22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਵਪਾਰ ਮੰਡਲ ਦੇ ਅਹੁਦੇਦਾਰ ਕਾਲੀ ਮਾਤਾ ਮੰਦਿਰ ਨਤਮਸਤਕ

ਪਠਾਨਕੋਟ, 21 ਅਕਤੂਬਰ (ਸੰਧੂ)-ਭਾਰਤੀ ਵਪਾਰ ਮੰਡਲ ਵਿਚ ਪੰਜਾਬ ਪੱਧਰ ’ਤੇ ਅਹਿਮ ਜ਼ਿੰਮੇਵਾਰੀਆਂ ਮਿਲਣ ਤੋਂ ਬਾਅਦ ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਦੇ ਅਹੁਦੇਦਾਰ ਪ੍ਰਾਚੀਨ ਕਾਲੀ ਮਾਤਾ ਮੰਦਿਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਮਾਤਾ ਰਾਣੀ ਦਾ ਆਸ਼ੀਰਵਾਦ ਲੈਂਦਿਆਂ ਵਪਾਰੀ ਵਰਗ ਦੀ ਖ਼ੁਸ਼ਹਾਲੀ ਤੇ ਸੰਗਠਨ ਦੀ ਮਜ਼ਬੂਤੀ ਲਈ ਪ੍ਰਾਰਥਨਾ ਕੀਤੀ ।

Ad Position 21
No active advertisement
ਅਜੀਤ ਡੈਸਕ 22-10-2026
ਪਠਾਨਕੋਟ, 21 ਅਕਤੂਬਰ (ਸੰਧੂ)-ਭਾਰਤੀ ਵਪਾਰ ਮੰਡਲ ਵਿਚ ਪੰਜਾਬ ਪੱਧਰ ’ਤੇ ਅਹਿਮ ਜ਼ਿੰਮੇਵਾਰੀਆਂ ਮਿਲਣ ਤੋਂ ਬਾਅਦ ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਦੇ ਅਹੁਦੇਦਾਰ ਪ੍ਰਾਚੀਨ ਕਾਲੀ ਮਾਤਾ ਮੰਦਿਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਮਾਤਾ ਰਾਣੀ ਦਾ ਆਸ਼ੀਰਵਾਦ ਲੈਂਦਿਆਂ ਵਪਾਰੀ ਵਰਗ ਦੀ ਖ਼ੁਸ਼ਹਾਲੀ ਤੇ ਸੰਗਠਨ ਦੀ ਮਜ਼ਬੂਤੀ ਲਈ ਪ੍ਰਾਰਥਨਾ ਕੀਤੀ । ਮੰਦਿਰ ਦੇ ਮੁੱਖ ਪੁਜਾਰੀ ਪੰਡਿਤ ਦੇਸ਼ਬੰਧੂ ਨੇ ਅਹੁਦੇਦਾਰਾਂ ਦਾ ਸਵਾਗਤ ਕਰਦਿਆਂ ਵਿਧੀਵਤ ਪੂਜਾ-ਅਰਚਨਾ ਕਰਵਾਈ ਤੇ ਮਾਤਾ ਰਾਣੀ ਦੀ ਚੁੰਨੀ ਭੇਟ ਕਰਕੇ ਸਨਮਾਨਿਤ ਕੀਤਾ । ਉਨ੍ਹਾਂ ਵਪਾਰੀਆਂ ਦੀ ਬਿਹਤਰੀ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਦਾ ਆਸ਼ੀਰਵਾਦ ਦਿੱਤਾ । ਜ਼ਿਕਰਯੋਗ ਹੈ ਕਿ ਇੰਦਰਜੀਤ ਗੁਪਤਾ ਨੂੰ ਪੰਜਾਬ ਉਪ ਪ੍ਰਧਾਨ, ਰਾਜੇਸ਼ ਮਹਾਜਨ ਬੱਬਾ ਨੂੰ ਪੰਜਾਬ ਸਕੱਤਰ ਅਤੇ ਗੌਰਵ ਮਹਾਜਨ ਨੂੰ ਪੰਜਾਬ ਪੀ.ਆਰ.ਓ. ਨਿਯੁਕਤ ਕੀਤਾ ਗਿਆ ਹੈ । ਇਸੇ ਤਰ੍ਹਾਂ ਵਿਵੇਕ ਮਡੀਆ, ਪਵਨ ਮਹਾਜਨ ਰਿਸ਼ੂ ਤੇ ਮਨੋਜ ਅਰੋੜਾ ਨੂੰ ਪੰਜਾਬ ਕਾਰਜਕਾਰਨੀ ਮੈਂਬਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ।
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਪੁਲਿਸ ਵਲੋਂ ਸ਼ਹਿਰ ਦੇ ਮੁੱਖ ਪ੍ਰਵੇਸ਼ ਦੁਆਰਾਂ ’ਤੇ ਵਿਸ਼ੇਸ਼ ਨਾਕਾਬੰਦੀ, ਸੁਰੱਖਿਆ ਵਧਾਈ ਅਗਲੀ ਖ਼ਬਰ ਪੰਜਾਬ ’ਚ ਝੋਨੇ ਦੀ ਖੇਤੀ ਛੱਡਣਾ ਕਿਸਾਨਾਂ ਲਈ ਆਸਾਨ ਨਹੀਂ-ਤੁਸ਼ਾਰ ਮਿਨਹਾਸ
Ad Position 24