ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜ਼ੋਨ ਪੱਧਰੀ ਕੀਰਤਨ ਗਾਇਨ ਮੁਕਾਬਲੇ ਕਰਵਾਏ
ਸ੍ਰੀ ਹਰਗੋਬਿੰਦਪੁਰ, 19 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ੋਨ ਪੱਧਰੀ ਕੀਰਤਨ ਗਾਇਨ ਮੁਕਾਬਲੇ ਜ਼ੋਨ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਕਰਵਾਏ ਗਏ।
ਸ੍ਰੀ ਹਰਗੋਬਿੰਦਪੁਰ, 19 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ੋਨ ਪੱਧਰੀ ਕੀਰਤਨ ਗਾਇਨ ਮੁਕਾਬਲੇ ਜ਼ੋਨ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਕਰਵਾਏ ਗਏ। ਪ੍ਰਿੰਸੀਪਲ ਮਧੂ ਸਾਵਲ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸ੍ਰੀ ਹਰਗੋਬਿੰਦਪੁਰ ਸਾਹਿਬ ਹੋਏ ਇਨ੍ਹਾਂ ਮੁਕਾਬਲਿਆਂ ’ਚ ਜ਼ੋਨ ਅਧੀਨ ਆਉਂਦੇ ਚੀਫ਼ ਖ਼ਾਲਸਾ ਦੀਵਾਨ ਨਾਲ ਸਬੰਧਿਤ 10 ਸਕੂਲਾਂ ਨੇ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ, ਜਿਸ ਉਪਰੰਤ ਕੀਰਤਨ ਗਾਇਨ ਮੁਕਾਬਲਿਆਂ ਦਾ ਆਗਾਜ਼ ਕੀਤਾ ਗਿਆ। ਮੁਕਾਬਲਿਆਂ ’ਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ, ਹੁਸ਼ਿਆਰਪੁਰ ਦੀ ਟੀਮ ਨੇ ਦੂਜਾ ਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨਿਊ ਅਰਬਨ ਅਸਟੇਟ ਬਟਾਲਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੰਦਾ ਚੌਰ, ਹੁਸ਼ਿਆਰਪੁਰ ਦੀ ਟੀਮ ਨੂੰ ਹੌਸਲਾ-ਅਫ਼ਜ਼ਾਈ ਸਨਮਾਨ ਦਿੱਤਾ ਗਿਆ। ਇਸ ਦੌਰਾਨ ਜੱਜਾਂ ਦੀ ਸੇਵਾ ਡਾ. ਸ਼ਿਵਾਨੀ ਪ੍ਰਿੰਸੀਪਲ ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ ਤੇ ਮੈਡਮ ਰੁਪਿੰਦਰ ਕੌਰ ਵਲੋਂ ਨਿਭਾਈ ਗਈ। ਜੇਤੂ ਟੀਮਾਂ ਦੇ ਨਾਲ-ਨਾਲ ਭਾਗ ਲੈਣ ਵਾਲੇ ਸਾਰੇ ਸਕੂਲਾਂ ਤੇ ਪਹੁੰਚੇ ਵਿਸ਼ੇਸ਼ ਮਹਿਮਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਕੋਆਰਡੀਨੇਟਰ ਜਸਵਿੰਦਰ ਕੌਰ ਮਾਹਲ, ਮੈਂਬਰ ਇੰਚਾਰਜ ਤਰਲੋਚਨ ਸਿੰਘ, ਮੈਂਬਰ ਇੰਚਾਰਜ ਗੁਰਭੇਜ ਸਿੰਘ, ਪ੍ਰਿੰਸੀਪਲ ਮਧੂ ਸਾਵਲ, ਪ੍ਰਭਜੋਤ ਕੌਰ ਅਤੇ ਆਸਟਰੇਲੀਆ ਤੋਂ ਪਹੁੰਚੇ ਤਜਿੰਦਰ ਸਿੰਘ ਆਦਿ ਹਾਜ਼ਰ ਸਨ।