18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਜ਼ਿਲ੍ਹਾ ਤੇ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ਗੁਰਦਾਸਪੁਰ, 18 ਅਕਤੂਬਰ (ਚੱਕਰਾਜਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਬੰਸ ਸਿੰਘ ਲੇਖੀ ਵਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਰਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਟਰੀ ਵੀ ਮੌਜੂਦ ਸੀ।

Ad Position 21
No active advertisement
ਅਜੀਤ ਡੈਸਕ 19-10-2026
ਗੁਰਦਾਸਪੁਰ, 18 ਅਕਤੂਬਰ (ਚੱਕਰਾਜਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਬੰਸ ਸਿੰਘ ਲੇਖੀ ਵਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਰਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਟਰੀ ਵੀ ਮੌਜੂਦ ਸੀ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦੇ ਕੇ ਉਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਜੇਲ੍ਹ ਪ੍ਰਬੰਧ ਦਾ ਜਾਇਜ਼ਾ ਲਿਆ ਤੇ ਹਵਾਲਾਤੀਆਂ ਤੇ ਕੈਦੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਜੇਲ੍ਹ ਦੀਆਂ ਬੈਰਕਾਂ ਦਾ ਦੌਰਾ ਕਰਕੇ ਜੇਲ੍ਹ ’ਚ ਸੁਰੱਖਿਆ ਉਪਕਰਨਾਂ ਦਾ ਜ਼ਾਇਜਾ ਲਿਆ ਗਿਆ। ਜੇਲ੍ਹ ’ਚ ਬੰਦ ਕੈਦੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਨੂੰ ਸੁਣਿਆ। ਆਪਣੇ ਉਨਾਂ ਨੇ ਜੇਲ੍ਹ ਵਿਚ ਲੰਗਰ ਹਾਲ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਨੂੰ ਪਰੋਸੇ ਜਾਣ ਵਾਲੇ ਖਾਣੇ ਨੂੰ ਖੁਦ ਖਾ ਕੇ ਚੈੱਕ ਕੀਤਾ। ਇਸ ਮੌਕੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੇ ਮੁਫਤ ਕਾਨੂੰਨੀ ਸਹਾਇਤਾ ਦੀ ਸਹੂਲਤ ਬਾਰੇ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਵਲੋਂ ਕੈਦੀਆਂ ਦੀ ਭਲਾਈ, ਸਿਹਤ ਸਹੂਲਤਾਂ, ਸਾਫ ਸਫਾਈ ਤੇ ਹੋਰ ਲੋੜੀਂਦੀਆਂ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਇਸ ਦੌਰਾਨ ਕੇਂਦਰੀ ਜੇਲ੍ਹ ਦਾ ਸਟਾਫ ਵੀ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਭਾ ਦਾਸ ਦੇ ਨਾਮ ֹ’ ਤੇ ਬਣੇਗਾ ਸ਼ਹਿਰ ਦਾ ਸ਼ਾਨਦਾਰ ਹਰਬਲ ਪਾਰਕ ਅਗਲੀ ਖ਼ਬਰ ਦੋ ਦਿਨ ਦੀ ਸਮੂਹਿਕ ਛੁੱਟੀ ਉਪਰੰਤ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਸੂਬਾ ਪੱਧਰੀ ਧਰਨਾ 23 ਨੂੰ
Ad Position 24