18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੱਧਰ ’ਤੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਦੀਨਾਨਗਰ, 18 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)-ਦੀਨਾਨਗਰ ਦੇ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਬੀ. ਏ.

Ad Position 21
No active advertisement
ਅਜੀਤ ਡੈਸਕ 19-10-2026
ਦੀਨਾਨਗਰ, 18 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)-ਦੀਨਾਨਗਰ ਦੇ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਬੀ.ਏ. (ਸਮਾਜਿਕ ਅਧਿਐਨ) ਦਾ ਨਤੀਜਾ ਸ਼ਾਨਦਾਰ ਰਿਹਾ । ਜਾਣਕਾਰੀ ਦਿੰਦੇ ਹੋਏ ਕਾਲਜ ਦੀ ਪ੍ਰਿੰਸੀਪਲ ਡਾ: ਸਰਲਾ ਨਿਰੰਕਾਰੀ ਨੇ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ. (ਸਮਾਜਿਕ ਅਧਿਐਨ) ਦੇ ਚੌਥੇ ਸਮੈਸਟਰ ਦੇ ਨਤੀਜਿਆਂ ’ਚ ਕਾਲਜ ਦੀ ਵਿਦਿਆਰਥਣ ਸ਼ਿਫਾਲੀ ਠਾਕੁਰ ਨੇ 8.83 ਦੇ ਸੀ.ਜੀ.ਪੀ.ਏ. ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਸੁਖਮਨਪ੍ਰੀਤ ਕੌਰ, ਵੰਸ਼ਿਕਾ ਤੇ ਅਨਮੋਲ ਨੇ 8.48 ਦੇ ਸੀ.ਜੀ.ਪੀ.ਏ. ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿਚੋਂ ਤੀਜਾ ਸਥਾਨ ਤੇ ਅਦਿੱਤੀ ਨੇ 8.27 ਦੇ ਸੀ.ਜੀ.ਪੀ.ਏ. ਅੰਕ ਹਾਸਲ ਕਰਕੇ ਯੂਨੀਵਰਸਿਟੀ ’ਚੋਂ ਅੱਠਵਾਂ ਸਥਾਨ ਪ੍ਰਾਪਤ ਕੀਤਾ । ਇਸ ਮਾਣਮੱਤੇ ਪ੍ਰਾਪਤੀ ’ਤੇ ਪ੍ਰਿੰਸੀਪਲ ਡਾ: ਸਰਲਾ ਨਿਰੰਕਾਰੀ ਤੇ ਇੰਚਾਰਜ ਡਾ: ਅੰਜਨਾ ਮਲਹੋਤਰਾ ਨੇ ਸਾਰੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਦਿਲੋਂ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਆਈਡੀਆ ਤੇ ਵੋਡਾਫੋਨ ਦੀ ਰੇਂਜ ਨਾ ਆਉਣ ਕਾਰਨ ਖਪਤਕਾਰ ਪ੍ਰੇਸ਼ਾਨ ਅਗਲੀ ਖ਼ਬਰ ਰਾਮ ਜਾਨਕੀ ਨਾਟਕ ਕਲੱਬ ਵਲੋਂ ਸ਼ਾਨਦਾਰ ਰਾਮ ਬਰਾਤ ਦਾ ਆਯੋਜਨ, ਜੈ ਸ੍ਰੀ ਰਾਮ ਦੇ ਜੈਕਾਰਿਆਂ ਨਾਲ ਗੂੰਜਿਆ ਪੰਡਾਲ
Ad Position 24