16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜੇ.ਐਮ.ਕੇ. ਪ੍ਰੀ-ਸਕੂਲ ’ਚ ‘ਟੀ ਐਂਡ ਟਾਕ’, ਦੁਸਹਿਰਾ ਉਤਸਵ ਤੇ ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਮੋਹਿਆ ਮਨ

ਪਠਾਨਕੋਟ, 16 ਅਕਤੂਬਰ (ਸੰਧੂ)-ਜੇ. ਐਮ.

Ad Position 21
No active advertisement
ਅਜੀਤ ਡੈਸਕ 17-10-2026
ਪਠਾਨਕੋਟ, 16 ਅਕਤੂਬਰ (ਸੰਧੂ)-ਜੇ.ਐਮ.ਕੇ. ਪ੍ਰੀ-ਸਕੂਲ ਵਲੋਂ ਮਾਪਿਆਂ ਤੇ ਸਕੂਲ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਦੇ ਉਦੇਸ਼ ਨਾਲ ‘ਟੀ ਐਂਡ ਟਾਕ’ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ ਦੁਸਹਿਰਾ ਉਤਸਵ ਵੀ ਉਤਸ਼ਾਹ ਨਾਲ ਮਨਾਇਆ ਗਿਆ । ਮਾਪਿਆਂ ਤੇ ਸਕੂਲ ਪ੍ਰਬੰਧਨ ਨੇ ਬੱਚਿਆਂ ਦੀ ਸਿੱਖਿਆ, ਸੰਸਕਾਰਾਂ ਤੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ ਸਾਂਝੇ ਕੀਤੇ । ਸਕੂਲ ਦੇ ਚੇਅਰਮੈਨ ਅਨੁਜ ਸੂਦ ਤੇ ਡਾਇਰੈਕਟਰ ਤਾਨਿਆ ਸੂਦ ਦੇ ਮਾਰਗ ਦਰਸ਼ਨ ਹੇਠ ਹੈੱਡ ਮਿਸਟ੍ਰੈੱਸ ਰਿੰਪਲ ਭੰਡਾਰੀ ਦੀ ਅਗਵਾਈ ’ਚ ਕਰਵਾਏ ਸਮਾਗਮ ਦੌਰਾਨ ਬੱਚਿਆਂ ਨੇ ਮਾਂ ਦੁਰਗਾ ਤੇ ਰਕਤਬੀਜ ਦੇ ਯੁੱਧ ’ਤੇ ਆਧਾਰਿਤ ਨਾਚ ਪੇਸ਼ਕਾਰੀ ਰਾਹੀਂ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ । ਇਸ ਤੋਂ ਇਲਾਵਾ ਸ੍ਰੀ ਰਾਮ ਲੀਲ੍ਹਾ ਦਾ ਮੰਚਨ ਕਰਕੇ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਦਰਸਾਇਆ ਗਿਆ । ਇਸ ਮੌਕੇ ਡਾਇਰੈਕਟਰ ਡਾ: ਨੀਰਜ ਮੋਹਨ ਪੁਰੀ ਨੇ ਕਿਹਾ ਕਿ ਬੱਚਿਆਂ ਦੇ ਬਿਹਤਰ ਭਵਿੱਖ ਲਈ ਮਾਪਿਆਂ ਤੇ ਅਧਿਆਪਕਾਂ ਦਾ ਸਾਂਝਾ ਸਹਿਯੋਗ ਬਹੁਤ ਜ਼ਰੂਰੀ ਹੈ ।
Ad Position 22
No active advertisement
ਪਿਛਲੀ ਖ਼ਬਰ ਸੇਂਟ ਜ਼ੇਵੀਅਰਜ਼ ਸਕੂਲ ਦੇ ਵਿਦਿਆਰਥੀਆਂ ਨੇ ਸ਼ਿਮਲਾ ਦਾ ਤਿੰਨ ਰੋਜ਼ਾ ਵਿਦਿਅਕ ਦੌਰਾ ਕੀਤਾ ਅਗਲੀ ਖ਼ਬਰ ਆਈ.ਕੇ. ਪੀ.ਟੀ.ਯੂ. ਦੀ ਮੈਰਿਟ ਸੂਚੀ ’ਚ ਸ੍ਰੀ ਸਾਈਂ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Ad Position 24