21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਅਕਾਲੀ ਸਰਕਾਰ ਆਉਣ ’ਤੇ ਦਲਿਤ ਭਾਈਚਾਰੇ ਨੂੰ ਵਧੇਰੇ ਸਹੂਲਤਾਂ ਦੇ ਕੇ ਨਿਵਾਜਿਆ ਜਾਵੇਗਾ-ਚਾਵਲਾ

ਗੁਰਦਾਸਪੁਰ, 20 ਅਕਤੂਬਰ (ਅਸ਼ੋਕ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਐਸ. ਸੀ ਵਿੰਗ ਪੰਜਾਬ ਦੀ ਵਿਸ਼ੇਸ਼ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਹੋਈ।

Ad Position 21
No active advertisement
ਅਜੀਤ ਡੈਸਕ 21-10-2026
ਗੁਰਦਾਸਪੁਰ, 20 ਅਕਤੂਬਰ (ਅਸ਼ੋਕ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਪੰਜਾਬ ਦੀ ਵਿਸ਼ੇਸ਼ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਹੋਈ। ਜਿਸ ’ਚ ਐਸ.ਸੀ ਵਿੰਗ ਦੇ ਸੂਬਾ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਗੁਲਜਾਰ ਸਿੰਘ ਰਣੀਕੇ ਸ਼ਾਮਿਲ ਹੋਏ ਅਤੇ ਜਥੇਬੰਦੀ ਦੀ ਮਜਬੂਤੀ ਤੇ ਦਲਿਤ ਸਮਾਜ ਦੀ ਭਲਾਈ ਨਾਲ ਜੁੜੇ ਮੁੱਦਿਆਂ ’ਤੇ ਵਿਚਾਰਾਂ ਕੀਤੀਆਂ ਗਈਆਂ। ਜਾਣਕਾਰੀ ਦਿੰਦੇ ਹੋਏ ਹਲਕਾ ਦੀਨਾਨਗਰ ਦੇ ਇੰਚਾਰਜ ਕਮਲਜੀਤ ਚਾਵਲਾ ਨੇ ਦੱਸਿਆ ਕਿ ਮੀਟਿੰਗ ਉਪਰੰਤ ਹਲਕਾ ਦੀਨਾਨਗਰ ਦੇ ਪਿੰਡ ਪਿੰਡ ਜਾ ਕੇ ਤਿਆਰ ਕੀਤੀ 234 ਬੂਥ ਪ੍ਰਧਾਨਾਂ ਦੀ ਸੂਚੀ ਗੁਲਜਾਰ ਸਿੰਘ ਰਣੀਕੇ ਨੂੰ ਸੌਂਪੀ ਗਈ। ਇਸ ਮੌਕੇ ਐਸ.ਸੀ ਵਿੰਗ ਦੇ ਹਲਕਾ ਪ੍ਰਧਾਨ ਸਰਦੂਲ ਪਾਲ ਤੇ ਸ਼ਰਨਜੀਤ ਸਿੰਘ ਵੀ ਹਾਜਰ ਸਨ। ਉਨ੍ਹਾਂ ਨੇ ਅਕਾਲੀ ਸਰਕਾਰ ਸਮੇਂ ਦਲਿਤ ਸਮਾਜ ਨੂੰ ਮਿਲੀਆਂ ਸਹੂਲਤਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਇਸ ਭਾਈਚਾਰੇ ਨੂੰ ਅੱਖੋ ਪਰੋਖੇ ਕੀਤਾ ਗਿਆ ਹੈ ਤੇ ਉਨ੍ਹਾਂ ’ਚ ਮੌਜੂਦਾ ਸਰਕਾਰ ਪ੍ਰਤੀ ਭਾਰੀ ਨਰਾਜਗੀ ਜਤਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਲਿਤ ਭਾਈਚਾਰੇ ਨੂੰ ਸ਼੍ਰੋਮਣੀ ਅਕਾਲੀ ਦਲ ਸਰਕਾਰ ਨੇ ਕਾਫੀ ਸਹੂਲਤਾਂ ਪ੍ਰਦਾਨ ਕੀਤੀਆਂ ਸਨ ਅਤੇ ਦੁਬਾਰਾ ਸਰਕਾਰ ਆਉਣ ’ਤੇ ਇਸ ਭਾਈਚਾਰੇ ਨੂੰ ਵਧੇਰੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਜਦੋਂ ਕਿ ਦਲਿਤ ਸਮਾਜ ਦੇ ਹੱਕਾਂ, ਸਨਮਾਨ ਤੇ ਤਰੱਕੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਦਲਿਤ ਕ੍ਰਾਂਤੀ ਦਲ ਪੰਜਾਬ ਦੇ ਅਹੁਦੇਦਾਰਾਂ ਦੀਆਂ ਕੀਤੀਆਂ ਨਿਯੁਕਤੀਆਂ ਅਗਲੀ ਖ਼ਬਰ ਵੱਖ-ਵੱਖ ਥਾਈਂ ਦੁਸਹਿਰਾ ਧੂਮਧਾਮ ਨਾਲ ਮਨਾਇਆ
Ad Position 24