ਸੰਯੁਕਤ ਕਿਸਾਨ ਮੋਰਚੇ ਤੇ ਹੋਰ ਜਥੇਬੰਦੀਆਂ ਵਲੋਂ ਵਿਧਾਇਕ ਕਿਸ਼ਨਕੋਟ ਨੂੰ ਰੋਸ ਪੱਤਰ ਸੌਂਪਿਆ
ਘੁਮਾਣ, 19 ਅਕਤੂਬਰ (ਬੰਮਰਾਹ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਜ਼ਿਲ੍ਹੇ ਦੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਝੋਟੇ ਦੇ ਇਨਸਾਫ ਲਈ ਬਣਾਈ ਗਈ ਇਨਸਾਫ ਕਮੇਟੀ ਸੰਯੁਕਤ ਕਿਸਾਨ ਮੋਰਚੇ ਤੇ ਹੋਰ ਜਥੇਬੰਦੀਆਂ ਵਲੋਂ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਧਰਨਾ ਲਗਾ ਕੇ ਲਾਹਣਤ ਪੱਤਰ ਸੌਂਪਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੇ ਪਿੰਡ ਕਿਸ਼ਨਕੋਟ ਵਿਖੇ ਸੰਯੁਕਤ ਕਿਸਾਨ ਮੋਰਚੇ ਤੇ ਹੋਰ ਵੱਖ-ਵੱਖ ਜਥੇਬੰਦੀਆਂ ਵਲੋਂ ਪਹੁੰਚ ਕੇ ਧਰਨਾ ਦਿੱਤਾ ਗਿਆ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਦੀ ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਤੇ ਵਧ ਰਹੀ ਨਸ਼ਿਆਂ ਦੀ ਮਾਰ ਨੂੰ ਲੈ ਕੇ ਚਿੰਤਾ ਜਾਹਿਰ ਕੀਤੀ।
ਘੁਮਾਣ, 19 ਅਕਤੂਬਰ (ਬੰਮਰਾਹ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਜ਼ਿਲ੍ਹੇ ਦੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਝੋਟੇ ਦੇ ਇਨਸਾਫ ਲਈ ਬਣਾਈ ਗਈ ਇਨਸਾਫ ਕਮੇਟੀ ਸੰਯੁਕਤ ਕਿਸਾਨ ਮੋਰਚੇ ਤੇ ਹੋਰ ਜਥੇਬੰਦੀਆਂ ਵਲੋਂ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਧਰਨਾ ਲਗਾ ਕੇ ਲਾਹਣਤ ਪੱਤਰ ਸੌਂਪਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੇ ਪਿੰਡ ਕਿਸ਼ਨਕੋਟ ਵਿਖੇ ਸੰਯੁਕਤ ਕਿਸਾਨ ਮੋਰਚੇ ਤੇ ਹੋਰ ਵੱਖ-ਵੱਖ ਜਥੇਬੰਦੀਆਂ ਵਲੋਂ ਪਹੁੰਚ ਕੇ ਧਰਨਾ ਦਿੱਤਾ ਗਿਆ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਦੀ ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਤੇ ਵਧ ਰਹੀ ਨਸ਼ਿਆਂ ਦੀ ਮਾਰ ਨੂੰ ਲੈ ਕੇ ਚਿੰਤਾ ਜਾਹਿਰ ਕੀਤੀ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ, ਜ਼ਿਲ੍ਹਾ ਸਲਾਹਕਾਰ ਬਲਵਿੰਦਰ ਸਿੰਘ ਮੀਕੇ, ਅਮਰੀਕ ਸਿੰਘ ਮੀਕੇ ਪ੍ਰਧਾਨ, ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਮਾਸਟਰ ਗੁਰਜੀਤ ਸਿੰਘ, ਮਨਵਿੰਦਰ ਸਿੰਘ ਦਕੋਹਾ ਵਾਰਿਸ ਪੰਜਾਬ, ਸਰਵਿੰਦਰ ਸਿੰਘ ਢਡਿਆਲਾ ਵਾਰਿਸ ਪੰਜਾਬ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ। ਇਸ ਮੌਕੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਧਰਨੇ ’ਚ ਪਹੁੰਚ ਕੇ ਧਰਨਾ ਦੇ ਰਹੇ ਜਥੇਬੰਦੀਆਂ ਦੇ ਆਗੂਆਂ ਦੀ ਗੱਲਬਾਤ ਸੁਣੀ।