18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕਾਂਗਰਸ ਪਾਰਟੀ ਦੇ 25 ਪਰਿਵਾਰ ਭਾਜਪਾ ’ਚ ਸ਼ਾਮਿਲ

ਬਟਾਲਾ, 18 ਅਕਤੂਬਰ (ਸਤਿੰਦਰ ਸਿੰਘ)- ਅੱਜ ਸਿਵਲ ਲਾਈਨ ਮੰਡਲ ਉਮਰਪੁਰਾ ਵਿਖੇ ਮੰਡਲ ਪ੍ਰਧਾਨ ਦੀਪਕ ਜੋਸ਼ੀ ਦੀ ਅਗਵਾਈ ਹੇਠ ਇਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੌਰਾਨ ਲਗਭਗ 25 ਪਰਿਵਾਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 19-10-2026
ਬਟਾਲਾ, 18 ਅਕਤੂਬਰ (ਸਤਿੰਦਰ ਸਿੰਘ)- ਅੱਜ ਸਿਵਲ ਲਾਈਨ ਮੰਡਲ ਉਮਰਪੁਰਾ ਵਿਖੇ ਮੰਡਲ ਪ੍ਰਧਾਨ ਦੀਪਕ ਜੋਸ਼ੀ ਦੀ ਅਗਵਾਈ ਹੇਠ ਇਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੌਰਾਨ ਲਗਭਗ 25 ਪਰਿਵਾਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ। ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਹਰ ਸਾਥੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਅਤੇ ਨੀਤੀਆਂ ਨਾਲ ਜੁੜਨ ਵਾਲੇ ਨਵੇਂ ਪਰਿਵਾਰਾਂ ਦਾ ਸਵਾਗਤ ਹੈ ਅਤੇ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਦੋ ਦਿਨ ਦੀ ਸਮੂਹਿਕ ਛੁੱਟੀ ਉਪਰੰਤ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਸੂਬਾ ਪੱਧਰੀ ਧਰਨਾ 23 ਨੂੰ ਅਗਲੀ ਖ਼ਬਰ ਗੁਰਦਾਸਪੁਰ-ਮੁਕੇਰੀਆਂ ਦੀ ਚੌੜਾਈ ਵਧਾਉਣ ਦੀ ਮੰਗ ਨੇ ਜ਼ੋਰ ਫੜਿਆ-ਪਰਮਵੀਰ ਲਾਡੀ
Ad Position 24