18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸ੍ਰੀ ਗੁਰੂ ਨਾਭਾ ਦਾਸ ਦੇ ਨਾਮ ֹ’ ਤੇ ਬਣੇਗਾ ਸ਼ਹਿਰ ਦਾ ਸ਼ਾਨਦਾਰ ਹਰਬਲ ਪਾਰਕ

ਗੁਰਦਾਸਪੁਰ, 18 ਅਕਤੂਬਰ (ਪੰਕਜ ਸ਼ਰਮਾ)-ਸ੍ਰੀ ਗੁਰੂ ਨਾਭਾ ਦਾਸ ਦੇ ਨਾਮ ’ਤੇ ਗੁਰਦਾਸਪੁਰ ਸ਼ਹਿਰ ਵਿਚ ਸ਼ਾਨਦਾਰ ਹਰਬਲ ਪਾਰਕ ਬਣਾਇਆ ਜਾਵੇਗਾ, ਜਿਸ ਦਾ ਨੀਂਹ ਪੱਥਰ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਛੋਟੀ ਕੰਜਕ ਤੇ ਸੰਤਾਂ ਕੋਲੋਂ ਰਖਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਪਾਰਕ ਵਿਚ ਵੱਖ-ਵੱਖ ਕਿਸਮਾਂ ਦੇ ਔਸ਼ਧੀ ਅਤੇ ਹਰਬਲ ਬੂਟੇ ਲਗਾਏ ਜਾਣਗੇ ਤੇ ਸ਼ਹਿਰ ਵਾਸੀਆਂ ਨੂੰ ਹਰੇ-ਭਰੇ ਤੇ ਸਿਹਤਮੰਦ ਵਾਤਾਵਰਨ ਦੀ ਸਹੂਲਤ ਮਿਲੇਗੀ।

Ad Position 21
No active advertisement
ਅਜੀਤ ਡੈਸਕ 19-10-2026
ਗੁਰਦਾਸਪੁਰ, 18 ਅਕਤੂਬਰ (ਪੰਕਜ ਸ਼ਰਮਾ)-ਸ੍ਰੀ ਗੁਰੂ ਨਾਭਾ ਦਾਸ ਦੇ ਨਾਮ ’ਤੇ ਗੁਰਦਾਸਪੁਰ ਸ਼ਹਿਰ ਵਿਚ ਸ਼ਾਨਦਾਰ ਹਰਬਲ ਪਾਰਕ ਬਣਾਇਆ ਜਾਵੇਗਾ, ਜਿਸ ਦਾ ਨੀਂਹ ਪੱਥਰ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਛੋਟੀ ਕੰਜਕ ਤੇ ਸੰਤਾਂ ਕੋਲੋਂ ਰਖਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਪਾਰਕ ਵਿਚ ਵੱਖ-ਵੱਖ ਕਿਸਮਾਂ ਦੇ ਔਸ਼ਧੀ ਅਤੇ ਹਰਬਲ ਬੂਟੇ ਲਗਾਏ ਜਾਣਗੇ ਤੇ ਸ਼ਹਿਰ ਵਾਸੀਆਂ ਨੂੰ ਹਰੇ-ਭਰੇ ਤੇ ਸਿਹਤਮੰਦ ਵਾਤਾਵਰਨ ਦੀ ਸਹੂਲਤ ਮਿਲੇਗੀ। ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸ੍ਰੀ ਗੁਰੂ ਨਾਭਾ ਦਾਸ ਜੀ ਸੇਵਾ ਕਲੱਬ ਵਲੋਂ ਮੰਗ ਰੱਖੀ ਗਈ ਸੀ ਕਿ ਗੁਰਦਾਸਪੁਰ ਵਿਚ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਨਾਮ ’ਤੇ ਚੌਕ ਜਾਂ ਪਾਰਕ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਉਸ ਸਮੇਂ ਸੰਸਥਾ ਦੇ ਮੈਂਬਰਾਂ ਨਾਲ ਵਾਅਦਾ ਕੀਤਾ ਸੀ ਅਤੇ ਉਨ੍ਹਾਂ ਦੀ ਮੰਗ ਨੂੰ ਪੂਰਾ ਕਰਦਿਆਂ ਬੱਸ ਅੱਡੇ ਦੇ ਪਿਛਲੇ ਪਾਸੇ ਸਥਿਤ ਪਾਰਕ ਨੂੰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਨਾਮ ’ਤੇ ਵਿਕਸਤ ਕਰਨ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਾਰਕ ਵਿਚ ਸ੍ਰੀ ਗੁਰੂ ਨਾਭਾ ਦਾਸ ਦੀ ਮੂਰਤੀ ਵੀ ਸਥਾਪਿਤ ਕੀਤੀ ਜਾਵੇਗੀ ਅਤੇ ਵਿਕਾਸ ਕਾਰਜ ਪੂਰੇ ਹੋਣ ਉਪਰੰਤ ਪਾਰਕ ਸੰਸਥਾ ਦੇ ਹਵਾਲੇ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟਸ ਨੇ ‘ਪ੍ਰਤਿਭਾ ਸੰਗਮ 2026’ ਵਿਚ ਪਹਿਲੀ ਰਨਰਅੱਪ ਟਰਾਫੀ ਜਿੱਤੀ ਅਗਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ
Ad Position 24