ਕੱਲ੍ਹ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣਗੇ
ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ ਨੇ ਦੱਸਿਆ ਕਿ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ 21 ਅਕਤੂਬਰ ਨੂੰ ਅਧਿਆਪਕ ਤੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨਗੇ। ਇਸ ਮੌਕੇ ਅਮਰਜੀਤ ਸਿੰਘ ਕੋਠੇ,ਡਾ ਸਤਿੰਦਰ ਸਿੰਘ, ਸੁਖਜਿੰਦਰ ਸਿੰਘ, ਸਤਬੀਰ ਸਿੰਘ ਭੰਡਾਲ , ਸਤਨਾਮ ਸਿੰਘ,ਹਰਦੀਪ ਰਾਜ, ਬਲਵਿੰਦਰ ਕੌਰ, ਉਪਕਾਰ ਸਿੰਘ ਸੂਬਾ ਕਮੇਟੀ ਮੈਂਬਰ ,ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ’ਚੋਂ ਇੱਕ ਵੀ ਪੂਰਾ ਨਹੀਂ ਕੀਤਾ।
ਅਜੀਤ ਡੈਸਕ
20-10-2026