19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਠੇਕੇਦਾਰ ਅਮਰਜੀਤ ਸਿੰਘ ਵਲੋਂ ਰਾਮ ਲੀਲ੍ਹਾ ਦਾ ਉਦਘਾਟਨ

ਪਠਾਨਕੋਟ, 18 ਅਕਤੂਬਰ (ਸੰਧੂ)-ਆਮ ਆਦਮੀ ਪਾਰਟੀ ਦੇ ਐਸ. ਸੀ.

Ad Position 21
No active advertisement
ਅਜੀਤ ਡੈਸਕ 19-10-2026
ਪਠਾਨਕੋਟ, 18 ਅਕਤੂਬਰ (ਸੰਧੂ)-ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਮਾਝਾ ਜ਼ੋਨ ਇੰਚਾਰਜ ਤੇ ਵਿਧਾਨ ਸਭਾ ਹਲਕਾ ਭੋਆ ਤੋਂ ਆਮ ਆਦਮੀ ਪਾਰਟੀ ਦੇ ਸਾਲ 2017 ਵਿਚ ਵਿਧਾਨ ਸਭਾ ਚੋਣਾਂ ਦੇ ਉਮੀਦਵਾਰ ਰਹੇ ਠੇਕੇਦਾਰ ਅਮਰਜੀਤ ਸਿੰਘ ਨੇ ਮਲਿਕਪੁਰ ਵਿਖੇ ਕਰਵਾਏ ਰਾਮ ਲੀਲ੍ਹਾ ਮੰਚਨ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਹਾਜ਼ਰੀ ਲਗਵਾਈ ਤੇ ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਠੇਕੇਦਾਰ ਅਮਰਜੀਤ ਸਿੰਘ ਨੇ ਕਿਹਾ ਕਿ ਰਾਮ ਲੀਲ੍ਹਾ ਵਰਗੇ ਧਾਰਮਿਕ ਤੇ ਸੱਭਿਆਚਾਰਕ ਸਮਾਗਮ ਸਾਡੀ ਅਮੀਰ ਵਿਰਾਸਤ ਦਾ ਅਹਿਮ ਹਿੱਸਾ ਹਨ । ਇਨ੍ਹਾਂ ਸਮਾਗਮਾਂ ਰਾਹੀਂ ਭਗਵਾਨ ਸ੍ਰੀ ਰਾਮ ਦੇ ਜੀਵਨ, ਉਨ੍ਹਾਂ ਦੇ ਆਦਰਸ਼ਾਂ ਤੇ ਸੱਚਾਈ, ਇਮਾਨਦਾਰੀ ਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਸਿੱਖਿਆ ਮਿਲਦੀ ਹੈ । ਉਨ੍ਹਾਂ ਮਲਿਕਪੁਰ ਦੀ ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਸਾਬਾ, ਚੇਅਰਮੈਨ ਰਾਮ ਗੋਪਾਲ ਰਾਮੂ, ਕੈਲਾਸ਼ ਕੁਮਾਰ, ਵਿਸ਼ਾਲ ਚੋਪੜਾ, ਸੌਰਵ ਕੁਮਾਰ ਤੇ ਕਮੇਟੀ ਦੇ ਹੋਰ ਮੈਂਬਰਾਂ ਨਾਲ ਮੁਲਾਕਾਤ ਕੀਤੀ । ਉਨ੍ਹਾਂ ਰਾਮ ਲੀਲ੍ਹਾ ਕਮੇਟੀਆਂ ਵਲੋਂ ਧਾਰਮਿਕ ਸਮਾਗਮਾਂ ਦੇ ਆਯੋਜਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਾਡੀ ਨਵੀਂ ਪੀੜ੍ਹੀ ਨੂੰ ਆਪਣੀਆਂ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨਾਲ ਜੋੜਨ ਵਿਚ ਸਹਾਈ ਹੁੰਦੇ ਹਨ । ਰਾਮ ਲੀਲ੍ਹਾ ਕਮੇਟੀ ਵਲੋਂ ਠੇਕੇਦਾਰ ਅਮਰਜੀਤ ਸਿੰਘ ਨੂੰ ਯਾਦਗਾਰੀ ਚਿੰਨ ਭੇਟ ਕਰਕੇ ਸਨਮਾਨਿਤ ਵੀਂ ਕੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਸੁਜਾਨਪੁਰ ਦਾ ਯੂਥ ਫੈਸਟੀਵਲ ’ਚ ਧਮਾਕੇਦਾਰ ਪ੍ਰਦਰਸ਼ਨ ਅਗਲੀ ਖ਼ਬਰ ਉਹ ਕੌਮਾਂ ਤਬਾਹ ਹੋ ਜਾਂਦੀਆਂ ਹਨ ਜਿਹੜੀਆਂ ਆਪਣੇ ਇਤਿਹਾਸ ਤੇ ਵਿਰਸੇ ਨੂੰ ਭੁੱਲ ਜਾਂਦੀਆਂ ਹਨ-ਚੇਅਰਮੈਨ ਸਤੀਸ਼ ਕੁਮਾਰ ਜੱਟ...
Ad Position 24