ਦੁਸਹਿਰੇ ਮੌਕੇ ਖੱਤਰੀ ਸਭਾ ਪਠਾਨਕੋਟ ਵਲੋਂ ਧਵਜਾਰੋਹਣ ਸਮਾਗਮ
ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੌਰਭ ਬਹਿਲ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ
ਪਠਾਨਕੋਟ, 20 ਅਕਤੂਬਰ (ਸੁਮਿਤ)-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਖੱਤਰੀ ਸਭਾ ਪਠਾਨਕੋਟ ਵਲੋਂ ਸਭਾ ਦੇ ਪ੍ਰਧਾਨ ਚੰਦਨ ਮਹਿੰਦਰੂ ਦੀ ਪ੍ਰਧਾਨਗੀ ਹੇਠ ਧਵਜਾਰੋਹਣ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਇੰਪਰੂਵਮੈਂਟ ਟਰੱਸਟ ਪਠਾਨਕੋਟ ਦੇ ਚੇਅਰਮੈਨ ਸੌਰਭ ਬਹਿਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ।
ਪਠਾਨਕੋਟ, 20 ਅਕਤੂਬਰ (ਸੁਮਿਤ)-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਖੱਤਰੀ ਸਭਾ ਪਠਾਨਕੋਟ ਵਲੋਂ ਸਭਾ ਦੇ ਪ੍ਰਧਾਨ ਚੰਦਨ ਮਹਿੰਦਰੂ ਦੀ ਪ੍ਰਧਾਨਗੀ ਹੇਠ ਧਵਜਾਰੋਹਣ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਇੰਪਰੂਵਮੈਂਟ ਟਰੱਸਟ ਪਠਾਨਕੋਟ ਦੇ ਚੇਅਰਮੈਨ ਸੌਰਭ ਬਹਿਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸਮਾਗਮ ’ਚ ਸ਼ਹਿਰ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ । ਸਮਾਗਮ ਦੌਰਾਨ ਦੁਸਹਿਰੇ ਦੇ ਪਵਿੱਤਰ ਤਿਉਹਾਰ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ ਗਏ ਤੇ ਸਾਰਿਆਂ ਨੂੰ ਦੁਸਹਿਰੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ । ਇਸ ਮੌਕੇ ਪ੍ਰਧਾਨ ਚੰਦਨ ਮਹਿੰਦਰੂ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਤੇ ਸਮਾਜ ਵਿਚ ਪਿਆਰ, ਭਾਈਚਾਰੇ ਤੇ ਸਦਭਾਵਨਾ ਬਣਾਈ ਰੱਖਣ ਦੀ ਪ੍ਰੇਰਨਾ ਦਿੰਦਾ ਹੈ । ਇਸ ਮੌਕੇ ਸਭਾ ਦੇ ਸਰਪ੍ਰਸਤ ਸਤੀਸ਼ ਮਹਿੰਦਰੂ, ਸੁਦਰਸ਼ਨ ਚੋਪੜਾ, ਵਿਜੇ ਪਾਸੀ, ਖ਼ਜ਼ਾਨਚੀ ਅਤੁੱਲ ਨੱਯਰ, ਰਾਮਪਾਲ ਭੰਡਾਰੀ, ਐਨ.ਪੀ. ਧਵਨ ਅਤੇ ਸੰਜੀਵ ਘਈ, ਹਰਦੀਪ ਸਿੰਘ ਆਦਿ ਮੌਜੂਦ ਰਹੇ । ਸਮਾਗਮ ਦੌਰਾਨ ਹਾਜ਼ਰ ਸ਼ਖ਼ਸੀਅਤਾਂ ਨੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਸਮਾਜ ’ਚ ਏਕਤਾ, ਆਪਸੀ ਸਹਿਯੋਗ ਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਦੇਸ਼ ਦਿੱਤਾ ।