ਗੁਰਦਾਸਪੁਰ-ਮੁਕੇਰੀਆਂ ਦੀ ਚੌੜਾਈ ਵਧਾਉਣ ਦੀ ਮੰਗ ਨੇ ਜ਼ੋਰ ਫੜਿਆ-ਪਰਮਵੀਰ ਲਾਡੀ
ਗੁਰਦਾਸਪੁਰ, 18 ਅਕਤੂਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ’ਤੇ ਆਵਾਜਾਈ ਇੰਨ੍ਹੀ ਜ਼ਿਆਦਾ ਹੋ ਚੁੱਕੀ ਹੈ ਕਿ ਨਿੱਤ ਹਾਦਸੇ ਵਾਪਰਨ ਨਾਲ ਲੋਕਾਂ ਦੀਆਂ ਕੀਮਤੀ ਜਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਪਾਸੇ ਪੰਜਾਬ ਸਰਕਾਰ ਬਿਲਕੁਲ ਗੰਭੀਰ ਨਹੀਂ ਹੈ।
ਗੁਰਦਾਸਪੁਰ, 18 ਅਕਤੂਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ’ਤੇ ਆਵਾਜਾਈ ਇੰਨ੍ਹੀ ਜ਼ਿਆਦਾ ਹੋ ਚੁੱਕੀ ਹੈ ਕਿ ਨਿੱਤ ਹਾਦਸੇ ਵਾਪਰਨ ਨਾਲ ਲੋਕਾਂ ਦੀਆਂ ਕੀਮਤੀ ਜਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਪਾਸੇ ਪੰਜਾਬ ਸਰਕਾਰ ਬਿਲਕੁਲ ਗੰਭੀਰ ਨਹੀਂ ਹੈ। ਜਿਸ ਕਰਕੇ ਜਨਤਾ ਦਾ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਅਕਾਲੀ ਆਗੂ ਪਰਮਵੀਰ ਸਿੰਘ ਲਾਡੀ ਨੇ ਦੱਸਿਆ ਕਿ ਦਰਿਆ ਬਿਆਸ ਦਾ ਪੁਲ 2004 ’ਚ ਬਣਿਆ ਸੀ, ਉਦੋਂ ਤੋਂ ਇਸ ਸੜਕ ਰਾਹੀਂ ਪੰਜਾਬ ਦੇ ਹਰ ਕੋਨੇ ’ਚ ਬੱਸਾਂ ਜਾਂਦੀਆਂ ਹਨ ਤੇ ਇਸ ਤੋਂ ਇਲਾਵਾ ਪ੍ਰਾਈਵੇਟ ਵਾਹਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਦਿੱਲੀ ਤੇ ਚੰਡੀਗੜ੍ਹ ਨੂੰ ਜਾਂਦੇ ਹਨ। ਪਰ ਸੜਕ ਦੀ ਚੌੜਾਈ ਸਿਰਫ ਨਾ ਮਾਤਰ ਹੈ ਤੇ ਡਬਲ ਵਾਹਨ ਲੰਘਣ ਸਮੇਂ ਕੋਈ ਮੰਦਭਾਗੀ ਘਟਨਾ ਵਾਪਰ ਜਾਂਦੀ ਹੈ ਤਾਂ ਇਸ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਚੌੜਾਈ ਗੁਰਦਾਸਪੁਰ ਤੋਂ ਮੁਕੇਰੀਆਂ ਤੱਕ 10-10 ਫੁੱਟ ਵਧਾ ਦਿੱਤੀ ਜਾਵੇ ਤਾਂ ਸੜਕੀ ਘਟਨਾਵਾਂ ’ਚ ਫਰਕ ਪਵੇਗਾ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ-ਮੁਕੇਰੀਆਂ ਮੁੱਖ ਹੋਵੇਗਾ, ਜਿੱਥੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ’ਚ ਵਾਹਨ ਗਜ਼ਰਦੇ ਹਨ, ਇਸ ਮੁੱਖ ਸੜਕ ’ਤੇ ਤਿੱਬੜੀ ਛਾਉਣੀ ਵੀ ਪੈਂਦੀ ਹੈ।