪ-10 ’ਚ ਸੱਤ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ । ਇਸ ਤੋਂ ਇਲਾਵਾ ਐਮ. ਟੈਕ. ਦੇ 4 ਵਿਦਿਆਰਥੀਆਂ ਨੇ ਆਪੋ-ਆਪਣੇ ਵਿਸ਼ਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦੀਆਂ ਪ੍ਰਾਪਤੀਆਂ ’ਚ ਵਾਧਾ ਕੀਤਾ । ਇਸ ਸ਼ਾਨਦਾਰ ਪ੍ਰਾਪਤੀ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਬੰਧਕਾਂ ਨੇ ਦੱਸਿਆ ਕਿ ਐਮ.ਟੈਕ. ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਦੀ ਵਿਦਿਆਰਥਣ ਜੋਤਿਕਾ ਨੇ ਆਪਣੀ ਮਿਹਨਤ ਤੇ ਲਗਨ ਸਦਕਾ ਵਿਸ਼ੇਸ਼ ਪ੍ਰਾਪਤੀ ਦਰਜ ਕੀਤੀ । ਇਸੇ ਤਰ੍ਹਾਂ ਵਿਕਾਸ ਸਿੰਘ (ਐਮ.ਟੈਕ. ਪਾਵਰ ਸਿਸਟਮ), ਸੁਮਾਂਸ਼ੀ ਵਰਮਾ (ਐਸ.ਐਮ.ਐਫ.ਈ.), ਅਭਿਨੰਦਨ ਸ਼ਰਮਾ (ਐਸ.ਡੀ.) ਤੇ ਸ਼ੇਖ ਉਮਰ ਅਹਿਮਦ (ਐਸ.ਡੀ.) ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਸਬੂਤ ਦਿੱਤਾ । ਇਸ ਮੌਕੇ ਗਰੁੱਪ ਦੇ ਚੇਅਰਮੈਨ ਐਸ.ਕੇ. ਪੁੰਜ ਨੇ ਮੈਰਿਟ ਸੂਚੀ ’ਚ ਟਾਪ-10 ਵਿਚ ਸਥਾਨ ਹਾਸਲ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਤੇ ਸਮਰਪਣ ਦਾ ਨਤੀਜਾ ਹੈ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫ਼ਲਤਾ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ । ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਸੰਸਥਾ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਮਾਰਗ ਦਰਸ਼ਨ ਦੇਣ ਲਈ ਵਚਨਬੱਧ ਹੈ । ਇਸ ਮੌਕੇ ਗਰੁੱਪ ਦੀ ਮੈਨੇਜਿੰਗ ਡਾਇਰੈਕਟਰ ਤ੍ਰਿਪਤਾ ਪੁੰਜ, ਸੀ.ਐਮ.ਡੀ. ਕੰਵਰ ਤੁਸ਼ਾਰ ਪੁੰਜ, ਰੀਆ ਪੁੰਜ, ਕਾਲਜ ਦੇ ਪ੍ਰਿੰਸੀਪਲ ਡਾ: ਵਿਪਨ ਗੁਪਤਾ ਅਤੇ ਵਾਈਸ ਪ੍ਰਿੰਸੀਪਲ ਸੰਜੇ ਪੰਡਿਤ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਚੇਅਰਮੈਨ ਐਸ.ਕੇ. ਪੁੰਜ ਨੇ ਇਸ ਸ਼ਾਨਦਾਰ ਨਤੀਜੇ ਲਈ ਪ੍ਰਿੰਸੀਪਲ, ਵਿਭਾਗਾਂ ਦੇ ਮੁਖੀਆਂ ਤੇ ਸਮੂਹ ਸਟਾਫ਼ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵੀ ਵਧਾਈ ਦਿੱਤੀ ।