20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਿਆਂ ਵਿਰੁੱਧ ਲੜਾਈ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਉਮੀਦ- ਵਾਲੀਆ

ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਟਾਲਾ ਦੇ ਪ੍ਰਧਾਨ ਸਰਦਾਰ ਹਰਸਿਮਰਨ ਸਿੰਘ ਵਾਲੀਆ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਹੋਣ ਵਾਲੇ ਪੰਜਾਬ ਦੌਰੇ ਨੂੰ ਨਸ਼ਿਆਂ ਦੇ ਮੁੱਦੇ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੇ ਸੰਘਰਸ਼ ਦੇ ਸਬੰਧ ’ਚ ਮਹੱਤਵਪੂਰਨ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਤੇ ਇਨਸਾਫ਼ ਲਈ ਸੰਘਰਸ਼ ਕਰ ਰਹੇ ਪਰਿਵਾਰਾਂ ਦੀ ਆਵਾਜ਼ ਨੂੰ ਗੰਭੀਰਤਾ ਨਾਲ ਸੁਣਨ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 20-10-2026
ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਟਾਲਾ ਦੇ ਪ੍ਰਧਾਨ ਸਰਦਾਰ ਹਰਸਿਮਰਨ ਸਿੰਘ ਵਾਲੀਆ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਹੋਣ ਵਾਲੇ ਪੰਜਾਬ ਦੌਰੇ ਨੂੰ ਨਸ਼ਿਆਂ ਦੇ ਮੁੱਦੇ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੇ ਸੰਘਰਸ਼ ਦੇ ਸਬੰਧ ’ਚ ਮਹੱਤਵਪੂਰਨ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਤੇ ਇਨਸਾਫ਼ ਲਈ ਸੰਘਰਸ਼ ਕਰ ਰਹੇ ਪਰਿਵਾਰਾਂ ਦੀ ਆਵਾਜ਼ ਨੂੰ ਗੰਭੀਰਤਾ ਨਾਲ ਸੁਣਨ ਦੀ ਲੋੜ ਹੈ। ਉਨ੍ਹਾਂ ਉਮੀਦ ਜਤਾਈ ਕਿ ਕੇਂਦਰੀ ਗ੍ਰਹਿ ਮੰਤਰੀ ਦੇ ਪੰਜਾਬ ਦੌਰੇ ਦੌਰਾਨ ਪੀੜਤ ਪਰਿਵਾਰਾਂ ਦੇ ਮਸਲਿਆਂ ਨੂੰ ਉੱਚ ਪੱਧਰ ’ਤੇ ਉਠਾਉਣ ਤੇ ਨਸ਼ਿਆਂ ਦੇ ਖਾਤਮੇ ਲਈ ਠੋਸ ਕਦਮ ਚੁੱਕਣ ਦੀ ਦਿਸ਼ਾ ਵਿੱਚ ਪਹਿਲ ਕਦਮੀ ਹੋਵੇਗੀ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇਨਸਾਫ਼ ਲਈ ਅਪੀਲ ਕਰਨਾ ਪੰਜਾਬ ਦੇ ਮੌਜੂਦਾ ਹਾਲਾਤ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਗੋਲਡਨ ਪਬਲਿਕ ਸਕੂਲ ਦੇਹੜ ’ਚ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਬਟਾਲਾ ’ਚ ਦੁਸਹਿਰੇ ਮੌਕੇ ਸਾੜਿਆ ਜਾਵੇਗਾ 125 ਫੁੱਟ ਉੱਚਾ ਰਾਵਣ
Ad Position 24