19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਮਾਨਸਾ ਦੇ ਫੈਸਲੇ ਅਨੁਸਾਰ

ਗੁਰਦਾਸਪੁਰ, 19 ਅਕਤੂਬਰ (ਚੱਕਰਾਜਾ)-ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ ’ਤੇ ਗੁਰਦਾਸਪੁਰ ਦੀਆਂ ਵੱਖ-ਵੱਖ ਜੱਥੇਬੰਦੀਆਂ ਵਲੋਂ ਹਲਕਾ ਇੰਚਾਰਜ ਰਮਨ ਬਹਿਲ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਘਰ ਬਾਹਰ ਲਾਹਨਤ ਪੱਤਰ ਚਿਪਕਾਇਆ ਗਿਆ। ਇਸ ਤੋਂ ਪਹਿਲਾਂ ਜਥੇਬੰਦੀਆਂ ਵਲੋਂ ਗੁਰੂ ਨਾਨਕ ਪਾਰਕ ਵਿਖੇ ਇਕੱਠੇ ਹੋ ਕੇ ਸ਼ਹਿਰ ਅੰਦਰ ਰੋਸ ਮਾਰਚ ਵੀ ਕੀਤਾ।

Ad Position 21
No active advertisement
ਹਲਕਾ ਇੰਚਾਰਜ ਰਮਨ ਬਹਿਲ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂ। ਤਸਵੀਰ: ਵਿਸ਼ਾਲ ਮੁੰਨਾ 20-10-2026
ਗੁਰਦਾਸਪੁਰ, 19 ਅਕਤੂਬਰ (ਚੱਕਰਾਜਾ)-ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ ’ਤੇ ਗੁਰਦਾਸਪੁਰ ਦੀਆਂ ਵੱਖ-ਵੱਖ ਜੱਥੇਬੰਦੀਆਂ ਵਲੋਂ ਹਲਕਾ ਇੰਚਾਰਜ ਰਮਨ ਬਹਿਲ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਘਰ ਬਾਹਰ ਲਾਹਨਤ ਪੱਤਰ ਚਿਪਕਾਇਆ ਗਿਆ। ਇਸ ਤੋਂ ਪਹਿਲਾਂ ਜਥੇਬੰਦੀਆਂ ਵਲੋਂ ਗੁਰੂ ਨਾਨਕ ਪਾਰਕ ਵਿਖੇ ਇਕੱਠੇ ਹੋ ਕੇ ਸ਼ਹਿਰ ਅੰਦਰ ਰੋਸ ਮਾਰਚ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਆਕਾਲੀ ਦਲ (ਅਮ੍ਰਿੰਤਸਰ) ਦੇ ਇੰਦਰਪਾਲ ਸਿੰਘ ਬੈਂਸ, ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਗੁਰਮੁੱਖ ਸਿੰਘ ਤਤਲਾ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਐਡਵੋਕੇਟ ਅਜੈਪਾਲ ਸਿੰਘ, ਇਫਟੂ ਵਲੋਂ ਜੋਗਿੰਦਰਪਾਲ ਪਨਿਆੜ, ਸ਼੍ਰੋਮਣੀ ਆਕਾਲੀ ਦਲ ਵਾਰਿਸ ਪੰਜਾਬ ਦੇ ਭਾਈ ਗੁਰਪ੍ਰੀਤ ਸਿੰਘ, ਪੰਜਾਬ ਕਿਸਾਨ ਯੂਨੀਅਨ ਦੇ ਪਲਵਿੰਦਰ ਸਿੰਘ, ਜੋਗਾ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੰਜੀਵ ਮਿੰਟੂ, ਮਜ਼ਦੂਰ ਮੁਕਤੀ ਮੋਰਚਾ ਦੇ ਜ਼ੋਨਲ ਪ੍ਰਧਾਨ ਵਿਜੇ ਸੋਹਲ, ਕਿਰਤੀ ਕਿਸਾਨ ਯੂਨੀਅਨ ਦੇ ਤਰਲੋਕ ਸਿੰਘ ਬਹਿਰਾਮਪੁਰ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ, ਨਸ਼ਾ ਮੁਕਤ ਕਰਨ ਆਦਿ ਵਰਗੇ ਵੱਡੇ ਵਾਅਦੇ ਕੀਤੇ ਸਨ। ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 4 ਹਫਤਿਆਂ ਵਿਚ ਨਸ਼ਾ ਮੁਕਤ ਕਰਨ ਦਾ ਦਾਅਵਾ ਕੀਤਾ ਸੀ। ਪਰ 4 ਸਾਲ ਬੀਤ ਜਾਣ ’ਤੇ ਵੀ ਨਸ਼ਾ ਮੁਕਤ ਹੋਣ ਦੀ ਥਾਂ ਘਰ-ਘਰ ਵਿਚ ਨਸ਼ਾ ਆ ਗਿਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵਿਚ ਨਸ਼ਾ ਸਮੱਗਲਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਪੰਜਾਬ ਵਿਚ ਨਸ਼ੇ ਦਾ ਵਿਰੋਧ ਕਰਨ ਵਾਲਿਆਂ ਨੂੰ ਕਤਲ ਕੀਤਾ ਜਾ ਰਿਹਾ ਹੈ, ਨਸ਼ਾ ਵਿਰੋਧੀ ਕਮੇਟੀ ਦੇ ਆਗੂ ਨੂੰ ਸਮੱਗਲਰਾਂ ਵਲੋਂ ਮਾਰਿਆ ਗਿਆ ਅਤੇ 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟੇ ਨੂੰ ਕਤਲ ਕੀਤਾ ਗਿਆ ਹੈ । ਇਸ ਮੌਕੇ ਆਗੂਆਂ ਨੇ ਐਲਾਨ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਮਾਨਸਾ ਵਲੋਂ ਜਿਸ ਤਰ੍ਹਾਂ ਦਾ ਵੀ ਸੱਦਾ ਦਿੱਤਾ ਜਾਵੇਗਾ, ਉਸ ਨੂੰ ਗੁਰਦਾਸਪੁਰ ’ਚ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ। ਮੰਚ ਸੰਚਾਲਕ ਦੀ ਭੂਮਿਕਾ ਪੰਜਾਬ ਸਟੂਡੈਂਟਸ ਯੂਨੀਅਨ ਅਮਰ ਕ੍ਰਾਂਤੀ ਨੇ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਗੋਲਡਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੰਨਿਆ ਪੂਜਨ ਕੀਤਾ ਅਗਲੀ ਖ਼ਬਰ ਕੱਲ੍ਹ ਸਮੂਹਿਕ ਛੁੱਟੀ ਲੈਣਗੇ ਅਧਿਆਪਕ
Ad Position 24