ਦੋ ਦਿਨ ਦੀ ਸਮੂਹਿਕ ਛੁੱਟੀ ਉਪਰੰਤ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਸੂਬਾ ਪੱਧਰੀ ਧਰਨਾ 23 ਨੂੰ
ਧਾਰੀਵਾਲ, 18 ਅਕਤੂਬਰ (ਸਵਰਨ ਸਿੰਘ)-ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਦੇ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਤੇ ਜ਼ਿਲ੍ਹਾ ਪ੍ਰਧਾਨ ਕੰਵਲਜੀਤ ਕੌਰ ਚਾਹਲ ਨੇ ਕਿਹਾ ਕਿ ਸਾਢੇ ਚਾਰ ਸਾਲਾਂ ’ਚ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਤੱਕ ਨਹੀਂ ਦਿੱਤਾ ਗਿਆ। ਇਸ ਦੇ ਰੋਸ ਵਜੋਂ 18 ਅਕਤੂਬਰ ਵਾਲਾ ਰੋਸ ਪ੍ਰਦਰਸ਼ਨ ਤਿਉਹਾਰਾਂ ਦੇ ਚਲਦਿਆਂ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਕਰਕੇ 23 ਅਕਤੂਬਰ ਨੂੰ ਸੂਬਾ ਪੱਧਰੀ ਧਰਨਾ ਮੁੱਖ ਮੰਤਰੀ ਦੀ ਕੋਠੀ ਦੇ ਸਾਹਮਣੇ ਸੰਗਰੂਰ ਵਿਖੇ ਲਗਾਇਆ ਜਾ ਰਿਹਾ ਹੈ।
ਸ
ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਅਤੇ ਜ਼ਿਲ੍ਹਾ ਪ੍ਰਧਾਨ ਕੰਵਲਜੀਤ ਕੌਰ ਚਾਹਲ ।
19-10-2026
ਧਾਰੀਵਾਲ, 18 ਅਕਤੂਬਰ (ਸਵਰਨ ਸਿੰਘ)-ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਦੇ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਤੇ ਜ਼ਿਲ੍ਹਾ ਪ੍ਰਧਾਨ ਕੰਵਲਜੀਤ ਕੌਰ ਚਾਹਲ ਨੇ ਕਿਹਾ ਕਿ ਸਾਢੇ ਚਾਰ ਸਾਲਾਂ ’ਚ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਤੱਕ ਨਹੀਂ ਦਿੱਤਾ ਗਿਆ। ਇਸ ਦੇ ਰੋਸ ਵਜੋਂ 18 ਅਕਤੂਬਰ ਵਾਲਾ ਰੋਸ ਪ੍ਰਦਰਸ਼ਨ ਤਿਉਹਾਰਾਂ ਦੇ ਚਲਦਿਆਂ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਕਰਕੇ 23 ਅਕਤੂਬਰ ਨੂੰ ਸੂਬਾ ਪੱਧਰੀ ਧਰਨਾ ਮੁੱਖ ਮੰਤਰੀ ਦੀ ਕੋਠੀ ਦੇ ਸਾਹਮਣੇ ਸੰਗਰੂਰ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮੁੱਖ ਮੰਗ ਮੁੱਖ ਮੰਤਰੀ ਨਾਲ ਮੀਟਿੰਗ ਤੇ ਚੋਣ ਮਨੋਰਥ ਪੱਤਰ ’ਚ ਮਾਣਭੱਤਾ ਦੁੱਗਣਾ ਕਰਨ ਦਾ ਵਾਅਦਾ ਪੂਰਾ ਕੀਤਾ ਜਾਵੇ। ਰੋਸ ਪ੍ਰਦਰਸ਼ਨ ’ਚ ਪੂਰੇ ਪੰਜਾਬ ਤੋਂ ਆਂਗਣਵਾੜੀ ਵਰਕਰ, ਹੈਲਪਰ ਆਂਗਣਵਾੜੀ ਕਮ ਕਰੈੱਚ ਵਰਕਰ ਹੈਲਪਰ ਸ਼ਾਮਿਲ ਹੋਣਗੀਆਂ। ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿਚ ਸਰਕਾਰ ਨਾਲ ਅਣਮਿੱਥੇ ਸਮੇਂ ਲਈ ਆਰ-ਪਾਰ ਦੀ ਲੜਾਈ ਕੀਤੀ ਜਾਵੇਗੀ, ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ ।