20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਚਿਨ ਪਾਇਲਟ, ਪਰਗਟ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਨੇਤਾ ਕਤਲ ਹੋਏ ਬਟਾਲਾ ਦੇ ਕੰਨਵ ਮਹਾਜਨ ਦੇ ਪਰਿਵਾਰ ਨੂੰ ਮਿਲੇ

ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਪ੍ਰਧਾਨ ਪਰਗਟ ਸਿੰਘ, ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੀਨੀਅਰ ਆਗੂ ਰਾਜ ਕੁਮਾਰ ਵੇਰਕਾ, ਬਟਾਲਾ ਹਲਕੇ ਤੋਂ ਸੀਨੀਅਰ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਸਮੇਤ ਹੋਰ ਕਾਂਗਰਸੀ ਲੀਡਰਸ਼ਿਪ ਬਟਾਲਾ ਵਿਖੇ ਬੀਤੇ ਸਮੇਂ ਗੈਂਗਸਟਰ ਵਲੋਂ ਕਤਲ ਕੀਤੇ ਗਏ ਨੌਜਵਾਨ ਕੰਨਵ ਮਹਾਜਨ ਦੇ ਪਰਿਵਾਰ ਨੂੰ ਮਿਲੇ। ਇਸ ਮੌਕੇ ਉਕਤ ਆਗੂਆਂ ਨੇ ਪੀੜਤ ਪਰਿਵਾਰ ਨੂੰ ਹੁਣ ਤੱਕ ਇਨਸਾਫ ਨਾ ਮਿਲਣ ਕਰਕੇ ਜਿਥੇ ਆੜੇ ਹੱਥੀਂ ਲਿਆ, ਉਥੇ ਪੰਜਾਬ ਅੰਦਰ ਵਿਗੜੀ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ’ਤੇ ਗੰਭੀਰ ਦੋਸ਼ ਲਗਾਏ।

Ad Position 21
No active advertisement
ਕਤਲ ਹੋਏ ਨੌਜਵਾਨ ਕੰਨਵ ਮਹਾਜਨ ਦੇ ਪਰਿਵਾਰ ਨੂੰ ਮਿਲਣ ਜਾਂਦੇ ਹੋਏ ਸਚਿਨ ਪਾਇਲਟ, ਪਰਗਟ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ, ਐਡਵੋਕੇਟ ਅਮਨਦੀਪ ਜੈਂਤੀਪੁਰ ਤੇ ਹੋਰ। ਤਸਵੀਰ : ਜਤਿੰਦਰ ਕੱਦ 20-10-2026
ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਪ੍ਰਧਾਨ ਪਰਗਟ ਸਿੰਘ, ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੀਨੀਅਰ ਆਗੂ ਰਾਜ ਕੁਮਾਰ ਵੇਰਕਾ, ਬਟਾਲਾ ਹਲਕੇ ਤੋਂ ਸੀਨੀਅਰ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਸਮੇਤ ਹੋਰ ਕਾਂਗਰਸੀ ਲੀਡਰਸ਼ਿਪ ਬਟਾਲਾ ਵਿਖੇ ਬੀਤੇ ਸਮੇਂ ਗੈਂਗਸਟਰ ਵਲੋਂ ਕਤਲ ਕੀਤੇ ਗਏ ਨੌਜਵਾਨ ਕੰਨਵ ਮਹਾਜਨ ਦੇ ਪਰਿਵਾਰ ਨੂੰ ਮਿਲੇ। ਇਸ ਮੌਕੇ ਉਕਤ ਆਗੂਆਂ ਨੇ ਪੀੜਤ ਪਰਿਵਾਰ ਨੂੰ ਹੁਣ ਤੱਕ ਇਨਸਾਫ ਨਾ ਮਿਲਣ ਕਰਕੇ ਜਿਥੇ ਆੜੇ ਹੱਥੀਂ ਲਿਆ, ਉਥੇ ਪੰਜਾਬ ਅੰਦਰ ਵਿਗੜੀ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ’ਤੇ ਗੰਭੀਰ ਦੋਸ਼ ਲਗਾਏ। ਇੰਚਾਰਜ ਸ੍ਰੀ ਸਚਿਨ ਪਾਇਲਟ ਨੇ ਕਿਹਾ ਕਿ ਇਹ ਪੰਜਾਬ ਅੰਦਰ ਗੁੰਡਾਰਾਜ ਚੱਲ ਰਿਹਾ ਹੈ ਤੇ ਸੂਬੇ ਦੇ ਲੋਕ ਦਿਨ ਦਿਹਾੜੇ ਲੁੱਟਾਂ-ਖੋਹਾਂ, ਫਿਰੌਤੀਆਂ ਮੰਗਣ ਦੇ ਨਾਲ-ਨਾਲ ਹੋ ਰਹੇ ਕਤਲ ਦੀਆਂ ਵਾਰਦਾਤਾਂ ਤੋਂ ਬੇਹੱਦ ਭੈਭੀਤ ਹੋਏ ਪਏ ਹਨ, ਪਰ ਮੁੱਖ ਮੰਤਰੀ ਤੇ ਸਰਕਾਰ ਦੇ ਉੱਚ ਅਧਿਕਾਰੀਆਂ ਕੋਲ ਇਨ੍ਹਾਂ ਹਲਾਤਾਂ ਦਾ ਕੋਈ ਜਵਾਬ ਨਹੀਂ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਸਬੰਧੀ ਕਿਹਾ ਕਿ ਉਹ ਨਸ਼ਾ ਰੋਕਣ ਦੀ ਗੱਲ ਕਰਦੇ ਹਨ, ਪਰ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਸਰਹੱਦੀ ਖੇਤਰ ਤੋਂ ਰਹੀ ਨਸ਼ਾ ਤਸਕਰੀ ਨੂੰ ਨੱਥ ਪਾਉਣੀ ਚਾਹੀਦੀ ਹੈ। ਪੰਜਾਬ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਬਟਾਲਾ ਦੇ ਨੌਜਵਾਨ ਕੰਨਵ ਮਹਾਜਨ ਦੇ ਕਤਲ ਹੋਏ 12 ਮਹੀਨੇ ਬੀਤ ਚੁੱਕੇ ਹਨ, ਪਰ ਉਸ ਦੇ ਦੋਸ਼ੀ ਅਜੇ ਵੀ ਬਾਹਰ ਖੁੱਲ੍ਹੇਆਮ ਘੁੰਮ ਰਹੇ ਹਨ ਤੇ ਉਲਟਾ ਪਰਿਵਾਰ ਨੂੰ ਧਮਕੀਆਂ ਵੀ ਦੇ ਰਹੇ ਹਨ। ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਸਾਰੇ ਲੋਕ ਹੀ ਗੈਂਗਸਟਰ ਦੇ ਖੌਫ ਤੋਂ ਬੇਹੱਦ ਪੀੜਤ ਹਨ, ਪਰ ਬਟਾਲਾ ਵਿਚ ਤਾਂ ਫਿਰੌਤੀ ਦੇ ਕਤਲ ਦੀਆਂ ਘਟਨਾਵਾਂ ਦਿਨ-ਦਿਹਾੜੇ ਹੀ ਵਾਪਰ ਰਹੀਆਂ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪ ਸਰਕਾਰ ਦੀ ਗੁੰਡਾਗਰਦੀ ਦੇ ਦਬਾਅ ਤੇ ਅਜਿਹੇ ਹਲਾਤਾਂ ਤੋਂ ਬਾਹਰ ਨਿਕਲਣ। ਉਨ੍ਹਾਂ ਕਿਹਾ ਕਿ ਜੇਕਰ ਦੁਬਾਰਾ ਅਜਿਹੀਆਂ ਘਟਨਾਵਾਂ ਵਾਪਰੀਆਂ ਤਾਂ ਅਸੀਂ ਐਸ.ਐਸ.ਪੀ. ਤੇ ਆਈ.ਜੀ. ਦੇ ਦਫਤਰ ਘੇਰਾਂਗੇ। ਇਸ ਮੌਕੇ ਬਟਾਲਾ ਹਲਕੇ ਤੋਂ ਇਕੱਠੇ ਹੋਏ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ’ਚ ਦੁਸਹਿਰੇ ਮੌਕੇ ਸਾੜਿਆ ਜਾਵੇਗਾ 125 ਫੁੱਟ ਉੱਚਾ ਰਾਵਣ ਅਗਲੀ ਖ਼ਬਰ ਸੇਂਟ ਵਾਰੀਅਰ ਸਕੂਲ ਦੇ ਬਾਕਸਿੰਗ ਖਿਡਾਰੀਆਂ ਨੇ ਰਾਸ਼ਟਰੀ ਪੱਧਰ ’ਤੇ ਗੱਡੇ ਜਿੱਤ ਦੇ ਝੰਡੇ
Ad Position 24