ਕੈਬਨਿਟ ਮੰਤਰੀ ਪੰਜਾਬ ਨੇ ਪਿੰਡ ਮਲਕਾਨਾ ਵਿਖੇ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਤਾਰਾਗੜ੍ਹ, 19 ਅਕਤੂਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਮਲਕਾਨਾ ਵਿਖੇ ਕਮਿਊਨਿਟੀ ਹਾਲ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਣ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਤੇ ਉਨ੍ਹਾਂ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ ।
ਤਾਰਾਗੜ੍ਹ, 19 ਅਕਤੂਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਮਲਕਾਨਾ ਵਿਖੇ ਕਮਿਊਨਿਟੀ ਹਾਲ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਣ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਤੇ ਉਨ੍ਹਾਂ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ । ਸਮਾਗਮ ’ਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਲਕੇ ਦੇ ਵਿਕਾਸ ਲਈ ਖੁੱਲ੍ਹੇ ਮਨ ਨਾਲ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ । ਇਨ੍ਹਾਂ ਫੰਡਾਂ ਨਾਲ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸੜਕਾਂ, ਖੇਡ ਮੈਦਾਨਾਂ, ਆਂਗਣਵਾੜੀ ਕੇਂਦਰਾਂ ਤੇ ਕਮਿਊਨਿਟੀ ਹਾਲਾਂ ਸਮੇਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ’ਤੇ ਕੰਮ ਲਗਾਤਾਰ ਜਾਰੀ ਹੈ । ਕਟਾਰੂਚੱਕ ਨੇ ਕਿਹਾ ਕਿ ਸੂਬੇ ਦੀ ਕਾਇਆ-ਕਲਪ ਕਰਨਾ ਸਰਕਾਰ ਦਾ ਮੁੱਖ ਉਦੇਸ਼ ਹੈ । ਹਲਕਾ ਭੋਆ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ । ਪਿੰਡ ਮਲਕਾਨਾ ਵਿਖੇ ਬਣਨ ਵਾਲੇ ਕਮਿਊਨਿਟੀ ਹਾਲ ਦਾ ਨਿਰਮਾਣ ਵੀ ਜਲਦੀ ਮੁਕੰਮਲ ਕਰਕੇ ਪਿੰਡ ਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਅੰਤ ਵਿਚ ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਨਵੇਂ ਪ੍ਰੋਜੈਕਟ ਦੀਆਂ ਵਧਾਈਆਂ ਦਿੱਤੀਆਂ । ਇਸ ਮੌਕੇ ਸਰਪੰਚ ਅੰਜੂ ਬਾਲਾ, ਯਸ਼ਪਾਲ, ਹਯਾਤੀ ਚੱਕ ਦੇ ਸਰਪੰਚ ਬਲਬੀਰ ਸਿੰਘ ਅਤੇ ਸੰਦੀਪ ਕੌਰ ਡੰਡੋਰ ਦੀ ਸਰਪੰਚ ਕਮਲੇਸ਼ ਆਦਿ ਹਾਜ਼ਰ ਸਨ ।