ਕਾਂਗਰਸ ਤੇ ਭਾਜਪਾ ਨੂੰ ਛੱਡ ਕੇ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ
ਨਰੋਟ ਜੈਮਲ ਸਿੰਘ, 19 ਅਕਤੂਬਰ (ਸ਼ਸ਼ੀ ਕੁਮਾਰ)-ਹਲਕਾ ਭੋਆ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਸੁੰਦਰਚੱਕ (ਮਹਿਤਾ) ਵਿਖੇ ਆਮ ਆਦਮੀ ਪਾਰਟੀ ਵਲੋਂ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਜਿਸ ’ਚ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ।
ਨਰੋਟ ਜੈਮਲ ਸਿੰਘ, 19 ਅਕਤੂਬਰ (ਸ਼ਸ਼ੀ ਕੁਮਾਰ)-ਹਲਕਾ ਭੋਆ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਸੁੰਦਰਚੱਕ (ਮਹਿਤਾ) ਵਿਖੇ ਆਮ ਆਦਮੀ ਪਾਰਟੀ ਵਲੋਂ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਜਿਸ ’ਚ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ । ਇਹ ਸ਼ਮੂਲੀਅਤ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਦੀ ਮੌਜੂਦਗੀ ਵਿਚ ਹੋਈ । ਇਸ ਮੌਕੇ ਸ਼ਾਮਿਲ ਹੋਏ ਵਿਅਕਤੀਆਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਹਲਕੇ ਵਿਚ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਬਿਨ੍ਹਾਂ ਭੇਦਭਾਵ ਦੀ ਨੀਤੀ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਤੋ ਪ੍ਰਭਾਵਿਤ ਹੋ ਕੇ ਕੀਤੀ । ਜ਼ਿਕਰਯੋਗ ਹੈ ਕਿ ਗ੍ਰਾਮ ਪੰਚਾਇਤ ਮਾਨ ਸਿੰਘਪੁਰ ਨਾਲ ਸਬੰਧਿਤ ਪਿੰਡ ਸੁੰਦਰਚੱਕ ਮਹਿਤਾ ਤੋਂ ਸੇਵਾ ਮੁਕਤ ਮਾਸਟਰ ਦੀਪ ਚੰਦ ਤੇ ਲੈਕਚਰਾਰ ਕਮਲ ਕਿਸ਼ੋਰ ਮਹਿਤਾ ਸਮੇਤ ਕਈ ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ । ਸ਼ਾਮਿਲ ਹੋਏ ਲੋਕਾਂ ਵਿਚ ਮੱਖਣ ਸਿੰਘ, ਰਵਿੰਦਰ ਸਿੰਘ, ਅਮਨ, ਵੀਰ ਸਿੰਘ, ਓਂਕਾਰ, ਆਸ਼ਾ, ਕਰਨ, ਬੱਬਲੀ, ਮੀਨਾ, ਮਨਜੀਤ, ਕੋਛੱਲਿਆ, ਸੱਤਿਆ ਦੇਵੀ, ਜੀਤ ਰਾਜ ਅਤੇ ਪ੍ਰੀਤਮ ਨੇ ਕਿਹਾ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ’ਚ ਸਰਗਰਮੀ ਨਾਲ ਹਿੱਸਾ ਲੈਣਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ । ਇਸ ਮੌਕੇ ਪਾਰਟੀ ਦੇ ਅਹੁਦੇਦਾਰ ਡਾ: ਨਿਖਿਲ, ਸਿਮਰਨਜੀਤ ਸਿੰਘ, ਬਲਾਕ ਪ੍ਰਧਾਨ ਪਾਲ ਸਿੰਘ, ਕੁਲਵੰਤ ਸਿੰਘ ਅਤੇ ਪ੍ਰਵੀਨ ਵੀ ਮੌਜੂਦ ਸਨ । ਉਨ੍ਹਾਂ ਪਾਰਟੀ ’ਚ ਸ਼ਾਮਿਲ ਹੋਏ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਕਰਨ ਲਈ ਵਰਕਰਾਂ ਦੀ ਭੂਮਿਕਾ ਮਹੱਤਵਪੂਰਨ ਹੈ ।