19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕੱਲ੍ਹ ਸਮੂਹਿਕ ਛੁੱਟੀ ਲੈਣਗੇ ਅਧਿਆਪਕ

ਗੁਰਦਾਸਪੁਰ, 19 ਅਕਤੂਬਰ (ਪੰਕਜ ਸ਼ਰਮਾ)-ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਅਧਿਆਪਕ ਆਗੂ ਰਵਿੰਦਰਜੀਤ ਸਿੰਘ ਪੰਨੂ, ਕੁਲਦੀਪ ਪੁਰੋਵਾਲ, ਅਸ਼ਵਨੀ ਫਜ਼ੂਪੁਰ, ਓਂਕਾਰ ਸਿੰਘ ਬਲਵਿੰਦਰ ਕੌਰ, ਦਿਲਬਾਗ਼ ਸਿੰਘ, ਰਜਸੁਖਵਿੰਦਰ ਸਿੰਘ, ਬਲਵਿੰਦਰ ਰਾਜ, ਅਨਿਲ ਕੁਮਾਰ ਦੀ ਅਗਵਾਈ ’ਚ ਡਾਇਰੈਕਟਰ ਸਕੂਲ ਸਿੱਖਿਆ ਨੂੰ ਜ਼ਿਲ੍ਹਾ ਸਿੱਖਿਆ ਅਫਸਰ (ਐਲ) ਤੇ (ਸੈਕੰ) ਰਾਹੀਂ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਕੂਲ ਬੰਦ ਕਰਨ ਸਬੰਧੀ ਨੋਟਿਸ ਭੇਜਿਆ ਗਿਆ ਹੈ। ਅਧਿਆਪਕ ਆਗੂਆਂ ਨੇ ਦੱਸਿਆ ਕਿ ਇਹ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਜ਼ਿਲ੍ਹਾ ਪੱਧਰੀ ਰੈਲੀ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 20-10-2026
ਗੁਰਦਾਸਪੁਰ, 19 ਅਕਤੂਬਰ (ਪੰਕਜ ਸ਼ਰਮਾ)-ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਅਧਿਆਪਕ ਆਗੂ ਰਵਿੰਦਰਜੀਤ ਸਿੰਘ ਪੰਨੂ, ਕੁਲਦੀਪ ਪੁਰੋਵਾਲ, ਅਸ਼ਵਨੀ ਫਜ਼ੂਪੁਰ, ਓਂਕਾਰ ਸਿੰਘ ਬਲਵਿੰਦਰ ਕੌਰ, ਦਿਲਬਾਗ਼ ਸਿੰਘ, ਰਜਸੁਖਵਿੰਦਰ ਸਿੰਘ, ਬਲਵਿੰਦਰ ਰਾਜ, ਅਨਿਲ ਕੁਮਾਰ ਦੀ ਅਗਵਾਈ ’ਚ ਡਾਇਰੈਕਟਰ ਸਕੂਲ ਸਿੱਖਿਆ ਨੂੰ ਜ਼ਿਲ੍ਹਾ ਸਿੱਖਿਆ ਅਫਸਰ (ਐਲ) ਤੇ (ਸੈਕੰ) ਰਾਹੀਂ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਕੂਲ ਬੰਦ ਕਰਨ ਸਬੰਧੀ ਨੋਟਿਸ ਭੇਜਿਆ ਗਿਆ ਹੈ। ਅਧਿਆਪਕ ਆਗੂਆਂ ਨੇ ਦੱਸਿਆ ਕਿ ਇਹ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਜ਼ਿਲ੍ਹਾ ਪੱਧਰੀ ਰੈਲੀ ਕੀਤੀ ਜਾਵੇਗੀ। ਆਗੂਆਂ ਨੇ ਦੱਸਿਆ ਕਿ ਇਹ ਸੰਘਰਸ਼ ਪੰਜਾਬ ਦੇ ਮੁੱਖ ਮੰਤਰੀ ਵਲੋਂ ਮੁਲਾਜ਼ਮ ਮੰਗਾਂ ਨੂੰ ਅਣਗੌਲਿਆ ਕਰਨ ਕਰਕੇ ਕੀਤਾ ਜਾ ਰਿਹਾ ਹੈ। ਆਗੂਆਂ ਨੇ ਸਮੂਹ ਮੁਲਾਜ਼ਮ ਵਰਗ ਨੂੰ 21 ਅਕਤੂਬਰ ਨੂੰ ਸਮੂਹਿਕ ਛੁੱਟੀ ਕਰਕੇ ਜ਼ਿਲ੍ਹਾ ਪੱਧਰੀ ਰੈਲੀ ਤੇ 22 ਅਕਤੂਬਰ ਨੂੰ ਵੀ ਰੈਲੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮ ਮੰਗਾਂ ਦਾ ਹੱਲ ਨਾ ਕੀਤਾ ਤਾਂ ਵਿਧਾਨ ਸਭਾ ਸੈਸ਼ਨ ਵਿਚ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਮਾਨਸਾ ਦੇ ਫੈਸਲੇ ਅਨੁਸਾਰ ਅਗਲੀ ਖ਼ਬਰ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਸਕੂਲ ਪੱਧਰੀ ਪ੍ਰਤਿਭਾ ਸੰਗਮ ਸਮਾਗਮ ਕਰਵਾਇਆ
Ad Position 24