18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੌਰੀ ਸ਼ੰਕਰ ਸੇਵਾ ਸੰਮਤੀ ਵਲੋਂ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਪਠਾਨਕੋਟ, 17 ਅਕਤੂਬਰ (ਸੁਮਿਤ)-ਗੌਰੀ ਸ਼ੰਕਰ ਸੇਵਾ ਸਮਿਤੀ ਦੀ ਮਾਤਰ ਸ਼ਕਤੀ ਵਲੋਂ ਮਾਤਾ ਜਗਦੀਸ਼ ਕੌਰ ਨੂੰ ਸਮਰਪਿਤ ਸਿਹਤਮੰਦ ਧੀਆਂ, ਖੁਸ਼ਹਾਲ ਭਾਰਤ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਸੈਲੀ ਕੁੱਲੀਆਂ ਵਿਖੇ ਔਰਤਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਰੁਚੀ ਸੰਜੀਵ ਮਲਹਨ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 18-10-2026
ਪਠਾਨਕੋਟ, 17 ਅਕਤੂਬਰ (ਸੁਮਿਤ)-ਗੌਰੀ ਸ਼ੰਕਰ ਸੇਵਾ ਸਮਿਤੀ ਦੀ ਮਾਤਰ ਸ਼ਕਤੀ ਵਲੋਂ ਮਾਤਾ ਜਗਦੀਸ਼ ਕੌਰ ਨੂੰ ਸਮਰਪਿਤ ਸਿਹਤਮੰਦ ਧੀਆਂ, ਖੁਸ਼ਹਾਲ ਭਾਰਤ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਸੈਲੀ ਕੁੱਲੀਆਂ ਵਿਖੇ ਔਰਤਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਰੁਚੀ ਸੰਜੀਵ ਮਲਹਨ ਨੇ ਕੀਤੀ। ਜਦਕਿ ਅਮਨਦੀਪ ਹਸਪਤਾਲ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸ਼ੋਰ ਉਮਰ ਦੀਆਂ ਲੜਕੀਆਂ ਤੇ ਨੌਜਵਾਨ ਧੀਆਂ ਨੂੰ ਸਿਹਤ ਨਾਲ ਜੁੜੇ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਗਰੂਕ ਕਰਨਾ ਸੀ। ਰੁਚੀ ਸੰਜੀਵ ਮਲਹਨ ਨੇ ਕਿਹਾ ਕਿ ਅੱਜ ਵੀ ਸਾਡੇ ਸਮਾਜ ਵਿਚ ਲੜਕੀਆਂ ਨੂੰ ਸਹੀ ਜਾਣਕਾਰੀ ਨਹੀਂ ਮਿਲਦੀ ਅਤੇ ਕਈ ਵਾਰ ਉਹ ਇਨਫੈਕਸ਼ਨ ਸਮੇਤ ਹੋਰ ਸਿਹਤ ਸਮੱਸਿਆਵਾਂ ਦਾ ਸ਼ਿਕਾਰ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਬਹੁਤ ਜ਼ਰੂਰੀ ਹਨ ਤਾਂ ਜੋ ਧੀਆਂ ਆਪਣੇ ਸਰੀਰ ਨੂੰ ਚੰਗੀ ਤਰ੍ਹਾਂ ਸਮਝ ਸਕਣ ਅਤੇ ਆਪਣੀ ਸਿਹਤ ਦਾ ਸਹੀ ਢੰਗ ਨਾਲ ਧਿਆਨ ਰੱਖ ਸਕਣ। ਇਸ ਮੌਕੇ ਸਿਮੀ ਸ਼ਰਮਾ, ਰਜਨੀ ਗੁਪਤਾ, ਸੀਮਾ, ਰੇਣੁਕਾ ਸ਼ਰਮਾ, ਦਿਵਿਆ ਅਰੋੜਾ ਸਮੇਤ ਹੋਰ ਅਧਿਆਪਕਾਵਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਵਾ ਨਾਗਾ ਸਕੂਲ ਵਿਖੇ ਨਿਰਮਲ ਦੇਵੀ ਨੂੰ ਭਾਵਭਿੰਨੀ ਵਿਦਾਇਗੀ ਅਗਲੀ ਖ਼ਬਰ ਕੈਲਿਡੋਨੀਅਨ ਇੰਟਰਨੈਸ਼ਨਲ ਸਕੂਲ ਵਿਖੇ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ
Ad Position 24