18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ 20 ਨੂੰ

ਘੁਮਾਣ, 18 ਅਕਤੂਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਗੁਰਦਾਸਪੁਰ ਵਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ, ਜਾਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਮਾਸਟਰ ਗੁਰਮੁਖ ਸਿੰਘ ਸਲਾਹਕਾਰ ਨੇ ਦੱਸਿਆ ਕਿ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ 20 ਨਵੰਬਰ ਨੂੰ ਘੁਮਾਣ ਦੀ ਧਰਤੀ ਤੇ ਬਹੁਤ ਹੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 19-10-2026
ਘੁਮਾਣ, 18 ਅਕਤੂਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਗੁਰਦਾਸਪੁਰ ਵਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ, ਜਾਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਮਾਸਟਰ ਗੁਰਮੁਖ ਸਿੰਘ ਸਲਾਹਕਾਰ ਨੇ ਦੱਸਿਆ ਕਿ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ 20 ਨਵੰਬਰ ਨੂੰ ਘੁਮਾਣ ਦੀ ਧਰਤੀ ਤੇ ਬਹੁਤ ਹੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ । 19 ਨਵੰਬਰ ਨੂੰ ਸ੍ਰੀ ਨਾਮਦੇਵ ਦਰਬਾਰ ਘੁਮਾਣ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। 20 ਨਵੰਬਰ ਨੂੰ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕੀਰਤਨ ਸਮਾਗਮ ਹੋਣਗੇ। ਸ਼ਾਮ ਨੂੰ 7 ਵਜੇ ਤੋਂ ਰਾਤ 11 ਵਜੇ ਤੱਕ ਕੀਰਤਨ ਦਰਬਾਰ ਕਰਵਾਇਆ ਜਾਵੇਗਾ, ਜਿਸ ’ਚ ਪੰਥ ਦੇ ਮਹਾਨ ਕੀਰਤਨੀ, ਕਥਾਵਾਚਕ ਤੇ ਪ੍ਰਚਾਰਕ ਪਹੁੰਚਣਗੇ। ਉਨ੍ਹਾਂ ਕਿਹਾ ਕਿ ਸਮਾਗਮਾਂ ਨੂੰ ਲੈ ਕੇ ਤਿਆਰੀਆ ਆਰੰਭ ਦਿੱਤੀਆਂ ਹਨ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬਾਬਾ ਬੇਅੰਤ ਸਿੰਘ, ਮੀਤ ਪ੍ਰਧਾਨ ਰਘਬੀਰ ਸਿੰਘ, ਸੁਖਵੰਤ ਸਿੰਘ ਰਾਜੂ ਕੈਸ਼ੀਅਰ, ਮਨਜੀਤ ਸਿੰਘ, ਸੁਖਬੀਰ ਸਿੰਘ ਬਾਵਾ, ਪ੍ਰਿਤਪਾਲ ਸਿੰਘ, ਦਲਜੀਤ ਸਿੰਘ, ਹਰਵਿੰਦਰ ਸਿੰਘ ਬਾਵਾ, ਕੁਲਦੀਪ ਸਿੰਘ ਬਾਵਾ, ਰਣਜੀਤ ਸਿੰਘ ਬਾਵਾ, ਜਸਬੀਰ ਸਿੰਘ, ਨਰੇਸ਼ ਕੁਮਾਰ ਬਾਵਾ, ਸਤਨਾਮ ਸਿੰਘ ਕੱਕੂ, ਮੈਨੇਜਰ ਪ੍ਰਿਤਪਾਲ ਸਿੰਘ, ਅਰਵਿੰਦਰ ਸਿੰਘ, ਅਸ਼ਵਨੀ ਕੁਮਾਰ ਮਿੰਟਾ, ਗੁਰਸ਼ਰਨਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਨਵਤਾ ਦੀ ਸੇਵਾ ਬਿਰਧ ਆਸ਼ਰਮ ਲੇਹਲ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਦੀ ਮਨਬੀਰ ਕੌਰ ਨੇ ਸੋਲੋ ਗਾਇਨ ਮੁਕਾਬਲੇ ’ਚ ਤੀਜਾ ਸਥਾਨ ਹਾਸਿਲ ਕੀਤਾ
Ad Position 24