19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਡੀ.ਸੀ. ਦਫਤਰ ਗੁਰਦਾਸਪੁਰ ਵਿਖੇ ਬੰਬ ਧਮਾਕੇ ਦੀ ਵਾਇਰਲ ਵੀਡੀਓ ਤੋਂ ਬਾਅਦ ਪੁਲਿਸ ਨੇ ਚਲਾਇਆ ਸਰਚ ਅਭਿਆਨ

ਗੁਰਦਾਸਪੁਰ, 17 ਅਕਤੂਬਰ (ਚੱਕਰਾਜਾ)-ਗੁਰਦਾਸਪੁਰ ਦੇ ਡੀ. ਸੀ ਦਫਤਰ ਕੰਪਲੈਕਸ ’ਤੇ ਗ੍ਰਨੇਡ ਹਮਲਾ ਕਰਨ ਦੀ ਇਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਹੀ ਹੈ।

Ad Position 21
No active advertisement
ਅਜੀਤ ਡੈਸਕ 18-10-2026
ਗੁਰਦਾਸਪੁਰ, 17 ਅਕਤੂਬਰ (ਚੱਕਰਾਜਾ)-ਗੁਰਦਾਸਪੁਰ ਦੇ ਡੀ.ਸੀ ਦਫਤਰ ਕੰਪਲੈਕਸ ’ਤੇ ਗ੍ਰਨੇਡ ਹਮਲਾ ਕਰਨ ਦੀ ਇਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿਚ ਆਪਣੇ ਆਪ ਨੂੰ ਕੇ.ਸੀ.ਐਫ ਕਾਰਕੁੰਨ ਦੱਸਣ ਵਾਲੇ ਅਦੇਸ਼ ਜਾਮਾਰਾਏ ਅਤੇ ਨਿਸ਼ਾਨ ਜੌੜੀਆਂ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ 16 ਅਕਤੂਬਰ ਦੀ ਰਾਤ ਨੂੰ ਡੀ.ਸੀ ਦਫਤਰ ਗੁਰਦਾਸਪੁਰ ਉਪਰ ਗ੍ਰਨੇਡ ਹਮਲਾ ਕੀਤਾ ਗਿਆ ਹੈ ਅਤੇ ਪੁਲਿਸ ਨੂੰ ਚਿਤਾਵਨੀ ਹੈ ਕਿ ਪੁਲਿਸ ਉਨ੍ਹਾਂ ਦੇ ਬੰਦਿਆਂ ਨਾਲ ਧੱਕਾ ਕਰਨਾ ਬੰਦ ਕਰੇ। ਪਰ ਪੁਲਿਸ ਅਧਿਕਾਰੀ ਇਸ ਗੱਲ ਨੂੰ ਮੰਨਣ ਲਈ ਤਿਆਰ ਨਹੀਂ। ਦੂਜੇ ਪਾਸੇ ਇਸ ਵਾਇਰਲ ਵੀਡੀਓ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਐਸ.ਪੀ ਮਨਿੰਦਰਪਾਲ ਸਿੰਘ ਦੀ ਅਗਵਾਈ ਹੇਠ ਡੀ.ਸੀ ਦਫਤਰ ਦੇ ਆਲੇ ਦੁਆਲੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਸ ਅਭਿਆਨ ਦੌਰਾਨ ਡੌਕ ਸਕੂਐਡ ਅਤੇ ਬੰਬ ਰੋਧਕ ਦਸਤੇ ਦੀਆਂ ਟੀਮਾਂ ਵਲੋਂ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਐਸ.ਪੀ ਮਨਿੰਦਰਪਾਲ ਸਿੰਘ ਵਲੋਂ ਕਿਸੇ ਵੀ ਤਰ੍ਹਾਂ ਦਾ ਗ੍ਰਨੇਡ ਹਮਲਾ ਹੋਣ ਦੀ ਗੱਲ ਤੋਂ ਸਾਫ ਇਨਕਾਰ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਕੁਲਵਿੰਦਰ ਸਿੰਘ ਸੱਭਰਵਾਲ ਨੇ ਸਿੱਖਿਆ ਦੇ ਖੇਤਰ ’ਚ ਸਫਲਤਾ ਦੀਆਂ ਉੱਚਾਈਆਂ ਨੂੰ ਛੂਹਿਆ ਅਗਲੀ ਖ਼ਬਰ ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ
Ad Position 24