19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੈਨਸ਼ਨਰਾਂ ਵਲੋਂ 21, 22 ਅਕਤੂਬਰ ਨੂੰ ਕੀਤੀਆਂ ਜਾ ਰਹੀਆਂ ਰੋਸ ਰੈਲੀਆਂ ਦੇ ਸਮਰਥਨ ਦਾ ਐਲਾਨ-ਸੁਰਿੰਦਰ ਪੱਪੂ

ਗੁਰਦਾਸਪੁਰ, 18 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਕੋ ਪੈਨਸ਼ਨਰ ਐਸੋਸੀਏਸ਼ਨ ਨੰਬਰ-56 ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਟੇਟ ਪੰਜਾਬ ਪੈਨਸ਼ਨਰ ਦੀ 5 ਅਕਤੂਬਰ ਦੀ ਹੋਈ ਮੀਟਿੰਗ ਦੇ ਫੈਸਲੇ ਅਨੁਸਾਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਤੇ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ਅਨੁਸਾਰ ਪੰਜਾਬ ਸਰਕਾਰ ਕੋਲੋਂ ਆਪਣੀਆਂ ਲਟਕਦੀਆਂ ਮੰਗਾਂ ਜਿਵੇਂ 17/7/20 ਤੇ 15/1/15 ਦੇ ਫੈਸਲੇ ਨੂੰ ਰੱਦ ਕਰਵਾਉਣਾ, 2. 59 ਫੈਕਟਰ ਨਾਲ ਪੈਨਸ਼ਨ ’ਚ ਸੋਧ ਕਰਨਾ, ਪੁਰਾਣੀ ਪੈਨਸ਼ਨ 1972 ਨਿਯਮ ਅਨੁਸਾਰ ਨੋਟੀਫਿਕੇਸ਼ਨ ਕਰਕੇ ਜਾਰੀ ਕਰਵਾਉਣਾ, 37 ਤਰ੍ਹਾਂ ਦੇ ਬੰਦ ਭੱਤੇ ਕੀਤੇ ਬਹਾਲ ਕਰਵਾਉਣ ਲਈ ਜੋ 21, 22 ਅਕਤੂਬਰ ਨੂੰ ਪੂਰੇ ਪੰਜਾਬ ਅੰਤਰ ਸਮੂਹਿਕ ਛੁੱਟੀ ਲੈ ਕੇ ਮੁਲਾਜ਼ਮ ਆਪਣੇ ਰੋਸ ਦਾ ਪ੍ਰਗਟਾਵਾ ਰੋਸ ਰੈਲੀਆਂ, ਪੈਨਸ਼ਨਰਾਂ ਵਲੋਂ ਉਨ੍ਹਾਂ ਦੇ ਇਸ ਸੰਘਰਸ਼ ਦੀ ਪੂਰਨ ਹਮਾਇਤ ਕਰਦੇ ਹੋਏ ਉਨ੍ਹਾਂ ਦੇ ਰੋਸ ਧਰਨਿਆਂ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ, ਕਿਉਂਕਿ ਪੰਜਾਬ ਸਰਕਾਰ ਨੇ 18 ਸਤੰਬਰ ਨੂੰ ਉਕਤ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਜੋ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ, ਉਸ ਤੋਂ ਭੱਜ ਚੁੱਕੀ ਹੈ ।

Ad Position 21
No active advertisement
ਅਜੀਤ ਡੈਸਕ 19-10-2026
ਗੁਰਦਾਸਪੁਰ, 18 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਕੋ ਪੈਨਸ਼ਨਰ ਐਸੋਸੀਏਸ਼ਨ ਨੰਬਰ-56 ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਟੇਟ ਪੰਜਾਬ ਪੈਨਸ਼ਨਰ ਦੀ 5 ਅਕਤੂਬਰ ਦੀ ਹੋਈ ਮੀਟਿੰਗ ਦੇ ਫੈਸਲੇ ਅਨੁਸਾਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਤੇ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ਅਨੁਸਾਰ ਪੰਜਾਬ ਸਰਕਾਰ ਕੋਲੋਂ ਆਪਣੀਆਂ ਲਟਕਦੀਆਂ ਮੰਗਾਂ ਜਿਵੇਂ 17/7/20 ਤੇ 15/1/15 ਦੇ ਫੈਸਲੇ ਨੂੰ ਰੱਦ ਕਰਵਾਉਣਾ, 2.59 ਫੈਕਟਰ ਨਾਲ ਪੈਨਸ਼ਨ ’ਚ ਸੋਧ ਕਰਨਾ, ਪੁਰਾਣੀ ਪੈਨਸ਼ਨ 1972 ਨਿਯਮ ਅਨੁਸਾਰ ਨੋਟੀਫਿਕੇਸ਼ਨ ਕਰਕੇ ਜਾਰੀ ਕਰਵਾਉਣਾ, 37 ਤਰ੍ਹਾਂ ਦੇ ਬੰਦ ਭੱਤੇ ਕੀਤੇ ਬਹਾਲ ਕਰਵਾਉਣ ਲਈ ਜੋ 21, 22 ਅਕਤੂਬਰ ਨੂੰ ਪੂਰੇ ਪੰਜਾਬ ਅੰਤਰ ਸਮੂਹਿਕ ਛੁੱਟੀ ਲੈ ਕੇ ਮੁਲਾਜ਼ਮ ਆਪਣੇ ਰੋਸ ਦਾ ਪ੍ਰਗਟਾਵਾ ਰੋਸ ਰੈਲੀਆਂ, ਪੈਨਸ਼ਨਰਾਂ ਵਲੋਂ ਉਨ੍ਹਾਂ ਦੇ ਇਸ ਸੰਘਰਸ਼ ਦੀ ਪੂਰਨ ਹਮਾਇਤ ਕਰਦੇ ਹੋਏ ਉਨ੍ਹਾਂ ਦੇ ਰੋਸ ਧਰਨਿਆਂ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ, ਕਿਉਂਕਿ ਪੰਜਾਬ ਸਰਕਾਰ ਨੇ 18 ਸਤੰਬਰ ਨੂੰ ਉਕਤ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਜੋ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ, ਉਸ ਤੋਂ ਭੱਜ ਚੁੱਕੀ ਹੈ । ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਜਲਦ ਪ੍ਰਵਾਨ ਨਾ ਕੀਤੀਆਂ, ਰਹਿੰਦਾ 10 ਪ੍ਰਤੀਸ਼ਤ ਡੀ.ਏ. ਅਤੇ ਪਹਿਲਾਂ 8 ਪ੍ਰਤੀਸ਼ਤ ਡੀ.ਏ. ਵੀ ਏਰੀਅਰ ਸਮੇਤ ਜਲਦੀ ਨਾ ਦਿੱਤਾ ਤਾਂ ਜੋ ਵੀ ਅਗਲਾ ਸੰਘਰਸ਼ ਜਥੇਬੰਦੀਆਂ ਵਲੋਂ ਦਿੱਤਾ ਜਾਵੇਗਾ ਪੈਨਸ਼ਨਰ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ । ਉਨ੍ਹਾਂ ਸਰਕਲ ਗੁਰਦਾਸਪੁਰ ਦੇ ਪੈਨਸ਼ਨਰ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਜਿੱਥੇ-ਜਿੱਥੇ ਵੀ ਸਾਂਝੀ ਤਾਲਮੇਲ ਕਮੇਟੀ ਵਲੋਂ ਧਰਨੇ ਦਿੱਤੇ ਜਾਣ ਉਸ ਵਿਚ ਵੱਧ ਚੜ ਕੇ ਸ਼ਮੂਲੀਅਤ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਜਥੇ: ਗੁਰਬਿੰਦਰ ਸਿੰਘ ਜੌਲੀ ਨੇ ਚੋਣਾਂ ਦਾ ਬਿਗਲ ਵਜਾਇਆ ਫਤਹਿਗੜ੍ਹ ਚੂੜੀ... ਅਗਲੀ ਖ਼ਬਰ ਸਿਆਸੀ ਪਾਰਟੀਆਂ ਧਾਰਮਿਕ ਅਸਥਾਨਾਂ, ਸਕੂਲਾਂ ਤੇ ਸ਼ਹੀਦਾਂ ਦੀਆਂ ਯਾਦਗਾਰਾਂ ’ਤੇ ਫਲੈਕਸ ਬੋਰਡ ’ਤੇ ਇਸ਼ਤਿਹਾਰ ਨਾ ਲਗਾਉਣ- ਕੈ...
Ad Position 24