18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਝੋਟਾ ਕਤਲ ਕਾਂਡ ਨੂੰ ਲੈ ਕੇ ਪੰਜਾਬ ’ਚ ਰੋਸ, ਜਵਾਬ ਦੇਣ ਦੀ ਬਜਾਏ ਫਰਾਂਸ ਜਾ ਰਹੇ ਹਨ ਮੁੱਖ ਮੰਤਰੀ-ਅਸ਼ਵਨੀ ਸ਼ਰਮਾ

ਪਠਾਨਕੋਟ, 17 ਅਕਤੂਬਰ (ਸੰਧੂ)-ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਕਤਲ ਨੂੰ ਲੈ ਕੇ ਪਠਾਨਕੋਟ ਤੋਂ ਵਿਧਾਇਕ ਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਇਸ ਕਤਲ ਕਾਂਡ ਨੂੰ ਲੈ ਕੇ ਪੂਰੇ ਪੰਜਾਬ ਵਿਚ ਰੋਸ ਹੈ।

Ad Position 21
No active advertisement
ਅਜੀਤ ਡੈਸਕ 18-10-2026
ਪਠਾਨਕੋਟ, 17 ਅਕਤੂਬਰ (ਸੰਧੂ)-ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਕਤਲ ਨੂੰ ਲੈ ਕੇ ਪਠਾਨਕੋਟ ਤੋਂ ਵਿਧਾਇਕ ਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਇਸ ਕਤਲ ਕਾਂਡ ਨੂੰ ਲੈ ਕੇ ਪੂਰੇ ਪੰਜਾਬ ਵਿਚ ਰੋਸ ਹੈ। ਲੋਕ ਸੜਕਾਂ ’ਤੇ ਉਤਰ ਕੇ ਗੁੱਸਾ ਜ਼ਾਹਰ ਕਰ ਰਹੇ ਹਨ। ਜਨਤਾ ਸਰਕਾਰ ਅਤੇ ਖ਼ਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗ ਰਹੀ ਹੈ ਪਰ ਮੁੱਖ ਮੰਤਰੀ ਜਨਤਾ ਦੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਫਰਾਂਸ ਦੀ ਯਾਤਰਾ ’ਤੇ ਜਾ ਰਹੇ ਹਨ। ਇਹ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਇਸ ਮਾਮਲੇ ਨੂੰ ਲੈ ਕੇ ਬਿਲਕੁਲ ਗੰਭੀਰ ਨਹੀਂ ਹਨ, ਉਹ ਸਿਰਫ਼ ਖ਼ਾਨਾਪੂਰਤੀ ਕਰ ਰਹੇ ਹਨ। ਚੰਗਾ ਹੁੰਦਾ ਜੇ ਭਗਵੰਤ ਮਾਨ ਵਿਦੇਸ਼ ਜਾਣ ਦੀ ਬਜਾਏ ਜਨਤਾ ਦੇ ਸਵਾਲਾਂ ਦੇ ਜਵਾਬ ਦਿੰਦੇ। ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਮੁੱਦਾ ਲਗਾਤਾਰ ਗੰਭੀਰ ਹੁੰਦਾ ਜਾ ਰਿਹਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਵੀ ਇਕ ਵੱਡਾ ਸਵਾਲ ਬਣ ਗਈ ਹੈ। ਝੋਟਾ ਕਤਲ ਕਾਂਡ ਨੇ ਲੋਕਾਂ ਦੇ ਗੁੱਸੇ ਨੂੰ ਹੋਰ ਵਧਾ ਦਿੱਤਾ ਹੈ। ਜਨਤਾ ਜਾਣਨਾ ਚਾਹੁੰਦੀ ਹੈ ਕਿ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਨੂੰ ਸੁਰੱਖਿਆ ਦੇਣ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ? ਭਾਜਪਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਕਹਿਣ ਨੂੰ ਤਾਂ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ ਪਰ ਇਸ ਦੇ ਮੰਤਰੀ ਤੇ ਵਿਧਾਇਕ ਖ਼ੁਦ ਹੀ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਦਬਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਝੇਲਾ ਆਮਦਾਂ ਰਾਮਲੀਲ੍ਹਾ ਦੀ ਸੱਤਵੀਂ ਨਾਈਟ ਸਮਾਪਤ * ਸਮਾਜ ਸੇਵੀ ਰਾਜੇਸ਼ ਕੁਮਾਰ ਕੁੱਦਾ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਪ੍ਰਤਿਭਾ ਸੰਗਮ ਦਾ ਸ਼ਾਨਦਾਰ ਜਸ਼ਨ ਮਨਾਇਆ
Ad Position 24