ਪੰਜਾਬ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਵਲੋਂ ਹੜਤਾਲ ਸ਼ੁਰੂ
ਪਠਾਨਕੋਟ, 21 ਅਕਤੂਬਰ (ਸੁਮਿਤ)-ਪੰਜਾਬ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਵਲੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ । ਯੂਨੀਅਨ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਤੇ ਸਬੰਧਿਤ ਵਿਭਾਗ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਅਣਮਿੱਥੇ ਸਮੇਂ ਲਈ ਵਧਾਇਆ ਜਾਵੇਗਾ ।
ਪਠਾਨਕੋਟ, 21 ਅਕਤੂਬਰ (ਸੁਮਿਤ)-ਪੰਜਾਬ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਵਲੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ । ਯੂਨੀਅਨ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਤੇ ਸਬੰਧਿਤ ਵਿਭਾਗ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਅਣਮਿੱਥੇ ਸਮੇਂ ਲਈ ਵਧਾਇਆ ਜਾਵੇਗਾ । ਯੂਨੀਅਨ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਸਬੰਧੀ ਲਗਾਤਾਰ ਆਵਾਜ਼ ਉਠਾ ਰਹੇ ਹਨ, ਪਰ ਮੰਗਾਂ ਦਾ ਹੱਲ ਨਾ ਹੋਣ ਕਾਰਨ ਉਨ੍ਹਾਂ ਨੂੰ ਹੜਤਾਲ ਦਾ ਰਾਹ ਅਪਣਾਉਣਾ ਪਿਆ ਹੈ । ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ । ਯੂਨੀਅਨ ਵਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇ । ਹੜਤਾਲ ਕਾਰਨ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ । ਜਿਸ ਕਾਰਨ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ।