19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਬਮਿਆਲ ਪਹੁੰਚੇ ਸਾਬਕਾ ਕੇਂਦਰੀ ਕਾਨੂੰਨ ਮੰਤਰੀ ਡਾ: ਅਸ਼ਵਨੀ ਕੁਮਾਰ

ਬਮਿਆਲ, 19 ਅਕਤੂਬਰ (ਰਾਕੇਸ਼ ਸ਼ਰਮਾ)-ਸਾਬਕਾ ਕੇਂਦਰੀ ਕਾਨੂੰਨ ਮੰਤਰੀ ਤੇ ਸਾਬਕਾ ਰਾਜ ਸਭਾ ਮੈਂਬਰ ਡਾ: ਅਸ਼ਵਨੀ ਕੁਮਾਰ ਪਿੰਡ ਬਮਿਆਲ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸਮਾਜ ਸੇਵਕ ਤੇ ਸਾਬਕਾ ਸਰਪੰਚ ਮਾਸਟਰ ਰਣਵਿਜੇ ਸਿੰਘ ਦੇ ਘਰ ਲੋਕਾਂ ਨਾਲ ਮੁਲਾਕਾਤ ਕੀਤੀ । ਇਸ ਮੌਕੇ ਉਨ੍ਹਾਂ ਲਗਭਗ 100 ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਮੌਜੂਦਾ ਸਥਿਤੀ, ਕਾਨੂੰਨ ਵਿਵਸਥਾ, ਨਸ਼ਿਆਂ ਤੇ ਆਉਣ ਵਾਲੀਆਂ ਚੋਣਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ।

Ad Position 21
No active advertisement
ਬਮਿਆਲ ਵਿਖੇ ਲੋਕਾਂ ਨਾਲ ਗੱਲਬਾਤ ਦੌਰਾਨ ਸਾਬਕਾ ਕੇਂਦਰੀ ਕਾਨੂੰਨ ਮੰਤਰੀ ਡਾ: ਅਸ਼ਵਨੀ ਕੁਮਾਰ, ਸਮਾਜ ਸੇਵਕ ਤੇ ਸਾਬਕਾ ਸਰਪੰਚ ਮਾਸਟਰ ਰਣਵਿਜੇ ਸਿੰਘ ਤੇ ਹਾਜ਼ਰ ਲੋਕ। ਤਸਵੀਰਾਂ: ਰਾਕੇਸ਼ ਸ਼ਰਮਾ 20-10-2026
ਬਮਿਆਲ, 19 ਅਕਤੂਬਰ (ਰਾਕੇਸ਼ ਸ਼ਰਮਾ)-ਸਾਬਕਾ ਕੇਂਦਰੀ ਕਾਨੂੰਨ ਮੰਤਰੀ ਤੇ ਸਾਬਕਾ ਰਾਜ ਸਭਾ ਮੈਂਬਰ ਡਾ: ਅਸ਼ਵਨੀ ਕੁਮਾਰ ਪਿੰਡ ਬਮਿਆਲ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸਮਾਜ ਸੇਵਕ ਤੇ ਸਾਬਕਾ ਸਰਪੰਚ ਮਾਸਟਰ ਰਣਵਿਜੇ ਸਿੰਘ ਦੇ ਘਰ ਲੋਕਾਂ ਨਾਲ ਮੁਲਾਕਾਤ ਕੀਤੀ । ਇਸ ਮੌਕੇ ਉਨ੍ਹਾਂ ਲਗਭਗ 100 ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਮੌਜੂਦਾ ਸਥਿਤੀ, ਕਾਨੂੰਨ ਵਿਵਸਥਾ, ਨਸ਼ਿਆਂ ਤੇ ਆਉਣ ਵਾਲੀਆਂ ਚੋਣਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ । ਇਸ ਦੌਰਾਨ ਉਨ੍ਹਾਂ ਪ੍ਰੈਸ ਨਾਲ ਗੱਲਬਾਤ ਵੀ ਕੀਤੀ । ਡਾ: ਅਸ਼ਵਨੀ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਚੋਣਾਂ ’ਚ ਪਾਰਟੀ ਦੇ ਆਧਾਰ ’ਤੇ ਵੋਟ ਪਾਉਣ ਦੀ ਬਜਾਏ ਉਮੀਦਵਾਰ ਦੇ ਚਰਿੱਤਰ, ਇਮਾਨਦਾਰੀ ਤੇ ਕੰਮ ਕਰਨ ਦੀ ਸਮਰੱਥਾ ਨੂੰ ਧਿਆਨ ਵਿਚ ਰੱਖਿਆ ਜਾਵੇ । ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਭਲਾਈ ਲਈ ਯੋਗ ਅਤੇ ਜ਼ਿੰਮੇਵਾਰ ਵਿਅਕਤੀਆਂ ਨੂੰ ਚੁਣਨਾ ਜ਼ਰੂਰੀ ਹੈ । ਮਨੁੱਖੀ ਅਧਿਕਾਰਾਂ ’ਤੇ ਗੱਲਬਾਤ ਦੀ ਲੋੜ ’ਤੇ ਦਿੱਤਾ ਜ਼ੋਰ ਗੱਲਬਾਤ ਦੌਰਾਨ ਡਾ: ਅਸ਼ਵਨੀ ਕੁਮਾਰ ਨੇ ਸਭ ਤੋਂ ਪਹਿਲਾਂ ਮਨੁੱਖੀ ਅਧਿਕਾਰਾਂ ਦੇ ਮੁੱਦੇ ’ਤੇ ਚਰਚਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰਧਾਨ ਮੰਤਰੀ ਆਪਣੇ ਦੇਸ਼ ਦਾ ਬੁਰਾ ਨਹੀਂ ਚਾਹੁੰਦਾ ਤੇ ਹਰ ਪ੍ਰਧਾਨ ਮੰਤਰੀ ਆਪਣੀ ਸਮਝ ਤੇ ਜ਼ਿੰਮੇਵਾਰੀ ਅਨੁਸਾਰ ਦੇਸ਼ ਲਈ ਬਿਹਤਰ ਕਰਨ ਦੀ ਕੋਸ਼ਿਸ਼ ਕਰਦਾ ਹੈ । ਉਨ੍ਹਾਂ ਕਿਹਾ ਕਿ ਕਿਸੇ ਵੀ ਮੁੱਦੇ ’ਤੇ ਪ੍ਰਧਾਨ ਮੰਤਰੀ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਣ ਤੋਂ ਪਹਿਲਾਂ ਹਲਾਤ ਤੇ ਜ਼ਿੰਮੇਵਾਰੀਆਂ ਨੂੰ ਸਮਝਣਾ ਚਾਹੀਦਾ ਹੈ । ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ’ਤੇ ਪ੍ਰਗਟਾਈ ਚਿੰਤਾ ਡਾ: ਅਸ਼ਵਨੀ ਕੁਮਾਰ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਚਿੰਤਾ ਦਾ ਵਿਸ਼ਾ ਦੱਸਦਿਆਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਸੁਧਾਰਨ ਵੱਲ ਧਿਆਨ ਦੇਣ ਦੀ ਲੋੜ ਹੈ । ਉਨ੍ਹਾਂ ਨੌਜਵਾਨਾਂ ਦਾ ਨਸ਼ਿਆਂ ਦੀ ਲਪੇਟ ਵਿਚ ਆਉਣਾ ਵੀ ਗੰਭੀਰ ਚਿੰਤਾ ਦਾ ਵਿਸ਼ਾ ਦੱਸਿਆ । ਕਾਂਗਰਸ ਤੋਂ ਅਸਤੀਫ਼ੇ ਤੋਂ ਬਾਅਦ ਆਪਣੇ ਆਪ ਨੂੰ ਦੱਸਿਆ ਨਿਰਪੱਖ ਆਪਣੀ ਸਿਆਸੀ ਸਥਿਤੀ ਬਾਰੇ ਗੱਲ ਕਰਦਿਆਂ ਡਾ: ਅਸ਼ਵਨੀ ਕੁਮਾਰ ਨੇ ਕਿਹਾ ਕਿ ਉਹ ਕਾਂਗਰਸ ਤੋਂ ਅਸਤੀਫ਼ਾ ਦੇ ਚੁੱਕੇ ਹਨ ਤੇ ਇਸ ਸਮੇਂ ਨਿਰਪੱਖ ਹਨ । ਉਨ੍ਹਾਂ ਸਪੱਸ਼ਟ ਕੀਤਾ ਕਿ ਬਮਿਆਲ ਆਉਣ ਦਾ ਉਦੇਸ਼ ਕਿਸੇ ਵਿਸ਼ੇਸ਼ ਪਾਰਟੀ ਦੇ ਹੱਕ ਵਿਚ ਪ੍ਰਚਾਰ ਕਰਨਾ ਨਹੀਂ ਸੀ, ਸਗੋਂ ਉਨ੍ਹਾਂ ਲੋਕਾਂ ਨੂੰ ਮਿਲਣਾ ਸੀ, ਜਿਨ੍ਹਾਂ ਨੇ ਲੰਮੇ ਸਮੇਂ ਤੱਕ ਉਨ੍ਹਾਂ ਦਾ ਸਾਥ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇਤਾ ਅਵਤਾਰ ਸਿੰਘ ਥਾਪਾ ਐਸ.ਸੀ. ਮੋਰਚਾ ਪੰਜਾਬ ਦੇ ਐਗਜ਼ੈਕਟਿਵ ਮੈਂਬਰ ਨਿਯੁਕਤ ਅਗਲੀ ਖ਼ਬਰ ਦਿਨ ਸਮੇਂ ਚੱਲ ਰਹੇ ਟਿੱਪਰ, ਟਰੱਕ, ਇਲਾਕਾ ਵਾਸੀ ਪ੍ਰੇਸ਼ਾਨ, ਪ੍ਰਸ਼ਾਸਨ ਬੇਖਬਰ
Ad Position 24