ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਨਗਰ ਕੌਂਸਲ ਨੇ ਖ਼ਰੀਦੀ ਨਵੀਂ ਟਰੈਕਟਰ-ਟਰਾਲੀ
ਗੁਰਦਾਸਪੁਰ, 18 ਅਕਤੂਬਰ (ਪੰਕਜ ਸ਼ਰਮਾ)-ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਨਗਰ ਕੌਂਸਲ ਵਲੋਂ ਨਵੀਂ ਟਰੈਕਟਰ-ਟਰਾਲੀ ਖ਼ਰੀਦੀ ਗਈ ਹੈ। ਇਸ ਨੂੰ ਸਫ਼ਾਈ ਕਰਮਚਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਤਾਂ ਜੋ ਸ਼ਹਿਰ ’ਚੋਂ ਕੂੜਾ-ਕਰਕਟ ਚੁੱਕਣ ਤੇ ਸਫ਼ਾਈ ਕੰਮਾਂ ’ਚ ਤੇਜ਼ੀ ਲਿਆਂਦੀ ਜਾ ਸਕੇ।
ਗੁਰਦਾਸਪੁਰ, 18 ਅਕਤੂਬਰ (ਪੰਕਜ ਸ਼ਰਮਾ)-ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਨਗਰ ਕੌਂਸਲ ਵਲੋਂ ਨਵੀਂ ਟਰੈਕਟਰ-ਟਰਾਲੀ ਖ਼ਰੀਦੀ ਗਈ ਹੈ। ਇਸ ਨੂੰ ਸਫ਼ਾਈ ਕਰਮਚਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਤਾਂ ਜੋ ਸ਼ਹਿਰ ’ਚੋਂ ਕੂੜਾ-ਕਰਕਟ ਚੁੱਕਣ ਤੇ ਸਫ਼ਾਈ ਕੰਮਾਂ ’ਚ ਤੇਜ਼ੀ ਲਿਆਂਦੀ ਜਾ ਸਕੇ। ਇਸ ਸਬੰਧੀ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਨਗਰ ਕੌਂਸਲ ਵਲੋਂ ਲਗਾਤਾਰ ਉਚਿਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਕਿਸੇ ਵੀ ਸ਼ਹਿਰ ਦੀ ਪਹਿਚਾਣ ਹੁੰਦੀ ਹੈ ਤੇ ਨਗਰ ਕੌਂਸਲ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਨਵੀਂ ਟਰੈਕਟਰ-ਟਰਾਲੀ ਮਿਲਣ ਨਾਲ ਸਫ਼ਾਈ ਕਰਮਚਾਰੀਆਂ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚੋਂ ਕੂੜਾ ਚੁੱਕਣ ਤੇ ਸਫ਼ਾਈ ਮੁਹਿੰਮ ਚਲਾਉਣ ਵਿਚ ਕਾਫ਼ੀ ਸਹੂਲਤ ਮਿਲੇਗੀ। ਇਸ ਨਾਲ ਸਫ਼ਾਈ ਦੇ ਕੰਮਾਂ ’ਚ ਤੇਜ਼ੀ ਆਵੇਗੀ ਤੇ ਸ਼ਹਿਰ ਨੂੰ ਹੋਰ ਸਾਫ਼-ਸੁਥਰਾ ਰੱਖਣ ਵਿਚ ਮਦਦ ਮਿਲੇਗੀ। ਐਡਵੋਕੇਟ ਪਾਹੜਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੂੰ ਸਹਿਯੋਗ ਦੇਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਰੱਖਣਾ ਸਿਰਫ਼ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਸ ਵਿਚ ਹਰੇਕ ਨਾਗਰਿਕ ਦੀ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਲੋਂ ਭਵਿੱਖ ਵਿਚ ਵੀ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਯਤਨ ਜਾਰੀ ਰੱਖੇ ਜਾਣਗੇ।