21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦੁਸਹਿਰੇ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਦੇ ਨਾਲ ਪ੍ਰਿੰਸੀਪਲ ਪ੍ਰੋਮਿਲਾ ਮਿਨਹਾਸ ਤੇ ਸਕੂਲ ਸਟਾਫ। ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਦੀਨਾਨਗਰ, 20 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਰਵਿੰਦ ਮਹਿਤਾ ਦੀ ਪ੍ਰਧਾਨਗੀ ਹੇਠ ਕਰਵਾਏ ਵਿਸ਼ੇਸ਼ ਸਮਾਗਮ ’ਚ ਬੱਚਿਆਂ ਤੇ ਸਟਾਫ਼ ਨੇ ਉਤਸ਼ਾਹ ਨਾਲ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 21-10-2026
ਦੀਨਾਨਗਰ, 20 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਰਵਿੰਦ ਮਹਿਤਾ ਦੀ ਪ੍ਰਧਾਨਗੀ ਹੇਠ ਕਰਵਾਏ ਵਿਸ਼ੇਸ਼ ਸਮਾਗਮ ’ਚ ਬੱਚਿਆਂ ਤੇ ਸਟਾਫ਼ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਅਰਵਿੰਦ ਮਹਿਤਾ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਇਹ ਸਿੱਖਿਆ ਦਿੰਦਾ ਹੈ ਕਿ ਬੁਰਾਈ ਭਾਵੇਂ ਕਿੰਨੀ ਵੀ ਤਾਕਤਵਰ ਕਿਉਂ ਨਾ ਹੋਵੇ, ਅੰਤ ਵਿਚ ਜਿੱਤ ਹਮੇਸ਼ਾ ਸੱਚ ਤੇ ਚੰਗਿਆਈ ਦੀ ਹੁੰਦੀ ਹੈ। ਅੱਜ ਦੇ ਸਮੇਂ ਵਿਚ ਸਾਨੂੰ ਆਪਣੇ ਅੰਦਰ ਛਿਪੀਆਂ ਸਮਾਜਿਕ ਬੁਰਾਈਆਂ, ਨਫ਼ਰਤ ਤੇ ਅਹੰਕਾਰ ਵਰਗੇ ਰਾਵਣ ਨੂੰ ਖ਼ਤਮ ਕਰਨ ਦੀ ਲੋੜ ਹੈ। ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਉੱਚ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣਾ ਚਾਹੀਦਾ ਹੈ ਤਾਂ ਜੋ ਉਹ ਇਕ ਚੰਗੇ ਸਮਾਜ ਦਾ ਨਿਰਮਾਣ ਕਰ ਸਕਣ। ਪ੍ਰਿੰਸੀਪਲ ਪ੍ਰੋਮਿਲਾ ਮਿਨਹਾਸ ਨੇ ਕਿਹਾ ਕਿ ਅਜਿਹੇ ਇਤਿਹਾਸਿਕ ਤੇ ਧਾਰਮਿਕ ਤਿਉਹਾਰ ਸਾਡੀ ਅਮੀਰ ਸੰਸਕ੍ਰਿਤੀ ਦੀ ਪਹਿਚਾਣ ਹਨ। ਇਸ ਤੋਂ ਪਹਿਲਾਂ ਵਿਦਿਆਰਥੀਆਂ ਵਲੋਂ ਰਾਮਾਇਣ ਦੇ ਵੱਖ-ਵੱਖ ਪਾਤਰਾਂ ਦਾ ਰੂਪ ਧਾਰ ਕੇ ਸੁੰਦਰ ਝਾਕੀਆਂ ਪੇਸ਼ ਕੀਤੀਆਂ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ। ਅਖੀਰ ਵਿਚ ਰਾਵਣ ਦੇ ਪੁਤਲੇ ਨੂੰ ਅਗਨ ਭੇਟ ਕੀਤਾ ਗਿਆ। ਇਸ ਮੌਕੇ ਵਿੰਗ ਇੰਚਾਰਜ ਪਾਇਲ ਸ਼ਰਮਾ, ਭਾਰਤੀ ਸ਼ਰਮਾ, ਪੂਜਾ ਲੁੱਧਰ ਅਤੇ ਸਕੂਲ ਦਾ ਸਮੂਹ ਸਟਾਫ ਵੀ ਮੌਜੂਦ ਰਿਹਾ।
Ad Position 22
No active advertisement
ਪਿਛਲੀ ਖ਼ਬਰ ਦੁਸਹਿਰੇ ਦੇ ਤਿਉਹਾਰ ਤੋਂ ਸਮਾਜ ਨੂੰ ਸੇਧ ਲੈਣ ਦੀ ਲੋੜ-ਡਾ: ਹਰੀਦੇਵ ਅਗਨੀਹੋਤਰੀ ਅਗਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
Ad Position 24