ਗੁੱਡਵਿਲ ਇੰਟਰਨੈਸ਼ਨਲ ਸਕੂਲ ’ਚ ਸੀ.ਬੀ.ਐਸ.ਈ. ਵਲੋਂ ਗਣਿਤ ਵਿਸ਼ੇ ’ਤੇ ਦੋ ਰੋਜ਼ਾ ਸਿਖਲਾਈ ਦਿੱਤੀ
ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਸੀ ਬੀ ਐਸ ਈ ਵਲੋਂ ਐਲੀਮੈਂਟਰੀ ਅਧਿਆਪਕਾਂ ਲਈ ਗਣਿਤ ਵਿਸ਼ੇ ’ਤੇ ਦੋ ਰੋਜ਼ਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸੀ ਬੀ ਐਸ ਈ ਵਲੋਂ ਨਾਮਜ਼ਦ ਰਿਸੋਰਸ ਪਰਸਨ ਮਾਧਵ ਗੁਪਤਾ ਤੇ ਸ੍ਰੀਮਤੀ ਸਾਕਸ਼ੀ ਹਾਂਡਾ ਵਲੋਂ ਅਧਿਆਪਕਾਂ ਨੂੰ ਗਣਿਤ ਪੜ੍ਹਾਉਣ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ।
ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਸੀ ਬੀ ਐਸ ਈ ਵਲੋਂ ਐਲੀਮੈਂਟਰੀ ਅਧਿਆਪਕਾਂ ਲਈ ਗਣਿਤ ਵਿਸ਼ੇ ’ਤੇ ਦੋ ਰੋਜ਼ਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸੀ ਬੀ ਐਸ ਈ ਵਲੋਂ ਨਾਮਜ਼ਦ ਰਿਸੋਰਸ ਪਰਸਨ ਮਾਧਵ ਗੁਪਤਾ ਤੇ ਸ੍ਰੀਮਤੀ ਸਾਕਸ਼ੀ ਹਾਂਡਾ ਵਲੋਂ ਅਧਿਆਪਕਾਂ ਨੂੰ ਗਣਿਤ ਪੜ੍ਹਾਉਣ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਗਣਿਤ ਵਿਸ਼ੇ ਨੂੰ ਸੌਖਾ ਤੇ ਰੌਚਕ ਬਣਾਉਣ ਲਈ ਵੱਖ-ਵੱਖ ਕਿਰਿਆਵਾਂ ਤੇ ਗਤੀਵਿਧੀਆਂ ਕੀਤੀਆਂ। ਪ੍ਰਿੰਸੀਪਲ ਕੰਵਲ ਕਿਸ਼ੋਰ ਨੇ ਸਾਰਿਆਂ ਨੂੰ ਜੀ ਆਇਆਂ ਕਿਹਾ। ਇਸ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਦੇ ਸਮੇਂ ਚੇਅਰਮੈਨ ਗੁਰਦਿਆਲ ਸਿੰਘ ਨੇ ਅਧਿਆਪਕਾਂ ਨੂੰ ਗਣਿਤ ਵਿਸ਼ੇ ਨੂੰ ਦਿਲਚਸਪ ਬਣਾਉਣ ਤੇ ਇਸ ਵਿਸ਼ੇ ਸਬੰਧੀ ਸਮਰਪਿਤ ਹੋਣ ਦੀ ਅਪੀਲ ਕੀਤੀ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ 62 ਅਧਿਆਪਕਾਂ ਨੇ ਹਿੱਸਾ ਲਿਆ। ਇਸ ਮੌਕੇ ਡਾਇਰੈਕਟਰ-ਪ੍ਰਿੰਸੀਪਲ ਜਸਬਿੰਦਰ ਕੌਰ ਵੀ ਹਾਜ਼ਰ ਸਨ ।