ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਲੈ ਕੇ ਵਾਲਮੀਕਿ ਸਨਾਤਨ ਸਭਾ ਦੀ ਮੀਟਿੰਗ
ਪਠਾਨਕੋਟ, 18 ਅਕਤੂਬਰ (ਸੁਮਿਤ)-ਵਾਲਮੀਕਿ ਚੌਕ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ’ਚ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਨੂੰ ਲੈ ਕੇ ਵਾਲਮੀਕਿ ਸਨਾਤਨ ਸਭਾ ਦੀ ਮੀਟਿੰਗ ਆਯੋਜਿਤ ਕੀਤੀ ਗਈ । ਮੀਟਿੰਗ ਦੌਰਾਨ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਉਣ ਤੇ ਇਸ ਮੌਕੇ ਧਾਰਮਿਕ ਸਮਾਗਮ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ।
ਪਠਾਨਕੋਟ, 18 ਅਕਤੂਬਰ (ਸੁਮਿਤ)-ਵਾਲਮੀਕਿ ਚੌਕ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ’ਚ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਨੂੰ ਲੈ ਕੇ ਵਾਲਮੀਕਿ ਸਨਾਤਨ ਸਭਾ ਦੀ ਮੀਟਿੰਗ ਆਯੋਜਿਤ ਕੀਤੀ ਗਈ । ਮੀਟਿੰਗ ਦੌਰਾਨ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਉਣ ਤੇ ਇਸ ਮੌਕੇ ਧਾਰਮਿਕ ਸਮਾਗਮ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ । ਮੀਟਿੰਗ ਦੌਰਾਨ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨ, ਧਾਰਮਿਕ ਸਮਾਗਮਾਂ ਨੂੰ ਸਫ਼ਲ ਬਣਾਉਣ ਤੇ ਸਮਾਜ ਦੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ ਗਈ । ਸਭਾ ਦੇ ਮੈਂਬਰਾਂ ਨੇ ਭਗਵਾਨ ਵਾਲਮੀਕਿ ਜੀ ਦੇ ਆਦਰਸ਼ਾਂ, ਸਿੱਖਿਆਵਾਂ ਤੇ ਉਨ੍ਹਾਂ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ । ਸਭਾ ਦਾ ਮੁੱਖ ਉਦੇਸ਼ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ, ਭਗਤੀ ਤੇ ਸਮਾਜਿਕ ਏਕਤਾ ਨਾਲ ਮਨਾਉਣਾ ਅਤੇ ਸਮਾਜ ਵਿਚ ਧਾਰਮਿਕ ਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨਾ ਹੈ।