19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਲਾਇਨਜ਼ ਕਲੱਬ ਵਲੋਂ ਬਿਰਧ ਆਸ਼ਰਮ ’ਚ ਗਰਮ ਕੱਪੜੇ ਤੇ ਰਾਸ਼ਨ ਸਮੱਗਰੀ ਭੇਟ

ਪਠਾਨਕੋਟ, 18 ਅਕਤੂਬਰ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਜੇ. ਐਮ.

Ad Position 21
No active advertisement
ਅਜੀਤ ਡੈਸਕ 19-10-2026
ਪਠਾਨਕੋਟ, 18 ਅਕਤੂਬਰ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਜੇ.ਐਮ.ਕੇ. ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਦੇ ਸਹਿਯੋਗ ਨਾਲ ਪਿੰਡ ਬੜੋਈ ਸਥਿਤ ਬਿਰਧ ਆਸ਼ਰਮ ’ਚ ਰਹਿਣ ਵਾਲੇ ਬਜ਼ੁਰਗਾਂ ਨੂੰ ਸਰਦੀਆਂ ਦੇ ਮੱਦੇਨਜ਼ਰ ਗਰਮ ਕੱਪੜੇ, ਸਵੈਟਰ, ਰਾਸ਼ਨ ਸਮੱਗਰੀ, ਫਲ ਤੇ ਹੋਰ ਲੋੜੀਂਦਾ ਸਾਮਾਨ ਭੇਟ ਕੀਤਾ ਗਿਆ । ਇਸ ਦੌਰਾਨ ਸਕੂਲ ਦੇ ਬੱਚਿਆਂ ਨੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ ਤੇ ਉਨ੍ਹਾਂ ਦੀਆਂ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ । ਕਲੱਬ ਦੇ ਪ੍ਰਧਾਨ ਡਾ: ਤਰਸੇਮ ਸਿੰਘ ਨੇ ਕਿਹਾ ਕਿ ਬਜ਼ੁਰਗ ਪਰਿਵਾਰ ਦੀ ਰੌਣਕ ਹੁੰਦੇ ਹਨ ਤੇ ਸਾਨੂੰ ਉਨ੍ਹਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਦੀ ਸੇਵਾ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਲਾਇਨਜ਼ ਕਲੱਬ ਵਲੋਂ ਲੋੜਵੰਦਾਂ ਦੀ ਸਹਾਇਤਾ ਲਈ ਅਜਿਹੇ ਸੇਵਾ ਕਾਰਜ ਭਵਿੱਖ ਵਿਚ ਵੀ ਜਾਰੀ ਰੱਖੇ ਜਾਣਗੇ । ਇਸ ਮੌਕੇ ਕਲੱਬ ਦੇ ਸਕੱਤਰ ਅਵਤਾਰ ਅਬਰੋਲ, ਪ੍ਰਵੀਨ ਅਗਰਵਾਲ, ਡਾ: ਐਮ.ਐਲ. ਅੱਤਰੀ, ਕਲੱਬ ਮੈਂਬਰ ਤੇ ਸਕੂਲ ਦਾ ਸਟਾਫ਼ ਹਾਜ਼ਰ ਸੀ ।
Ad Position 22
No active advertisement
ਪਿਛਲੀ ਖ਼ਬਰ ਪੀਰ ਬਾਬਾ ਲੱਖ ਦਾਤਾ ਜੀ ਨੂੰ ਸਮਰਪਿਤ ਪਿੰਡ ਨੋਮਾਲਾ ਵਿਖੇ ਛਿੰਝ ਮੇਲਾ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਕਲਗੀਧਰ ਭਦਰੋਆ ਵਿਖੇ ਕਰਵਾਇਆ ਗੁਰਮਤਿ ਸਮਾਗਮ
Ad Position 24