ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਨੇ ਬੇਲਰ ਮੁਹੱਈਆ ਕਰਵਾਏ
ਕਾਹਨੂੰਵਾਨ, 20 ਅਕਤੂਬਰ (ਨਿਸ਼ਾਨ ਸਿੰਘ ਚਾਹਲ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹੇ ਭਰ ’ਚ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਾਲ-ਨਾਲ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ.
ਕਾਹਨੂੰਵਾਨ, 20 ਅਕਤੂਬਰ (ਨਿਸ਼ਾਨ ਸਿੰਘ ਚਾਹਲ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹੇ ਭਰ ’ਚ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਾਲ-ਨਾਲ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਸ਼ਹਿਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪਿੰਡਾਂ ’ਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਬਲਾਕ ਕਾਹਨੂੰਵਾਨ ਦੇ ਪਿੰਡ ਕੋਟ ਟੋਡਰ ਮੱਲ ਤੇ ਸਲਾਹਪੁਰ ਵਿਖੇ ਪਰਾਲੀ ਦੇ ਪ੍ਰਬੰਧਨ ਲਈ ਬੇਲਰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀ ਆਧੁਨਿਕ ਖੇਤੀ ਮਸ਼ੀਨਰੀ ਉਪਲਬਧ ਹੈ। ਡਾ. ਚੀਮਾ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿਚ ਹੀ ਸੰਭਾਲਿਆ ਜਾਵੇ ਜਾਂ ਬੇਲਰਾਂ ਰਾਹੀਂ ਪਰਾਲੀ ਦੀਆਂ ਗੱਠਾਂ ਤਿਆਰ ਕਰਵਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਉਪਲਬਧ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਦੇ ਹੋਏ ‘ਪਰਾਲੀ ਨੂੰ ਅੱਗ ਨਹੀਂ, ਖੇਤ ਨੂੰ ਪੋਸ਼ਣ’ ਦੇ ਸੰਦੇਸ਼ ਨੂੰ ਅਪਣਾਇਆ ਜਾਵੇ ਅਤੇ ਜ਼ਿਲ੍ਹਾ ਗੁਰਦਾਸਪੁਰ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਆਪਣਾ ਸਹਿਯੋਗ ਦਿੱਤਾ ਜਾਵੇ।