20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਖੇਡਾਂ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਹਨ-ਪ੍ਰਿੰਸੀਪਲ ਰਜਵੰਤ ਕੌਰ

ਧਾਰੀਵਾਲ, 19 ਅਕਤੂਬਰ (ਲਖਬੀਰ ਖੁੰਡਾ)-ਅਕਾਲ ਅਕੈਡਮੀ ਮੂਲਿਆਂਵਾਲ ਵਿਖੇ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ ਤੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਜੂਨੀਅਰ ਤੇ ਸੀਨੀਅਰ ਵਰਗ ਦੇ ਖੇਡ ਮੁਕਾਬਲੇ ਕਰਵਾਏ ਗਏ। ਖੇਡਾਂ ਦੀ ਸ਼ੁਰੂਆਤ ਪ੍ਰਿੰਸੀਪਲ ਰਜਵੰਤ ਕੌਰ ਤੇ ਸਮੂਹ ਸਟਾਫ਼ ਵਲੋਂ ਝੰਡਾ ਲਹਿਰਾ ਕੇ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 20-10-2026
ਧਾਰੀਵਾਲ, 19 ਅਕਤੂਬਰ (ਲਖਬੀਰ ਖੁੰਡਾ)-ਅਕਾਲ ਅਕੈਡਮੀ ਮੂਲਿਆਂਵਾਲ ਵਿਖੇ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ ਤੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਜੂਨੀਅਰ ਤੇ ਸੀਨੀਅਰ ਵਰਗ ਦੇ ਖੇਡ ਮੁਕਾਬਲੇ ਕਰਵਾਏ ਗਏ। ਖੇਡਾਂ ਦੀ ਸ਼ੁਰੂਆਤ ਪ੍ਰਿੰਸੀਪਲ ਰਜਵੰਤ ਕੌਰ ਤੇ ਸਮੂਹ ਸਟਾਫ਼ ਵਲੋਂ ਝੰਡਾ ਲਹਿਰਾ ਕੇ ਕੀਤੀ ਗਈ। ਵਿਦਿਆਰਥੀਆਂ ਨੇ 100 ਮੀਟਰ ਦੌੜ, 200 ਮੀਟਰ ਦੌੜ, ਲੰਮੀ ਛਾਲ, ਉੱਚੀ ਛਾਲ, ਰਿਲੇਅ ਦੌੜ, ਹਰਡਲ ਦੌੜ, ਗੋਲਾ ਸੁੱਟਣ ਸਮੇਤ ਕਈ ਦਿਲਚਸਪ ਮੁਕਾਬਲਿਆਂ ’ਚ ਪੂਰੇ ਜੋਸ਼ ਨਾਲ ਭਾਗ ਲਿਆ। ਵਿਸ਼ੇਸ਼ ਤੌਰ ’ਤੇ ਪਹੁੰਚੇ ਹਰਜੀਤ ਸਿੰਘ ਨੇ ਬੱਚਿਆਂ ਦੀ ਮਿਹਨਤ ਤੇ ਖੇਡਾਂ ਪ੍ਰਤੀ ਰੁਚੀ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਰਜਵੰਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਹਨ, ਜੋ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਮਨ ਨੂੰ ਵੀ ਤਾਜ਼ਗੀ ਦਿੰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸਬ-ਇੰਸਪੈਕਟਰ ਹਰਜੀਤ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਗੋਲਡਨ ਪਬਲਿਕ ਸਕੂਲ ਦੇਹੜ ’ਚ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ
Ad Position 24