ਨਾਭਾ ਕੁੱਟਮਾਰ ਮਾਮਲੇ ’ਚ ਵਿਧਾਇਕ ਦੇਵਮਾਨ ’ਤੇ ਹੋਵੇ ਪਰਚਾ-ਅਸ਼ਵਨੀ ਸ਼ਰਮਾ
ਪਠਾਨਕੋਟ, 19 ਅਕਤੂਬਰ (ਸੁਮਿਤ)-ਨਾਭਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵ ਮਾਨ ਵਲੋਂ ਆਪਣਾ ਆਪਾ ਗੁਆਉਣ ਤੇ ਇਕ ਨੌਜਵਾਨ ਦੀ ਆਪਣੇ ਸੁਰੱਖਿਆ ਕਰਮਚਾਰੀਆਂ ਤੋਂ ਕੁੱਟਮਾਰ ਕਰਵਾਉਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਨੇ ਤਿੱਖਾ ਹਮਲਾ ਬੋਲਿਆ ਹੈ । ਭਾਜਪਾ ਵਿਧਾਇਕ ਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੰਗ ਕੀਤੀ ਹੈ ਕਿ ਨਾਭਾ ਕੁੱਟਮਾਰ ਮਾਮਲੇ ’ਚ ਵਿਧਾਇਕ ਦੇਵਮਾਨ ’ਤੇ ਪਰਚਾ ਦਰਜ ਕੀਤਾ ਜਾਵੇ ।
ਪਠਾਨਕੋਟ, 19 ਅਕਤੂਬਰ (ਸੁਮਿਤ)-ਨਾਭਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵ ਮਾਨ ਵਲੋਂ ਆਪਣਾ ਆਪਾ ਗੁਆਉਣ ਤੇ ਇਕ ਨੌਜਵਾਨ ਦੀ ਆਪਣੇ ਸੁਰੱਖਿਆ ਕਰਮਚਾਰੀਆਂ ਤੋਂ ਕੁੱਟਮਾਰ ਕਰਵਾਉਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਨੇ ਤਿੱਖਾ ਹਮਲਾ ਬੋਲਿਆ ਹੈ । ਭਾਜਪਾ ਵਿਧਾਇਕ ਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੰਗ ਕੀਤੀ ਹੈ ਕਿ ਨਾਭਾ ਕੁੱਟਮਾਰ ਮਾਮਲੇ ’ਚ ਵਿਧਾਇਕ ਦੇਵਮਾਨ ’ਤੇ ਪਰਚਾ ਦਰਜ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸੱਤਾ ਦੇ ਨਸ਼ੇ ’ਚ ਚੂਰ ਹਨ ਤੇ ਹੰਕਾਰ ਉਨ੍ਹਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ । ਇਸੇ ਕਾਰਨ ਨਾਭਾ ’ਚ ਮੋਟਰਸਾਈਕਲ ਦੀ ਮਾਮੂਲੀ ਟੱਕਰ ਲੱਗਣ ’ਤੇ ਹਲਕਾ ਵਿਧਾਇਕ ਦੇਵ ਮਾਨ ਨੇ ਪਹਿਲਾਂ ਨੌਜਵਾਨ ਦਾ ਪਿੱਛਾ ਕੀਤਾ ਤੇ ਫਿਰ ਆਪਣੇ ਸੁਰੱਖਿਆ ਕਰਮਚਾਰੀਆਂ ਤੋਂ ਉਸ ਦੀ ਕੁੱਟਮਾਰ ਕਰਵਾ ਦਿੱਤੀ । ਸ਼ਰਮਾ ਨੇ ਸੂਬਾ ਸਰਕਾਰ ਨੂੰ ਸਵਾਲ ਕੀਤਾ ਕਿ ਕੀ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਇਸੇ ਬਦਲਾਅ ਦਾ ਵਾਅਦਾ ਕੀਤਾ ਸੀ ? ਲੋਕਾਂ ਦੇ ਸੇਵਕ ਬਣਨ ਦਾ ਦਾਅਵਾ ਕਰਨ ਵਾਲੇ ਆਗੂ ਅੱਜ ਮਾਮੂਲੀ ਜਿਹੀ ਗੱਲ ’ਤੇ ਲੋਕਾਂ ਨੂੰ ਕੁੱਟ ਰਹੇ ਹਨ । ਕੀ ਪੰਜਾਬ ਦੀ ਜਨਤਾ ਨੇ ਇਨ੍ਹਾਂ ਨੂੰ ਇਸੇ ਲਈ ਚੁਣਿਆ ਸੀ ? ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਰਗ-ਰਗ ਵਿਚ ਵੀ.ਆਈ.ਪੀ. ਕਲਚਰ ਵੱਸ ਗਿਆ ਹੈ । ਸ਼ਰਮਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਕਾਨੂੰਨ ਅਨੁਸਾਰ ਪਰਚਾ ਦਰਜ ਕੀਤਾ ਜਾਵੇ ।