20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਬਟਾਲਾ ’ਚ ਦੁਸਹਿਰੇ ਮੌਕੇ ਸਾੜਿਆ ਜਾਵੇਗਾ 125 ਫੁੱਟ ਉੱਚਾ ਰਾਵਣ

ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਬਟਾਲਾ ਸ਼ਹਿਰ ’ਚ ਇਸ ਵਾਰ ਵੀ ਬਟਾਲਾ ਦੇ ਆਈ. ਟੀ.

Ad Position 21
No active advertisement
ਅਜੀਤ ਡੈਸਕ 20-10-2026
ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਬਟਾਲਾ ਸ਼ਹਿਰ ’ਚ ਇਸ ਵਾਰ ਵੀ ਬਟਾਲਾ ਦੇ ਆਈ.ਟੀ.ਆਈ. ਕਾਲਜ ਦੇ ਮੈਦਾਨ ’ਚ 20 ਅਕਤੂਬਰ ਨੂੰ ਦੁਸਹਿਰਾ ਉਤਸਵ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਾਲ ਸਮਾਗਮ ਦਾ ਮੁੱਖ ਆਕਰਸ਼ਣ 125 ਫੁੱਟ ਉੱਚਾ ਰਾਵਣ ਦਾ ਵਿਸ਼ਾਲ ਪੁਤਲਾ ਹੋਵੇਗਾ। ਇਸ ਦੇ ਨਾਲ ਹੀ ਮੇਘਨਾਦ ਤੇ ਕੁੰਭਕਰਨ ਦੇ ਪੁਤਲਿਆਂ ਦਾ ਵੀ ਦਹਨ ਕੀਤਾ ਜਾਵੇਗਾ। ਦੁਸਹਿਰਾ ਸਮਾਗਮ ਸਬੰਧੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਸਾਂਝੀ ਕੀਤੀ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਦੁਸਹਿਰਾ ਭਾਰਤੀ ਸੱਭਿਆਚਾਰ, ਧਾਰਮਿਕ ਆਸਥਾ ਤੇ ਪਰੰਪਰਾਵਾਂ ਨਾਲ ਜੁੜਿਆ ਇਕ ਮਹੱਤਵਪੂਰਨ ਤਿਉਹਾਰ ਹੈ। ਇਸ ਵਾਰ ਵੀ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸ਼ਹਿਰ ਵਾਸੀ ਪੂਰੇ ਉਤਸ਼ਾਹ ਨਾਲ ਇਸ ਤਿਉਹਾਰ ਵਿਚ ਸ਼ਾਮਲ ਹੋ ਸਕਣ। ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਗਈ ਜਾਣਕਾਰੀ ਅਨੁਸਾਰ ਵਿਧਾਇਕ ਸ਼ੈਰੀ ਕਲਸੀ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਟ ਕਰਨਗੇ। ਇਸ ਵਾਰ ਦੁਸਹਿਰਾ ਸਮਾਗਮ ਦੌਰਾਨ ਰਾਮਲੀਲਾ ਕਮੇਟੀਆਂ ਤੇ ਝਾਕੀਆਂ ਦੇ ਪ੍ਰਬੰਧਕਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਰਾਮਲੀਲਾ ਕਮੇਟੀਆਂ ਤੇ ਝਾਕੀਆਂ ਦਾ ਉਤਸ਼ਾਹ ਵਧਾਉਣ ਲਈ ਨਕਦ ਇਨਾਮਾਂ ਦਾ ਐਲਾਨ ਕਰਦਿਆਂ ਕਿਹਾ ਕਿ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਰਾਮਲੀਲਾ ਕਮੇਟੀ ਜਾਂ ਝਾਕੀ ਨੂੰ 100,000 ਰੁਪਏ, ਦੂਜਾ ਸਥਾਨ ਹਾਸਲ ਕਰਨ ਵਾਲੀ ਝਾਕੀ ਨੂੰ 51000 ਰੁਪਏ ਤੇ ਤੀਜਾ ਸਥਾਨ ਹਾਸਲ ਕਰਨ ਵਾਲੀ ਝਾਕੀ ਨੂੰ 31000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਿਆਂ ਵਿਰੁੱਧ ਲੜਾਈ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਉਮੀਦ- ਵਾਲੀਆ ਅਗਲੀ ਖ਼ਬਰ ਸਚਿਨ ਪਾਇਲਟ, ਪਰਗਟ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਨੇਤਾ ਕਤਲ ਹੋਏ ਬਟਾਲਾ ਦੇ ਕੰਨਵ ਮ...
Ad Position 24