21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਐੱਸ. ਡੀ. ਐਮ. ਰੰਧਾਵਾ ਵਲੋਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸੰਬੰਧੀ ਕੀਤਾ ਜਾਗਰੂਕ

ਕਲਾਨੌਰ, 20 ਅਕਤੂਬਰ (ਪੁਰੇਵਾਲ)-ਐਸ. ਡੀ.

Ad Position 21
No active advertisement
ਅਜੀਤ ਡੈਸਕ 21-10-2026
ਕਲਾਨੌਰ, 20 ਅਕਤੂਬਰ (ਪੁਰੇਵਾਲ)-ਐਸ.ਡੀ.ਐਮ. ਕਲਾਨੌਰ ਲਛਮਣ ਸਿੰਘ ਰੰਧਾਵਾ ਵਲੋਂ ਡਵੀਜ਼ਨ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ’ਚ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਮਾਲ ਵਿਭਾਗ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੀ ਟੀਮ ਦੇ ਨੁਮਾਇੰਦੇ ਵੀ ਹਾਜ਼ਰ ਰਹੇ, ਜਿਨ੍ਹਾਂ ਵਲੋਂ ਕਲਾਨੌਰ, ਹਕੀਂਮਪੁਰ, ਭੰਡਾਲ, ਨਾਨੋਹਾਰਨੀ ਸਮੇਤ ਹੋਰਨਾਂ ਪਿੰਡਾਂ ’ਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਐਸ.ਡੀ.ਐਮ. ਰੰਧਾਵਾ ਨੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰਦਿਆਂ ਕਈ ਨੁਕਤੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਥੋੜੀ ਜਿਹੀ ਸਾਵਧਾਨੀ ਨਾਲ ਅਸੀਂ ਵਾਤਾਵਰਨ ਨੂੰ ਬਚਾਉਣ ’ਚ ਆਪਣਾ ਅਹਿਮ ਯੋਗਦਾਨ ਪਾ ਸਕਦੇ ਹਾਂ ਤੇ ਜੇਕਰ ਝੋਨੇ ਦੀ ਪਰਾਲੀ ਜਾਂ ਨਾੜ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਇਹ ਵੱਡੇ ਮਨੁੱਖੀ ਤੇ ਵਾਤਾਵਰਨ ਦੇ ਨੁਕਸਾਨ ਦਾ ਕਾਰਨ ਬਣਦੀ ਹੈ। ਐਸ.ਡੀ.ਐਮ. ਰੰਧਾਵਾ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਵਾਹ ਕੇ ਅਗਲੀ ਫਸਲ ਬੀਜਣ ਦੇ ਫਾਇਦਿਆਂ ਬਾਰੇ ਵੀ ਜਾਣਕਾਰੀ ਦਿੱਤੀ। ਸ: ਲਛਮਣ ਸਿੰਘ ਰੰਧਾਵਾ ਨੇ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤ ’ਚ ਹੀ ਸੰਭਾਲਣ ਨਾਲ ਮਿੱਟੀ ’ਚ ਨਮੀਂ ਬਰਕਰਾਰ ਰਹਿੰਦੀ ਹੈ, ਨਦੀਨਾਂ ਦਾ ਵਾਧਾ ਘਟਦਾ ਹੈ, ਸੂਖਮ ਜੀਵਾਂ ਦੀ ਕਿਰਿਆਸ਼ੀਲਤਾ ਵਧਦੀ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਸੁਧਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਮਨੁੱਖੀ ਸਿਹਤ, ਪਸ਼ੂ-ਪੰਛੀਆਂ ਅਤੇ ਵਾਤਾਵਰਨ ਲਈ ਗੰਭੀਰ ਨੁਕਸਾਨਦਾਇਕ ਹੈ। ਇਸ ਮੌਕੇ ’ਤੇ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ, ਕਾਨੂੰਗੋ ਮਨਦੀਪ ਕੁਮਾਰ, ਡਾ. ਅਰਪਨਪ੍ਰੀਤ ਸਿੰਘ ਏ.ਡੀ.ਓ., ਡਾ. ਸੁਖਬੀਰ ਸਿੰਘ ਏ.ਡੀ.ਓ., ਪਟਵਾਰੀ ਸਤਿੰਦਰਪਾਲ ਸਿੰਘ ਢਿੱਲੋਂ, ਜਸਕਰਨ ਸਿੰਘ ਰੰਧਾਵਾ ਪਟਵਾਰੀ ਆਦਿ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਏ. ਐਸ. ਆਈ. ਪ੍ਰਭਜੋਤ ਸਿੰਘ ਦਾਣਿਆਂਵਾਲੀ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਅਗਲੀ ਖ਼ਬਰ ਬਟਾਲਾ ’ਚ ਵੱਖ-ਵੱਖ ਥਾਈਂ ਦੁਸਹਿਰੇ ਦਾ ਤਿਉਹਾਰ ਉਤਸ਼ਾਹ...
Ad Position 24